Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਡੀਸੀ ਵੱਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਬੇਮਿਸਾਲ ਬਹਾਦਰੀ ਲਈ ਫੌਜੀ ਜਵਾਨਾਂ ਨੂੰ ਸਲਾਮ

ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੁਤਾ ਦੀ ਸੁਰੱਖਿਆ ਲਈ ਹਥਿਆਰਬੰਦ ਸੈਨਾ ਵੱਲੋਂ ਨਿਭਾਈ ਅਹਿਮ ਭੁਮਿਕਾ ਨੂੰ ਕੀਤਾ ਯਾਦ

Web Admin

Web Admin

5 Dariya News

ਜਲੰਧਰ , 07 Dec 2020

Last updated on: Dec 07, 2020, 00:00 IST

ਭਾਰਤ ਦੀ ਮਿੱਟੀ ਦੇ ਸਨਮਾਨ ਦੀ ਰੱਖਿਆ ਦੇ ਦ੍ਰਿੜ ਇਰਾਦੇ ਅਤੇ ਬਹਾਦਰੀ ਲਈ ਦੇਸ਼ ਦੇ ਮਹਾਨ ਸ਼ਹੀਦਾਂ, ਸੇਵਾ ਕਰ ਰਹੇ ਸੈਨਿਕਾਂ ਅਤੇ ਸੇਵਾ ਮੁਕਤ ਸੈਨਿਕਾਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ 'ਤੇ ਯਾਦ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਹ ਮਹੱਤਵਪੂਰਣ ਦਿਨ ਸਾਨੂੰ ਹਥਿਆਰਬੰਦ ਸੈਨਾ ਨਾਲ ਆਪਣੀ ਇਕਜੁੱਟਤਾ ਦੁਹਰਾਉਣ ਅਤੇ ਸਾਬਕਾ ਸੈਨਿਕਾਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਦਾ ਮੌਕਾ ਦਿੰਦਾ ਹੈ।ਪੰਜਾਬ ਰਾਜ ਵਾਰ ਮੈਮੋਰੀਅਲ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਯਾਦਗਾਰੀ ਸਮਾਰੋਹ ਵਿਚ ਸ਼ਹੀਦਾਂ ਅਤੇ ਸੈਨਿਕਾ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤੀ ਫੌਜੀਆਂ ਦੀ ਹਿੰਮਤ ਉਨ੍ਹਾਂ ਉਚਾਈਆਂ ਨਾਲੋਂ ਵੀ ਉੱਚੀ ਹੈ, ਜਿਥੇ ਉਹ ਤਾਇਨਾਤ ਹਨ।ਉਨ੍ਹਾਂ ਕਿਹਾ ਕਿ ਦੇਸ਼ ਦਾ ਹਰ ਸੈਨਿਕ ਦੇਸ਼ ਦੀ ਸੇਵਾ ਅਤੇ ਵਰਦੀ ਦੀ ਸ਼ਾਨ ਬਹਾਲ ਰੱਖਣ ਲਈ ਅਪਣੀ ਜ਼ਿੰਦਗੀ ਵਾਰਣ ਲਈ ਹਰ ਸਮੇਂ ਤਿਆਰ ਰਹਿੰਦਾ ਹੈ, ਜੋ ਕਿ ਸਾਡੇ ਸਾਰਿਆਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਅੱਜ ਅਸੀਂ ਚੈਨ ਦੀ ਨੀਂਦ ਸੌਂਦੇ ਹਾਂ ਤਾਂ ਇਹ ਸਾਡੇ ਦੇਸ਼ ਦੇ ਬਹਾਦਰ ਸੈਨਿਕਾਂ ਵੱਲੋਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਕੇ ਹੀ ਸੰਭਵ ਹੋ ਸਕਿਆ ਹੈ।

ਝੰਡਾ ਦਿਵਸ ਫੰਡ ਪ੍ਰਤੀ ਲੋਕਾਂ ਨੂੰ ਸਵੈ-ਇੱਛਾ ਅਤੇ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਲਈ ਉਤਸ਼ਾਹਿਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਾਡੇ ਬਹਾਦਰ ਫੌਜੀਆਂ ਵੱਲੋਂ ਨਿਭਾਈਆਂ ਜਾਂਦੀਆਂ ਸੇਵਾਵਾਂ ਪ੍ਰਤੀ ਨਿਮਰ ਯੋਗਦਾਨ ਅਤੇ ਸਤਿਕਾਰ ਦਾ ਚਿੰਨ੍ਹ ਹੈ, ਜੋ ਸਾਡੇ ਦੇਸ਼ ਦੀਆਂ ਸਰਹੱਦਾਂ ਦੀ 24 ਘੰਟੇ ਰੱਖਿਆ ਕਰਦੇ ਹਨ।ਉਨ੍ਹਾਂ ਕਿਹਾ ਕਿ ਕੋਈ ਵੀ ਬਜ਼ੁਰਗ ਜਾਂ ਸੇਵਾਮੁਕਤ ਸਿਪਾਹੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਆਉਣ ਦੀ ਸੂਰਤ ਵਿੱਚ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।ਇਸ ਮੌਕੇ ਘਨਸ਼ਿਆਮ ਥੋਰੀ ਨੇ ਹਥਿਆਰਬੰਦ ਫੌਜੀ ਜਵਾਨਾਂ ਦੀ ਭਲਾਈ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ।ਇਸ ਦੌਰਾਨ ਮੇਜਰ ਜਨਰਲ ਆਰਕੇ ਸਿੰਘ, ਗਰੁੱਪ ਕਮਾਂਡਿੰਗ ਅਫ਼ਸਰ (ਹੈਡਕੁਆਰਟਰ 91) ਸਬ ਏਰੀਆ ਨੇ ਭਾਰਤੀ ਹਥਿਆਰਬੰਦ ਸੈਨਾ ਦੇ ਸੇਵਾਮੁਕਤ ਅਤੇ ਸੇਵਾ ਕਰ ਰਹੇ ਅਫ਼ਸਰਾਂ ਨੂੰ ਸ਼ਰਧਾਂਜਲੀ ਅਤੇ ਸਤਿਕਾਰ ਭੇਟ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਫੌਜ ਇਨ੍ਹਾਂ ਸੈਨਿਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਕੀਮਤੀ ਸਾਲ ਦੇਸ਼ ਦੇ ਨਾਂ ਕਰ ਦਿੱਤੇ।ਇਸ ਦੌਰਾਨ ਉਨ੍ਹਾਂ ਸਾਬਕਾ ਸੈਨਿਕਾਂ ਨੂੰ ਸਨਮਾਨਿਤ ਕੀਤਾ ਅਤੇ ਲੋੜਵੰਦ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਰਮਿਆਨ 5.50 ਲੱਖ ਰੁਪਏ ਦੀ ਵੰਡ ਕੀਤੀ। ਇਸ ਤੋਂ ਇਲਾਵਾ ਝੰਡਾ ਦਿਵਸ ਫੰਡ ਵਿੱਚ ਪ੍ਰਮੁੱਖ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ।ਇਸ ਤੋਂ ਪਹਿਲਾਂ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਉਪ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਬ੍ਰਿਗੇਡੀਅਰ ਐਸਪੀ ਸਿੰਘ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ (ਕਰਨਲ) ਦਲਵਿੰਦਰ ਸਿੰਘ (ਸੇਵਾਮੁਕਤ) ਨੇ ਕਿਹਾ ਕਿ ਬਹਾਦਰ ਸੈਨਿਕਾਂ ਨੂੰ ਉਨ੍ਹਾਂ ਦੇ ਬਹਾਦਰੀ ਲਈ ਸਤਿਕਾਰ ਭੇਟ ਕਰਨ ਦਾ ਇਹ ਇਕ ਮਾਣਮੱਤਾ ਮੌਕਾ ਹੈ।

 

Tags: DC Jalandhar , Ghanshyam Thori , Jalandhar , Deputy Commissioner Jalandhar , Armed Forces Flag Day , Ran Yodhe , State Sainik Welfare Department

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD