Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਬਹਾਦਰ ਸੈਨਿਕਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ-ਡਾ. ਸ਼ੇਨਾ ਅਗਰਵਾਲ

ਜ਼ਿਲਾ ਵਾਸੀਆਂ ਨੂੰ ਝੰਡਾ ਦਿਵਸ ਫੰਡ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਕੀਤੀ ਅਪੀਲ

Web Admin

Web Admin

5 Dariya News

ਨਵਾਂਸ਼ਹਿਰ , 07 Dec 2020

Last updated on: Dec 07, 2020, 00:00 IST

ਦੇਸ਼ ਦੀ ਰੱਖਿਆ ਲਈ ਬਹਾਦਰ ਫ਼ੌਜੀ ਜਵਾਨਾਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਉਨਾਂ ਦੇ ਟੋਕਨ ਫਲੈਗ ਲਗਾਏ ਜਾਣ ਮੌਕੇ ਕੀਤਾ। ਇਸ ਮੌਕੇ ਹਾਜ਼ਰ ਜੀ. ਓ. ਜੀਜ਼ ਅਤੇ ਹੋਰਨਾਂ ਸਾਬਕਾ ਸੈਨਿਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਦਿਲਾਂ ਅੰਦਰ ਵਸਾ ਕੇ ਰੱਖੀਏ, ਤਾਂ ਜੋ ਸਾਡੀਆ ਆਉਣ ਵਾਲੀਆਂ ਪੀੜੀਆਂ ਵੀ ਇਨਾਂ ਤੋਂ ਪ੍ਰੇਰਨਾ ਲੈ ਸਕਣ। ਡਿਪਟੀ ਕਮਿਸ਼ਨਰ, ਜਿਹੜੇ ਕਿ ਜ਼ਿਲਾ ਸੈਨਿਕ ਬੋਰਡ ਦੇ ਪ੍ਰ੍ਰਧਾਨ ਵੀ ਹਨ, ਨੇ ਕਿਹਾ ਕਿ ਇਸ ਦਿਨ ਸਮੂਹ ਦੇਸ਼ ਵਾਸੀ ਅਤੇ ਖਾਸ ਕਰ ਕੇ ਪੰਜਾਬ ਦੇ ਲੋਕ ਵੱਖ-ਵੱਖ ਜੰਗਾਂ ਅਤੇ ਓਪਰੇਸ਼ਨਾਂ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀ ਹੋਏ ਸਾਬਕਾ ਸੈਨਿਕਾਂ ਦੀ ਮਦਦ ਲਈ ਦਿਲ ਖੋਲ ਕੇ ਝੰਡਾ ਦਿਵਸ ਫੰਡ ਵਿਚ ਸਹਿਯੋਗ ਦਿੰਦੇ ਹਨ। ਉਨਾਂ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮਹਾਨ ਕਾਰਜ ਲਈ ਵੱਧ ਤੋਂ ਵੱਧ ਯੋਗਦਾਨ ਦਿੱਤਾ ਜਾਵੇ, ਤਾਂ ਜੋ ਸਾਡੀ ਰੱਖਿਆ ਲਈ ਆਪਣੇ ਆਪ ਨੂੰ ਕੁਰਬਾਨ ਕਰਨ ਵਾਲਿਆਂ ਦੇ ਪਰਿਵਾਰਾਂ ਦੀ ਭਲਾਈ ਲਈ ਕੁਝ ਨਾ ਕੁਝ ਜ਼ਰੂਰ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਹਥਿਆਰਬੰਦ ਝੰਡਾ ਦਿਵਸ ਲਈ ਦਾਨ ਕੀਤੀ ਜਾਣ ਵਾਲੀ ਰਾਸ਼ੀ ਆਮਦਨ ਕਰ ਤੋਂ ਮੁਕਤ ਹੈ। ਇਸ ਮੌਕੇ ਉਨਾਂ ਹਥਿਆਰਬੰਦ ਝੰਡਾ ਦਿਵਸ ਨੂੰ ਸਮਰਪਿਤ ‘ਰਣਯੋਧੇ’ ਮੈਗਜ਼ੀਨ ਵੀ ਜਾਰੀ ਕੀਤਾ। ਇਸ ਦੌਰਾਨ ਹੋਰਨਾਂ ਪ੍ਰਸ਼ਾਸਕੀ ਅਧਿਕਾਰੀਆਂ ਦੇ ਵੀ ਝੰਡੇ ਲਗਾਏ ਗਏ।ਇਸ ਮੌਕੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵੱਲੋਂ ਜ਼ਿਲਾ ਸੈਨਿਕ ਬੋਰਡ ਦੇ ਸਕੱਤਰ ਕਰਨਲ (ਸੇਵਾਮੁਕਤ) ਦਲਵਿੰਦਰ ਸਿੰਘ ਦੀ ਤਰਫੋਂ ਦੱਸਿਆ ਗਿਆ ਕਿ ਇਸ ਸਾਲ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨੂੰ ਝੰਡਾ ਦਿਵਸ ਫੰਡ ਇਕੱਤਰ ਕਰਨ ਲਈ 10 ਲੱਖ ਰੁਪਏ ਦਾ ਟੀਚਾ ਦਿੱਤਾ ਗਿਆ ਹੈ, ਜਿਹੜਾ ਕਿ ਜ਼ਿਲੇ ਦੇ ਸਮੂਹ ਸਾਬਕਾ ਸੈਨਿਕਾਂ/ਸਿਵਲੀਅਨਾਂ ਅਤੇ ਜ਼ਿਲੇ ਦੇ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਦੇ ਸਹਿਯੋਗ ਨਾਲ ਪੂਰਾ ਕੀਤਾ ਜਾਵੇਗਾ। ਇਸ ਮੌਕੇ ਜ਼ਿਲਾ ਸੈਨਿਕ ਬੋਰਡ ਦੇ ਉੱਪ ਪ੍ਰਧਾਨ ਕਰਨਲ (ਸੇਵਾਮੁਕਤ) ਐਸ. ਐਸ. ਸੇਖੋਂ, ਜੀ. ਓ. ਜੀਜ਼ ਦੇ ਜ਼ਿਲਾ ਇੰਚਾਰਜ ਕਰਨਲ (ਸੇਵਾਮੁਕਤ) ਚੂਹੜ ਸਿੰਘ, ਸੁਪਰਡੈਂਟ ਰਾਮ ਸਿੰਘ, ਭਲਾਈ ਪ੍ਰਬੰਧਕ ਇਕਬਾਲ ਸਿੰਘ, ਰੰਜੀਤਾ ਸਹੋਤਾ ਤੋਂ ਇਲਾਵਾ ਜੀ. ਓ. ਜੀਜ਼ ਅਤੇ ਹੋਰ ਸਾਬਕਾ ਸੈਨਿਕ ਹਾਜ਼ਰ ਸਨ। 

 

Tags: DC SBS Nagar , Armed Forces Flag Day , Ran Yodhe , State Sainik Welfare Department , SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD