Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰੈਡ ਕਰਾਸ ਸੁਸਾਇਟੀ ਵੱਲੋਂ ਵਿਸ਼ੇਸ਼ ਲੋੜਾਂ ਵਾਲੇ 50 ਬੱਚਿਆਂ ਨੂੰ ਵੰਡੇ ਗਏ ਸਹਾਇਕ ਉਪਕਰਣ

ਵਧੀਕ ਡਿਪਟੀ ਕਮਿਸ਼ਨਰ ਨੇ ਪ੍ਰੋਗਰਾਮ ਵਿੱਚ ਕੀਤੀ ਸ਼ਿਰਕਤ

Web Admin

Web Admin

5 Dariya News

ਬਰਨਾਲਾ , 07 Dec 2020

Last updated on: Dec 07, 2020, 00:00 IST

ਜ਼ਿਲਾ ਰੈਡ ਕਰਾਸ ਸੁਸਾਇਟੀ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲਾ ਰੈਡ ਕਰਾਸ ਸੁਸਾਇਟੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਬਾਰਵੀਂ ਤੱਕ ਪੜ ਰਹੇ 50 ਦਿਵਿਆਂਗ ਬੱਚਿਆਂ ਨੂੰ ਅੱਜ ਸਥਾਨਕ ਰਾਮ ਬਾਗ ਦੇ ਸ਼ਾਂਤੀ ਹਾਲ ਵਿਖੇ ਉਨਾਂ ਦੀ ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲੇ ਸਹਾਇਕ ਉਪਕਰਣਾਂ ਦੀ ਵੰਡ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਆਦਿਤਿਆ ਡੇਚਲਵਾਲ ਨੇ ਸ਼ਿਰਕਤ ਕੀਤੀ।ਇਸ ਮੌਕੇ ਸ਼੍ਰੀ ਡੇਚਲਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਬੱਚੇ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਸਾਨੂੰ ਇਨਾਂ ਬਾਰੇ ਕਿਸੇ ਕਿਸਮ ਦਾ ਭੇਦਭਾਵ ਨਾ ਰੱਖਣ ਦੀ ਬਜਾਏ ਇਨਾਂ ਦੀ ਵੱਧ ਤੋਂ ਵੱਧ ਮੱਦਦ ਕਰਨੀ ਚਾਹੀਦੀ ਹੈ ਤਾਂ ਜੋ ਇਹ ਬੱਚੇ ਆਪਣੀਆਂ ਮੰਜਲਾਂ ਤੱਕ ਪਹੁੰਚਣ ਲਈ ਕਿਸੇ ਕਿਸਮ ਦੀ ਕਮੀ ਮਹਿਸੂਸ ਨਾ ਕਰਨ। ਉਨਾਂ ਇਸ ਮੌਕੇ ਇਨਾਂ ਬੱਚਿਆਂ ਨੂੰ ਆਪਣੀ ਪੜਾਈ ਦੇ ਨਾਲ-ਨਾਲ ਖੇਡਾਂ, ਕਲਚਰਲ ਗਤੀਵਿਧੀਆਂ ਆਦਿ ਵਿੱਚ ਭਾਗ ਲੈਣ ਲਈ ਉਤਸਾਹਿਤ ਵੀ ਕੀਤਾ।ਉਨਾਂ ਬੱਚਿਆਂ ਦੇ ਨਾਲ ਆਏ ਉਨਾਂ ਦੇ ਮਾਪਿਆਂ ਦੀ ਸ਼ਲਾਘਾ ਕਰਦਿਆਂ ਉਨਾਂ ਕਿਹਾ ਕਿ ਇਨਾਂ ਬੱਚਿਆਂ ਨੂੰ ਇਹ ਮਾਪੇ ਸਾਂਭ-ਸੰਭਾਲ ਕਰਕੇ ਆਪਣੀਆਂ ਮੰਜਲਾਂ ਤੱਕ ਪਹੁੰਚਾਉਣ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹਨ। ਇਸ ਸਮਾਗਮ ਵਿੱਚ 8 ਵੱਡੀਆਂ ਵੀਲ ਚੇਅਰ, 3 ਛੋਟੀਆਂ ਵੀਲ ਚੇਅਰ, 5 ਸੀ.ਪੀ.ਚੇਅਰ, 1 ਟ੍ਰਾਈ ਸਾਈਕਲ, 13 ਐਮ.ਆਰ.ਕਿੱਟਾਂ, 12 ਹੀਰਿੰਗ ਏਡ, 3 ਰੋਲੇਟਰ ਵੱਡੇ, 2 ਸਮਾਰਟ ਕੇਨ, 2 ਸਟਿੱਕਾਂ ਦੀ ਵੰਡ ਕੀਤੀ ਗਈ।ਇਸ ਮੌਕੇ ਰਾਮ ਬਾਗ ਕਮੇਟੀ ਵੱਲੋਂ ਸਮਾਗਮ ਵਿੱਚ ਪਹੁੰਚਣ ਵਾਲਿਆਂ ਲਈ ਪ੍ਰਬੰਧ ਕੀਤਾ ਗਿਆ ਅਤੇ ਮੈਡਮ ਰਪਿੰਦਰਜੀਤ ਕੌਰ ਵੱਲੋਂ ਬੱਚਿਆਂ ਲਈ ਰਿਫਰੈਸਮੈਂਟ ਵੀ ਦਿੱਤੀ ਗਈ।ਇਸ ਮੌਕੇ ਸਕੱਤਰ ਰੈਡ ਕਰਾਸ ਸੁਸਾਇਟੀ ਸ਼੍ਰੀ ਸਰਵਣ ਸਿੰਘ, ਉਪ ਜ਼ਿਲਾ ਸਿੱਖਿਆ ਅਫ਼ਸਰ ਮੈਡਮ ਵਸੁੰਧਰਾ ਕਪਿਲਾ, ਜ਼ਿਲਾ ਸਪੈਸ਼ਲ ਐਜੂਕੇਟਰ ਮੁਹੰਮਦ ਰਿਜ਼ਵਾਨ, ਡੀਐਸਟੀਟੀ ਭੁਪਿੰਦਰ ਸਿੰਘ, ਡਾ. ਸੰਜੇ ਫਿਜੀਓਥਰੈਪਿਸ਼ਟ, ਲਲਿਤ ਕੁਮਾਰ, ਆਈਈਆਰਟੀ ਦਵਿੰਦਰ ਕੌਰ,ਸਪਨਾ ਸ਼ਰਮਾ, ਮੀਨਾ ਰਾਣੀ, ਰਮਨਦੀਪ ਸਿੰਘ, ਰਜਿੰਦਰ ਸਿੰਘ ਨਿੱਜਰ, ਆਈਈਵੀ ਅਵਤਾਰ ਸਿੰਘ, ਜਗਸੀਰ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਕੌਰ, ਰੋਜ਼ੀ, ਰੰਜੂ ਬਾਲਾ ਆਦਿ ਹਾਜ਼ਰ ਸਨ।

 

Tags: Red Cross

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD