Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਡਿਪਟੀ ਕਮਿਸ਼ਨਰ ਵੱਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ’ਤੇ ‘ਰਣਯੋਧੇ’ ਸੋਵੀਨਾਰ ਜਾਰੀ

Web Admin

Web Admin

5 Dariya News

ਫਾਜ਼ਿਲਕਾ , 07 Dec 2020

Last updated on: Dec 07, 2020, 00:00 IST

ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਹਾਦਰ ਫੌਜੀ ਜਵਾਨਾਂ ਵੱਲੋਂ ਦਿੱਤੀਆਂ ਗਈਆਂ ਬੇਮਿਸਾਲ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ: ਅਰਵਿੰਦਪਾਲ ਸਿੰਘ ਸੰਧੂ ਨੇ ਅੱਜ ਇੱਥੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਤੌਰ ਤੇ ਰੱਖੇ ਸਾਦੇ ਪ੍ਰੋਗਰਾਮ ਦੌਰਾਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਸੈਨਿਕ ਭਲਾਈ ਵਿਭਾਗ ਦੇ ਸਟਾਫ ਨੇ ਝੰਡਾ ਭੇਂਟ ਕੀਤਾ ਅਤੇ ਉਨਾਂ ਨੇ ‘ਰਣਯੋਧੇ’ ਨਾਂ ਦੇ ਸੋਵੀਨਾਰ ਨੂੰ ਰਸਮੀ ਤੌਰ ’ਤੇ ਜਾਰੀ ਕੀਤਾ।ਡਿਪਟੀ ਕਮਿਸ਼ਨਰ ਨੇ ਦੇਸ਼ ਦੀ ਆਨ ਤੇ ਸ਼ਾਨ ਨੂੰ ਕਾਇਮ ਰੱਖਣ ਲਈ ਸ਼ਹੀਦ ਹੋਣ ਵਾਲੇ ਯੋਧਿਆਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਤੇ ਆਸ਼ਰਿਤਾਂ ਨੂੰ ਸਮਾਜ ਵਿੱਚ ਬਣਦਾ ਮਾਣ ਸਤਿਕਾਰ ਦੇਣਾ ਹਰੇਕ ਨਾਗਰਿਕ ਦਾ ਮੁਢਲਾ ਫਰਜ਼ ਹੈ। ਉਨਾਂ ਕਿਹਾ ਕਿ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਇਕੱਤਰ ਕੀਤੇ ਜਾ ਰਹੇ ਫੰਡ ’ਚ ਹਰੇਕ ਨਾਗਰਿਕ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਮੌਕੇ ਅਮਰੀਕ ਸਿੰਘ ਸੁਰਪਡੈਂਟ, ਸੀਨੂੰ ਪੂੰਛੀ ਕਲਰਕ, ਗੁਰਬਚਨ ਸਿੰਘ ਐਸ.ਡਬਲਯੂ.ਓ. ਸੁਰਿੰਦਰ ਕੁਮਾਰ ਕਲਰਕ ਜ਼ਿਲ੍ਰਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ, ਉਨਾਂ ਦੇ ਦਫ਼ਤਰ ਦੇ ਸਟਾਫ ਅਤੇ ਸ੍ਰੀ ਭੁਪਿੰਦਰ ਸਿੰਘ ਬਰਾੜ ਜ਼ਿਲਾ ਲੋਕ ਸੰਪਰਕ ਅਫ਼ਸਰ ਅਤੇ ਹੋਰ ਅਧਿਕਾਰੀਆਂ ਦੇ ਫਲੈਗ ਲਗਾਏ ਗਏ

ਕੀ ਹੁੰਦਾ ਹੈ ਝੰਡਾ ਦਿਵਸ

ਹਥਿਆਰਬੰਦ ਸੈਨਾ ਝੰਡਾ ਦਿਵਸ ਮਿਤੀ 07 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਸਮੂਹ ਦੇਸ਼ਵਾਸੀ ਅਤੇ ਖਾਸ ਕਰਕੇ ਪੰਜਾਬ ਦੇ ਲੋਕ ਸਾਡੀਆਂ ਸੈਨਾਵਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਨ ਅਤੇ ਇਸ ਦਿਨ ਤੇ ਵੱਖ ਵੱਖ ਲੜਾਈਆਂ/ਓਪਰੇਸ਼ਨਾਂ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਅਤੇ ਜ਼ਖਮੀ ਹੋਏ ਸਾਬਕਾ ਸੈਨਿਕਾਂ ਦੀ ਮੱਦਦ ਲਈ ਦਿਲ ਖੋਲ ਕੇ ਦਾਨ ਦਿੰਦੇ ਹਨ। ਇਸ ਦਿਨ ਤੇ ਇਕੱਤਰ ਹੋਈ ਰਾਸ਼ੀ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਰਤੀ ਜਾਂਦੀ ਹੈ।

 

Tags: DC Fazilka , Arvind Pal Singh Sandhu , Fazilka , Deputy Commissioner Fazilka , Armed Forces Flag Day , Ran Yodhe 2020 , State Sainik Welfare Department

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD