Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦੇਸ਼ ਦੀ ਸੁਰੱਖਿਆ ਲਈ ਬਹਾਦਰ ਸੈਨਿਕਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਬੇਮਿਸ਼ਾਲ : ਅੰਮ੍ਰਿਤ ਕੌਰ ਗਿੱਲ

ਜਿ਼ਲ੍ਹਾ ਰੱਖਿਆ ਸੇਵਾਵਾ ਭਲਾਈ ਦਫ਼ਤਰ ਵੱਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਤੇ ਹੋਰ ਪ੍ਰਸ਼ਾਸ਼ਕੀ ਅਧਿਕਾਰੀਆਂ ਦੇ ਲਗਾਏ ਝੰਡੇ

Web Admin

Web Admin

5 Dariya News

ਦ਼ਤਹਿਗੜ੍ਹ ਸਾਹਿਬ , 07 Dec 2020

Last updated on: Dec 07, 2020, 00:00 IST

ਦੇਸ਼ ਦੀ ਸੁਰੱਖਿਆ ਬਣਾਉਣ ਲਈ ਬਹਾਦਰ ਫੌਜੀ ਜਵਾਨ ਵੱਲੋਂ ਦਿੱਤੀਆਂ ਕੁਰਬਾਨੀਆਂ ਬੇ ਮਿਸਾਲ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਇਆ ਨਹੀਂ ਜਾ ਸਕਦਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਹਰ ਸਾਲ ਮਨਾਏ ਜਾਂਦੇ ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਆਗਾਜ਼ ਉਨ੍ਹਾਂ ਦੇ ਝੰਡਾ ਲਗਾ ਕੇ ਕੀਤਾ । ਉਨ੍ਹਾਂ ਕਿਹਾ ਕਿ ਇਸ ਦਿਨ ਸਮੂਹ ਦੇਸ਼ਵਾਸੀ ਅਤੇ ਖਾਸ ਕਰਕੇ ਪੰਜਾਬ ਦੇ ਲੋਕ ਇਸ ਦਿਨ ’ਤੇ ਵੱਖ-ਵੱਖ ਲੜਾਈਆਂ ਅਤੇ ਓਪਰੇਸ਼ਨਾਂ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀ ਹੋਏ ਸਾਬਕਾ ਸੈਨਿਕਾਂ ਦੀ ਮਦਦ ਲਈ ਦਿਲ ਖੋਲ ਕੇ ਦਾਨ ਦਿੰਦੇ ਹਨ ਅਤੇ ਇਕੱਤਰ ਹੋਈ ਰਾਸ਼ੀ ਸ਼ਹੀਦਾਂ ਦੀ ਪਰਿਵਾਰਾਂ ਦੀ ਭਲਾਈ ਲਈ ਵਰਤੀ ਜਾਂਦੀ ਹੈ।ਸ਼੍ਰੀਮਤੀ ਗਿੱਲ ਨੇ ਕਿਹਾ ਕਿ ਸਮੂਹ ਜਿ਼ਲ੍ਹਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਮਹਾਨ ਸ਼ਹੀਦਾਂ ਦੀ ਕੁਰਬਾਨੀਆਂ ਨੂੰ ਹਮੇਸ਼ਾਂ ਦਿਲਾਂ ਅੰਦਰ ਵਸਾ ਕੇ ਰੱਖੀਏ ਤਾਂ ਜੋ  ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਇਨ੍ਹਾਂ ਸ਼ਹੀਦਾਂ ਦੀ ਸ਼ਹਾਦਤਾਂ ਤੋਂ ਪ੍ਰੇਰਨਾ ਲੈ ਸਕਣ। ਉਨ੍ਹਾਂ ਜਿ਼ਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਇਸ ਮਹਾਨ ਕਾਰਜ਼ ਲਈ ਵੱਧ ਤੋਂ ਵੱਧ ਦਾਨ ਦੇਣਾ ਚਾਹੀਦਾ ਹੈ ਕਿਉਂਕਿ ਜਿਨ੍ਹਾਂ ਨੇ ਸਾਡੀ ਰੱਖਿਆ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ ਉਨ੍ਹਾਂ ਦੇ ਪਰਿਵਾਰਾਂ ਲਈ ਕੁਝ ਨਾ ਕੁਝ ਜਰੂਰ ਕੀਤਾ ਜਾ ਸਕੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁ‌ਪ੍ਰਿਤਾ ਜੌਹਲ, ਐਸ.ਡੀ.ਐਮ. ਅਮਲੋਹ ਸ਼੍ਰੀ ਆਨੰਦ ਸਾਗਰ ਸ਼ਰਮਾ, ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਸੇਵਾ ਮੁਕਤ ਕਰਨਲ ਜਰਨੈਲ ਸਿੰਘ, ਜਿ਼ਲ੍ਹਾ ਮਾਲ ਅਫਸਰ ਮਨਜੀਤ ਸਿੰਘ ਰਾਜਲਾ,  ਗੁਰਦੀਪ ਸਿੰਘ, ਸੁਖਵੀਰ ਸਿੰਘ ਰਾਠੀ, ਜਸਵਿੰਦਰ ਸਿੰਘ, ਕਰਨੈਲ ਸਿੰਘ, ਸੰਜੂ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: DC Fatehgarh Sahib , Armed Forces Flag Day , Ran Yodhe 2020 , State Sainik Welfare Department

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD