Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲੁਧਿਆਣਾ ਵਿੱਚ ਕਾਰੋਬਾਰ ਕਰਨਾ ਹੋਇਆ ਆਸਾਨ: ਕਾਰੋਬਾਰੀਆਂ ਨੂੰ 15 ਦਿਨਾਂ 'ਚ ਬਿਜਨਸ ਫਸਟ ਪੋਰਟਲ ਰਾਹੀਂ ਐਨ.ਓ.ਸੀ. ਹੋਵੇਗੀ ਜਾਰੀ

Web Admin

Web Admin

5 Dariya News

ਲੁਧਿਆਣਾ , 07 Dec 2020

Last updated on: Dec 07, 2020, 00:00 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਪੰਜਾਬ ਰਾਈਟ ਟੂ ਬਿਜ਼ਨਸ ਐਕਟ, 2020 ਅਧੀਨ ਪਹਿਲਾ ਇਨ-ਪ੍ਰਿੰਸੀਪਲ ਅਪਰੂਵਲ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕੀਤਾ ਗਿਆ।ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਉੱਦਮੀ ਸ.ਇੰਦਰਪਾਲ ਸਿੰਘ ਸੋਹਲ ਨੂੰ ਇਨ-ਪ੍ਰਿੰਸੀਪਲ ਅਪਰੂਵਲ (ਐਨ.ਓ.ਸੀ.) ਜਾਰੀ ਕੀਤੀ ਗਈ, ਜਿਨ੍ਹਾਂ ਨੇ 'ਹਰੀਸਰ ਇੰਡਸਟਰੀਅਲ ਕਾਰਪੋਰੇਸ਼ਨ ਯੂਨਿਟ-2' ਨਾਮ ਦੇ ਪ੍ਰੋਜੈਕਟ ਤਹਿਤ ਪਲਾਈਵੁੱਡ ਅਤੇ ਲੈਮੀਨੇਟ ਉਤਪਾਦਾਂ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਨਾ ਹੈ।ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਐਕਟ ਦੀਆਂ ਵਿਸ਼ੇਸ਼ਤਾਵਾਂ ਉੱਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਹ ਸਾਰੀਆਂ ਮੰਨਜ਼ੂਰੀਆਂ ਸਮਾਂਬੱਧ ਹਨ। ਉਨ੍ਹਾਂ ਦੱਸਿਆ ਕਿ ਬਿਜਨਸ ਫਸਟ ਪੋਰਟਲ 'ਤੇ ਬਿਨੈ-ਪੱਤਰ ਅਪਲਾਈ ਕਰਨ ਤੋਂ ਬਾਅਦ ਐਨ.ਓ.ਸੀ. ਫੋਕਲ ਪੁਆਇੰਟ ਅੰਦਰ ਸਥਾਪਿਤ ਉਦਯੋਗਾਂ ਲਈ 3 ਦਿਨਾਂ ਵਿੱਚ ਅਤੇ ਇੰਡਸਟਰੀਅਲ ਜ਼ੋਨ ਵਿੱਚ ਸਥਾਪਿਤ ਉਦਯੋਗਾਂ ਲਈ 15 ਵਿੱਚ ਮਿਲੇਗੀ। ਉਨ੍ਹਾਂ ਦੱਸਿਆ ਕਿ ਨਵੇਂ ਕਾਰੋਬਾਰ ਸ਼ੁਰੂਆਤ ਨਾਲ ਜੁੜੀਆਂ ਸਾਰੀਆਂ ਰਸਮਾਂ ਅਤੇ ਐਨ.ਓ.ਸੀ. ਨੂੰ ਇੱਕ ਨਿਰਧਾਰਤ ਸਮੇਂ ਵਿੱਚ ਸਿੰਗਲ-ਵਿੰਡੋ ਦੁਆਰਾ ਮਹੁੱਈਆ ਕਰਵਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਉਦਯੋਗ ਅਤੇ ਵਣਜ ਵਿਭਾਗ ਨੇ ਸੂਬੇ ਵਿੱਚ ਕਾਰੋਬਾਰ ਨੂੰ ਉਤਸ਼ਾਹਤ ਕਰਨ ਲਈ ਨਵੀਂ ਪਹਿਲਕੱਦਮੀ ਕੀਤੀ ਹੈ ਜੋ ਨਵੇਂ ਕਾਰੋਬਾਰੀਆਂ ਲਈ ਸਹਾਈ ਸਿੱਧ ਹੋਵੇਗੀ।ਉਨ੍ਹਾਂ ਕਿਹਾ ਕਿ ਰਾਈਟ ਟੂ ਬਿਜ਼ਨਸ ਐਕਟ ਤਹਿਤ ਪਹਿਲੀ ਇਨ-ਪ੍ਰਿੰਸੀਪਲ ਅਪਰੂਵਲ ਉਦਯੋਗਪਤੀ ਨੂੰ ਅਪਲਾਈ ਕਰਨ ਦੀ ਮਿਤੀ ਤੋਂ 12 ਦਿਨਾਂ ਦੇ ਅੰਦਰ-ਅੰਦਰ ਸਿੰਗਲ-ਵਿੰਡੋ ਬਿਜ਼ਨਸ ਫਸਟ ਪੋਰਟਲ ਰਾਹੀਂ ਦਿੱਤੀ ਗਈ ਹੈ।

 

Tags: DC Ludhiana , Varinder Sharma , Varinder Kumar Sharma , Ludhiana , Deputy Commissioner Ludhiana , Principle Approval certificate , NOC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD