Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ

 

ਵਿਧਾਇਕ ਬਲਵਿੰਦਰ ਸਿੰਘ ਲਾਡੀ ਤੇ ਡਿਪਟੀ ਕਮਿਸ਼ਨਰ ਨੇ ਘੁਮਾਣ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ

ਪੰਜਾਬ ਸਰਕਾਰ ਪਵਿੱਤਰ ਨਗਰ ਘੁਮਾਣ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਵਿਧਾਇਕ ਲਾਡੀ

Web Admin

Web Admin

5 Dariya News

ਘੁਮਾਣ/ਬਟਾਲਾ , 07 Dec 2020

Last updated on: Dec 07, 2020, 00:00 IST

ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਵਰਸੋਏ ਨਗਰ ਘੁਮਾਣ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਰਾਜ ਸਰਕਾਰ ਵਲੋਂ ਕਰੋੜਾਂ ਰੁਪਏ ਦੇ ਪ੍ਰੋਜੈਕਟ ਤਹਿਤ ਘੁਮਾਣ ਦੀ 100 ਫੀਸਦੀ ਵਸੋਂ ਨੂੰ ਪੀਣ ਲਈ ਸਾਫ਼ ਤੇ ਸ਼ੁੱਧ ਪਾਣੀ ਅਤੇ ਹਰ ਘਰ ਨੂੰ ਸੀਵਰੇਜ ਸਪਲਾਈ ਨਾਲ ਜੋੜਨ ਦੇ ਯਤਨ ਕੀਤੇ ਜਾ ਰਹੇ ਹਨ। ਘੁਮਾਣ ਵਿੱਖੇ ਚੱਲ ਰਹੇ ਸੀਵਰੇਜ ਤੇ ਵਾਟਰ ਸਪਲਾਈ ਦੇ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਅੱਜ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਘੁਮਾਣ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐਕਸੀਅਨ ਸੀਵਰੇਜ ਬੋਰਡ, ਐਕਸੀਅਨ ਪੰਚਾਇਤੀ ਰਾਜ, ਐਕਸੀਅਨ ਲੋਕ ਨਿਰਮਾਣ ਵਿਭਾਗ, ਨਾਇਬ ਤਹਿਸੀਲਦਾਰ ਸ੍ਰੀ ਹਰਗੋਬਿੰਦਪੁਰ ਰਾਜ ਕੁਮਾਰ, ਬੀ.ਡੀ.ਪੀ.ਓ. ਪਰਮਜੀਤ ਕੌਰ, ਸਰਪੰਚ ਨਰਿੰਦਰ ਸਿੰਘ ਨਿੰਦੀ ਅਤੇ ਘੁਮਾਣ ਪੰਚਾਇਤ ਦੇ ਨੁਮਾਇੰਦੇ ਮੌਜੂਦ ਸਨ।ਵਿਕਾਸ ਕਾਰਜਾਂ ਦਾ ਜਾਇਜਾ ਲੈਂਦਿਆਂ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਘੁਮਾਣ ਨਗਰ ਵਿੱਚ ਸੀਵਰੇਜ ਦੇ ਪ੍ਰੋਜੈਕਟ ਉੱਪਰ 16.50 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸਦੇ ਨਾਲ ਹੀ ਘੁਮਾਣ ਦੀ 100 ਫੀਸਦੀ ਵਸੋਂ ਨੂੰ ਪੀਣ ਲਈ ਸਾਫ਼ ਤੇ ਸ਼ੁੱਧ ਪਾਣੀ ਮੁਹੱਈਆ ਕਰਾਉਣ ਲਈ 2.50 ਕਰੋੜ ਰੁਪਏ ਦੀ ਲਾਗਤ ਨਾਲ ਜਲ-ਸਪਲਾਈ ਦੇ ਪ੍ਰੋਜੈਕਟ ਉੱਪਰ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਪ੍ਰੋਜੈਕਟਾਂ ਦੇ ਪੂਰਿਆਂ ਹੋਣ ਨਾਲ ਘੁਮਾਣ ਦੀ ਵਸੋਂ ਅਤੇ ਇਥੇ ਮੱਥਾ ਟੇਕਣ ਆਉਂਦੀ ਸੰਗਤ ਨੂੰ ਵੱਡੀ ਸਹੂਲਤ ਮਿਲੇਗੀ। ਸ. ਲਾਡੀ ਨੇ ਕਿਹਾ ਕਿ ਘੁਮਾਣ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ। 

ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸੀਵਰੇਜ ਬੋਰਡ ਅਤੇ ਜਲ ਸਪਲਾਈ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਘੁਮਾਣ ਵਿੱਚ ਚੱਲ ਰਹੇ ਸੀਵਰੇਜ ਤੇ ਵਾਟਰ ਸਪਲਾਈ ਦੇ ਪ੍ਰੋਜੈਕਟ ਨੂੰ ਸਮੇਂ ਸਿਰ ਨੇਪਰੇ ਚਾੜਿਆ ਜਾਵੇ। ਉਨ੍ਹਾਂ ਕਿਹਾ ਕਿ ਕੰਮ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕੰਮ ਦੀ ਗੁਣਵਤਾ ਦਾ ਖਾਸ ਖਿਆਲ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਨੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ, ਪੰਚਾਇਤ ਘੁਮਾਣ ਦੇ ਨੁਮਾਇੰਦਿਆਂ ਅਤੇ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਸੀਵਰੇਜ ਟਰੀਟਮੈਂਟ ਪਲਾਂਟ ਦੀ ਜਗ੍ਹਾ ਤਬਦੀਲ ਕਰਦਿਆਂ ਦੱਸਿਆ ਕਿ ਅਜਿਹਾ ਹੋਣ ਨਾਲ ਜਿਥੇ ਪਿੰਡ ਦਾ ਛੱਪੜ ਬਚ ਜਾਵੇਗਾ ਓਥੇ ਨਾਲ ਹੀ 80 ਲੱਖ ਰੁਪਏ ਦੀ ਬਚਤ ਹੋਵੇਗੀ। ਉਨ੍ਹਾਂ ਕਿਹਾ ਕਿ ਬਚੇ ਹੋਏ 80 ਲੱਖ ਰੁਪਏ ਨਾਲ ਘੁਮਾਣ ਦੇ 11 ਨੰਬਰ ਵਾਰਡ ਵਿੱਚ ਵੀ ਸੀਵਰੇਜ ਪੈ ਜਾਵੇਗਾ। ਉਨ੍ਹਾਂ ਕਿਹਾ ਕਿ ਛੱਪੜ ਨੂੰ ਖੂਬਸੂਰਤ ਦਿੱਖ ਦਿੱਤੀ ਜਾਵੇਗੀ ਅਤੇ ਨਾਲ ਹੀ ਇਥੇ ਬਰਸਾਤੀ ਪਾਣੀ ਵੀ ਪੈ ਸਕੇਗਾ।ਉਨ੍ਹਾਂ ਕਿਹਾ ਕਿ ਇੱਕ ਮਹੀਨੇ ਤੱਕ ਸੀਵਰੇਜ ਪਾਉਣ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਸੜਕਾਂ ਹੇਠ ਸੀਵਰੇਜ ਪੈ ਗਿਆ ਹੈ ਉਨ੍ਹਾਂ ਸੜਕਾਂ ਨੂੰ ਜਲਦ ਤੋਂ ਜਲਦ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਘੁਮਾਣ ਦੀ ਕੂੜੇ ਦੀ ਸਮੱਸਿਆ ਦਾ ਹੱਲ ਵੀ ਕੀਤਾ ਜਾਵੇਗਾ। ਉਨ੍ਹਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਘਰ-ਘਰ ਤੋਂ ਸੁੱਕਾ ਤੇ ਗਿੱਲਾ ਕੂੜਾ ਸੈਗਰੀਗੇਟ ਕਰਕੇ ਇਸਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਪੰਚਾਇਤ ਨੂੰ ਕਿਹਾ ਕਿ ਕੂੜੇ ਤੋਂ ਕੰਪੋਸਟ ਖਾਦ ਬਣਾਉਣ ਦੇ ਪ੍ਰੋਜੈਕਟ ਨੂੰ ਘੁਮਾਣ ਵਿੱਚ ਵੀ ਸ਼ੁਰੂ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਘੁਮਾਣ ਦੇ ਕੰਮਾਂ ਦਾ ਸਮੇਂ-ਸਮੇਂ ਰੀਵਿਊ ਕਰਦੇ ਰਹਿਣਗੇ। 

 

Tags: Balwinder Singh Laddi , Punjab Pradesh Congress Committee , Congress , Punjab Congress , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD