Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵੱਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ’ਤੇ 5 ਲੋੜਵੰਦ ਸਾਬਕਾ ਸੈਨਿਕਾਂ ਨੂੰ ਮਾਲੀ ਸਹਾਇਤਾ ਦੇ ਚੈਕ ਭੇਂਟ

ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ‘ਰਣਯੋਧੇ’ ਸੋਵੀਨਾਰ ਜਾਰੀ

Web Admin

Web Admin

5 Dariya News

ਸੰਗਰੂਰ , 07 Dec 2020

Last updated on: Dec 07, 2020, 00:00 IST

ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਹਾਦਰ ਫੌਜੀ ਜਵਾਨਾਂ ਵੱਲੋਂ ਦਿੱਤੀਆਂ ਗਈਆਂ ਬੇਮਿਸਾਲ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਤੌਰ ਤੇ ਰੱਖੇ ਸਾਦੇ ਪ੍ਰੋਗਰਾਮ ਦੌਰਾਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਵੱਲੋਂ 5 ਲੋੜਵੰਦ ਸਾਬਕਾ ਸੈਨਿਕਾਂ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈਕ ਭੇਂਟ ਕੀਤੇ ਗਏ ਅਤੇ ‘ਰਣਯੋਧੇ’ ਨਾਂ ਦੇ ਸੋਵੀਨਾਰ ਨੂੰ ਰਸਮੀ ਤੌਰ ’ਤੇ ਜਾਰੀ ਕੀਤਾ।ਡਿਪਟੀ ਕਮਿਸ਼ਨਰ ਨੇ ਦੇਸ਼ ਦੀ ਆਨ ਤੇ ਸ਼ਾਨ ਨੂੰ ਕਾਇਮ ਰੱਖਣ ਲਈ ਸ਼ਹੀਦ ਹੋਣ ਵਾਲੇ ਯੋਧਿਆਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਤੇ ਆਸ਼ਰਿਤਾਂ ਨੂੰ ਸਮਾਜ ਵਿੱਚ ਬਣਦਾ ਮਾਣ ਸਤਿਕਾਰ ਦੇਣਾ ਹਰੇਕ ਨਾਗਰਿਕ ਦਾ ਮੁਢਲਾ ਫਰਜ਼ ਹੈ। ਉਨਾਂ ਕਿਹਾ ਕਿ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਇਕੱਤਰ ਕੀਤੇ ਜਾ ਰਹੇ ਫੰਡ ’ਚ ਹਰੇਕ ਨਾਗਰਿਕ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ ਸਮੇਤ ਐਸ.ਡੀ.ਐਮ. ਸੰਗਰੂਰ ਸ੍ਰੀ ਬਬਨਦੀਪ ਸਿੰਘ ਵਾਲੀਆਂ ਨੇ ਫਲੈਗ ਡੇਅ ਫੰਡ ’ਚ  ਯੋਗਦਾਨ ਪਾਇਆ । ਇਸ ਮੌਕੇ ਪਰਮਜੀਤ ਸਿੰਘ ਸੁਰਪਡੈਂਟ, ਅਸ਼ੋਕ ਕੁਮਾਰ ਕਲਰਕ, ਕਲਰਕ ਵੀਨਾ ਸ਼ਰਮਾ, ਕਲਰਕ ਕੁਲਵੰਤ ਸਿੰਘ ਜ਼ਿਲ੍ਰਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਸੰਗਰੂਰ ਸ੍ਰੀ ਬਬਨਦੀਪ ਸਿੰਘ ਵਾਲੀਆ, ਸ੍ਰੀ ਰਾਜਕੁਮਾਰ ਜ਼ਿਲਾ ਲੋਕ ਸੰਪਰਕ ਅਫ਼ਸਰ ਸੰਗਰੂਰ ਅਤੇ ਹੋਰ ਅਧਿਕਾਰੀਆਂ ਦੇ ਫਲੈਗ ਲਗਾਏ ਗਏ।

 

Tags: DC Sangrur , Armed Forces Flag Day , Ran Yodhe , State Sainik Welfare Department , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD