Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੂਰਾ ਦੇਸ਼ ਹਥਿਆਬੰਦ ਸੈਨਾਵਾਂ ਦਾ ਹਮੇਸ਼ਾਂ ਦੇਣਦਾਰ : ਅਪਨੀਤ ਰਿਆਤ

ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਝੰਡਾ ਦਿਵਸ ਫੰਡ ਲਈ ਦਿਲ ਖੋਲ੍ਹ ਕੇ ਦਾਨ ਦੇਣ ਦੀ ਅਪੀਲ

Web Admin

Web Admin

5 Dariya News

ਹੁਸ਼ਿਆਰਪੁਰ , 07 Dec 2020

Last updated on: Dec 07, 2020, 00:00 IST

ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਮੌਕੇ ਅੱਜ ਇਥੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਤੇ ਮਜ਼ਬੂਤ ਰੱਖਣ ਲਈ ਪੂਰਾ ਦੇਸ਼ ਹਥਿਆਰਬੰਦ ਸੈਨਾਵਾਂ ਦਾ ਹਮੇਸ਼ਾਂ ਦੇਣਦਾਰ ਹੈ ਜੋ ਦੇਸ਼ ਵਾਸੀਆਂ ਦੇ ਕੱਲ੍ਹ ਲਈ ਆਪਣਾ ਅੱਜ ਨਿਸ਼ਾਵਰ ਕਰਨ ਲਈ ਹਮੇਸ਼ਾਂ ਤੱਤਪਰ ਰਹਿੰਦੀਆਂ ਹਨ।ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਸੂਰਬੀਰ ਸੈਨਿਕਾਂ ’ਤੇ ਮਾਣ ਹੋਣਾ ਚਾਹੀਦਾ ਹੈ ਜਿਹੜੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਵਸਨੀਕ ਹੋਣ ਦੇ ਨਾਲ-ਨਾਲ ਵੱਖ-ਵੱਖ ਭਾਸ਼ਾਵਾਂ ਬੋਲਣ ਦੇ ਬਾਵਜੂਦ ਇਕਜੁੱਟ ਹੋ ਕੇ ਦੇਸ਼ ਦੀ ਰਾਖੀ ਲਈ ਮਰ-ਮਿਟਣ ਨੂੰ ਤਿਆਰ ਰਹਿੰਦੇ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਟੈਕਨੋਲਜੀ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਟੀਮਾਂ ਨੂੰ ਝੰਡਾ ਫੰਡ ਇਕੱਤਰ ਕਰਨ ਲਈ ਰਵਾਨਾ ਕਰਨ ਤੋਂ ਪਹਿਲਾਂ ਡੀਨ ਅਕੈਡਮਿਕ ਪ੍ਰੋ: (ਡਾ.) ਪਰਮਿੰਦਰ ਕੌਰ ਨੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਝੰਡਾ ਟੋਕਨ ਲਗਾਇਆ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਝੰਡਾ ਦਿਵਸ ਫੰਡ ਲਈ ਦਿਲ ਖੋਲ੍ਹ ਕੇ ਦਾਨ ਦੇਣ ਜੋ ਬੇਵਕਤੇ ਸਮੇਂ ਵਿੱਚ ਫੌਜੀਆਂ, ਸਾਬਕਾ ਫੌਜੀਆਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਵੱਧ ਤੋਂ ਵੱਧ ਮਦਦ ਵਿੱਚ ਕੰਮ ਆ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਦੇ ਵੀ ਝੰਡਾ ਟੋਕਨ ਲਗਾਇਆ ਗਿਆ।ਇਸ ਤੋਂ ਪਹਿਲਾਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਕੰਪਲੈਕਸ ਵਿੱਚ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ ਜਿਸ ਦੀ ਸ਼ੁਰੂਆਤ ਉਪ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਕਰਨਲ ਮਲੂਕ ਸਿੰਘ ਅਤੇ ਜ਼ਿਲ੍ਹੇ ਦੇ ਸਾਬਕਾ ਅਫ਼ਸਰ ਸਾਹਿਬਾਨ, ਜ਼ਿਲ੍ਹੇ ਦੀ ਸਾਬਕਾ ਸੈਨਿਕ ਐਸੋਸੀਏਸ਼ਨ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਜੰਗੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦੇ ਕੇ ਕੀਤੀ ਗਈ।ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਦਲਵਿੰਦਰ ਸਿੰਘ ਨੇ ਦੱਸਿਆ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਦੇਸ਼ ਦੇ ਬਹਾਦਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਸਤਿਕਾਰ ਭੇਟ ਕਰਨ ਦਾ ਇਕ ਸੁਨਹਿਰੀ ਮੌਕਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਾਬਕਾ ਸੈਨਿਕ ਵਰਗ ਵਲੋਂ ਭਾਰੀ ਯੋਗਦਾਨ ਪ੍ਰਾਪਤ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 577 ਸ਼ਹੀਦ, 457 ਪੁਰਸਕਾਰ ਜੇਤੂ ਅਤੇ 60 ਹਜ਼ਾਰ ਕੇ ਕਰੀਬ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਦੀ ਗਿਣਤੀ ਹੈ। ਉਨ੍ਹਾਂ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਲਈ 4 ਲੱਖ ਦੇ ਕਰੀਬ ਸਟਿੱਕਰ ਪੂਰੇ ਜ਼ਿਲ੍ਹੇ ਵਿੱਚ ਵੰੰਡੇ ਗਏ ਹਨ। ਉਨ੍ਹਾਂ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਇਸ ਫ਼ੰਡ ਵਿੱਚ ਵੱਧ ਤੋਂ ਵਿੱਤੀ ਯੋਗਦਾਨ ਇਕੱਠਾ ਕਰਕੇ ਦੇਸ਼ ਦੇ ਸੈਨਿਕਾਂ, ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਸੈਨਿਕਾਂ ਦੇ ਵਾਰਸਾਂ ਨਾਲ ਆਪਣੀ ਸਾਂਝ ਦਾ ਪ੍ਰਗਟਾਵਾ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਫ: ਜਨਰਲ ਜੇ.ਐਸ.ਢਿਲੋਂ, ਕਰਨਲ ਪੀ.ਐਸ. ਮਿਨਹਾਸ, ਕਰਨਲ ਗੁਰਚਰਨ ਸਿੰਘ, ਰਸ਼ਪਾਲ ਸਿੰਘ, ਰਾਜ ਕੁਮਾਰੀ, ਮਨਜੀਤ ਸਿੰਘ, ਸੂਬੇਦਾਰ ਮੇਜਰ ਹਰਬੰਸ ਸਿੰਘ, ਸੂਬੇਦਾਰ ਮੇਜਰ ਜਸਵਿੰਦਰ ਸਿੰਘ ਧਾਮੀ, ਗੁਰਮੀਤ ਸਿੰਘ, ਸੂਬੇਦਾਰ ਚੰਨਣ ਸਿੰਘ ਤੋਂ ਇਲਾਵਾ ਸਾਬਕਾ ਸੈਨਿਕ ਅਤੇ ਵੀਰ ਨਾਰੀਆਂ ਮੌਜੂਦ ਸਨ।

ਹਥਿਆਰਬੰਦ ਸੈਨਾ ਦਿਵਸ :

ਸ਼ਹੀਦਾਂ ਦੀ ਬਹਾਦਰੀ ਨੂੰ ਸਤਿਕਾਰ ਦੇਣ, ਸਾਬਕਾ ਸੈਨਿਕਾਂ ਨੂੰ ਮਾਣ-ਸਨਮਾਨ ਦੇਣ ਅਤੇ ਸੁਰੱਖਿਆ ਸੈਨਾਵਾਂ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਇਹ ਦਿਹਾੜਾ ਮਨਾਇਆ ਜਾਂਦਾ ਹੈ ਅਤੇ ਇਸ ਮੌਕੇ ਸੁਰੱਖਿਆ ਸੈਨਾਵਾਂ ਵਲੋਂ ਦੇਸ਼ ਲਈ ਕੀਤੀਆਂ ਅਥਾਹ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਹੈ। ਇਸ ਦਿਨ ਪੂਰਾ ਰਾਸ਼ਟਰ ਝੰਡਾ ਦਿਵਸ ਫੰਡ ਲਈ ਦਾਨ ਦੇ ਕੇ ਸੁਰੱਖਿਆ ਸੈਨਾਵਾਂ ਪ੍ਰਤੀ ਆਪਣੀ ਸਾਂਝ ਪ੍ਰਗਟਾਉਂਦਾ ਹੈ।

 

Tags: DC Hoshiarpur , Deputy Commissioner Hoshiarpur , Apneet Riyait , Hoshiarpur , Armed Forces Flag Day , Ran Yodhe , State Sainik Welfare Department

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD