Sunday, 05 May 2024

 

 

ਖ਼ਾਸ ਖਬਰਾਂ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

 

ਕਿਸਾਨ ਅੰਦੋਲਨ ਨੂੰ ਬਲ ਦੇਣ ਲਈ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨੇ ਜਿਲ੍ਹਾ ਪ੍ਰਧਾਨਾਂ ਤੇ ਅਹੁਦੇਦਾਰਾਂ ਦੀਆਂ ਕੀਤੀਆਂ ਨਿਯੁਕਤੀਆਂ

ਪਾਰਟੀ ਨੇ ਅਮ੍ਰਿਤਸਰ 'ਚ 13 ਦਸੰਬਰ ਨੂੰ ਹੋਣ ਵਾਲਾ ਸੈਮੀਨਾਰ ਕੀਤਾ ਮੁਲਤਵੀ

Web Admin

Web Admin

5 Dariya News

ਚੰਡੀਗੜ੍ਹ , 07 Dec 2020

ਕਾਲੇ ਕਾਨੂੰਨਾਂ ਵਿਰੁਧ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਨੂੰ ਹੋਰ ਬਲ ਦੇਣ ਲਈ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨੇ ਪੰਜਾਬ ਦੇ ਪ੍ਰਮੁੱਖ ਜਿਲ੍ਹਿਆਂ ਵਿਚ ਅਪਣੇ ਅਹੁਦੇਦਾਰ ਨਿਯੁਕਤ ਕਰ ਦਿਤੇ ਹਨ। ਇਸਦੇ ਨਾਲ ਹੀ ਪਾਰਟੀ ਦੇ ਆਗੂਆਂ ਅਤੇ ਸਮੂਹ ਵਰਕਰਾਂ ਵੱਲੋਂ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਕਰਕੇ 13 ਦਸੰਬਰ ਨੂੰ ਅਮ੍ਰਿਤਸਰ ਵਿਚ ਹੋਣ ਵਾਲੇ ਸੈਮੀਨਾਰ ਨੂੰ ਵੀ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ।ਸੋਮਵਾਰ ਪਾਰਟੀ ਦੇ ਮੁੱਖ ਦਫ਼ਤਰ ਵਿਚ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸ਼ ਸੁਖਦੇਵ ਸਿੰਘ ਢੀਂਡਸਾ ਦੀ ਪ੍ਰਧਾਨਗੀ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਦੀ ਇਕ ਬੈਠਕ ਹੋਈ। ਜਿਸ ਵਿਚ ਫੈਸਲਾ ਕੀਤਾ ਗਿਆ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਿਰੁਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦਾ ਸਾਥ ਦੇਣ ਲਈ ਹੋਰ ਬਲ ਦਿਤਾ ਜਾਣਾ ਚਾਹੀਦਾ ਹੈ। ਜਿਸ ਨੂੰ ਵੇਖਦੇ ਹੋਏ ਪਾਰਟੀ ਨੇ ਸ਼ ਪਰਮਿੰਦਰ ਸਿੰਘ ਢੀਂਡਸਾ ਨੂੰ ਯੂਥ ਅਕਾਲੀ ਦਲ (ਡੈਮੋਕਰੇਟਿਕ) ਦੇ ਸ੍ਰਪਰਸਤ ਵਜੋਂ ਜਿੰਮੇਵਾਰੀ ਸੌਂਪੀ ਹੈ ਅਤੇ ਸ਼ਬੀਰ ਦਵਿੰਦਰ ਸਿੰਘ ਨੂੰ ਮੀਡੀਆ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸੇ ਤਰਾਂ ਪਟਿਆਲਾ (ਦੇਹਾਤੀ) ਤੋਂ ਰਣਧੀਰ ਸਿੰਘ ਰੱਖੜਾ, ਬਠਿੰਡਾ (ਦੇਹਾਤੀ) ਤੋਂ ਸਰਬਜੀਤ ਸਿੰਘ ਡੂੰਮਵਾਲੀ, ਮਾਨਸਾ (ਦੇਹਾਤੀ) ਤੋਂ ਮਨਜੀਤ ਸਿੰਘ ਬੱਪੀਆਣਾ, ਸ਼੍ਰੀ ਫ਼ਤਿਹਗੜ੍ਹ ਸਾਹਿਬ (ਦੇਹਾਤੀ) ਤੋਂ ਲਖਬੀਰ ਸਿੰਘ ਥਾਬਲਾ, ਜਲੰਧਰ (ਸ਼ਹਿਰੀ) ਤੋਂ ਗੁਰਚਰਨ ਸਿੰਘ ਚੰਨੀ, ਮੋਗਾ (ਦੇਹਾਤੀ) ਤੋਂ ਜਗਰਾਜ ਸਿੰਘ ਦੌਧਰ ਨੂੰ ਜਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸਤੋਂ ਇਲਾਵਾ ਪਾਰਟੀ ਨੇ ਦੇਸਰਾਜ ਸਿੰਘ ਧੁੱਗਾ ਨੂੰ ਐਸ਼ ਸੀ ਵਿੰਗ ਦਾ ਪ੍ਰਧਾਨ ਨਿਯੂਕਤ ਕੀਤਾ ਹੈ। ਬੀਬੀ ਪਰਮਜੀਤ ਕੌਰ ਗੁਲਸ਼ਨ ਨੂੰ ਇਸ਼ਤਰੀ ਵਿੰਗ ਦਾ ਸ੍ਰਪਰਸਤ ਅਤੇ ਬੀਬੀ ਹਰਜੀਤ ਕੌਰ ਤਲਵੰਡੀ ਨੂੰ ਪ੍ਰਧਾਨਗੀ ਦੀ ਜਿਮੇਵਾਰੀ ਦਿਤੀ ਗਈ ਹੈ।  ਮਿੱਠੂ ਸਿੰਘ ਕਾਹਨਕੇ ਨੂੰ ਮੁਲਾਜ਼ਮ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਸੰਗਠਤ ਕਰਨ ਦੀ ਜਿਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਤੇ ਬੋਲਦਿਆਂ ਸ਼ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪਾਰਟੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜੀ ਖੜ੍ਹੀ ਹੈ ਅਤੇ ਇਸ ਸੰਘਰਸ਼ ਨੂੰ ਹੋਰ ਬਲ ਦੇਣ ਲਈ ਜਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਪਾਰਟੀ ਦੇ ਸਾਰੇ ਆਗੂ ਅਪਣੇ-ਅਪਣੇ ਇਲਾਕਿਆਂ ਵਿਚ ਭਾਰਤ ਬੰਦ ਅਤੇ ਕਿਸਾਨ ਅੰਦੋਲਨ ਨੂੰ ਪੂਰਾ ਸਹਿਯੋਗ ਦੇਣਗੇ। ਬੈਠਕ ਵਿਚ ਸੇਵਾ ਸਿੰਘ ਸੇਖਵਾਂ, ਜਗਦੀਸ਼ ਸਿੰਘ ਗਰਚਾ, ਪਰਮਿੰਦਰ ਸਿੰਘ ਢੀਂਡਸਾ, ਜਸਟਿਸ ਨਿਰਮਲ ਸਿੰਘ, ਬੀਰ ਦਵਿੰਦਰ ਸਿੰਘ, ਨਿਧੱੜਕ ਸਿੰਘ ਬਰਾੜ, ਸੁੱਖਵਿੰਦਰ ਸਿੰਘ ਔਲਖ਼, ਰਣਜੀਤ ਸਿੰਘ ਤਲਵੰਡੀ, ਤਜੇਂਦਰਪਾਲ ਸਿੰਘ ਸਿੱਧੂ, ਮਾਨ ਸਿੰਘ ਗਰਚਾ, ਰਜਿੰਦਰ ਸਿੰਘ ਕਾਂਝਲਾ, ਗੁਰਬਚਨ ਸਿੰਘ ਬਚੀ, ਸੁਖਵੰਤ ਸਿੰਘ ਸਰਾਓ, ਮਨਜੀਤ ਸਿੰਘ ਦਸੂਹਾ, ਸਤਵਿੰਦਰ ਸਿੰਘ ਢੱਟ, ਏਐਸ ਜੋਹਲ, ਤਜਿੰਦਰਪਾਲ ਸਿੰਘ ਸੰਧੂ, ਰਾਜਵਿੰਦਰ ਸਿੰਘ ਹਿਸੋਵਾਲ, ਗੁਰਪ੍ਰਤਾਪ ਸਿੰਘ ਰਿਆੜ, ਮਨਿੰਦਰਪਾਲ ਸਿੰਘ ਬਰਾੜ (ਦਫ਼ਤਰ ਸਕੱਤਰ), ਜਸਵਿੰਦਰ ਸਿੰਘ (ਓਐਸਡੀ), ਦਵਿੰਦਰ ਸਿੰਘ ਸੋਢੀ (ਸਿਆਸੀ ਸਲਾਹਕਾਰ) ਆਦਿ ਮੌਜੂਦ ਸਨ

 

Tags: Shiromani Akali Dal Democratic , Sukhdev Singh Dhindsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD