Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਯਤਨਸ਼ੀਲ : ਗੁਰਪ੍ਰੀਤ ਸਿੰਘ ਕਾਂਗੜ

211.55 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

Web Admin

Web Admin

5 Dariya News

ਬਠਿੰਡਾ , 07 Dec 2020

Last updated on: Dec 07, 2020, 00:00 IST

ਸੂਬਾ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਹੈ। ਸਰਕਾਰੀ ਸਕੂਲਾਂ ਵਿੱਚ ਪੜ ਰਹੇ ਵਿਦਿਆਰਥੀਆਂ ਦੇ ਭਵਿੱਖ ਨੂੰ ਉਜਵੱਲ ਕਰਨ ਦੇ ਮੱਦੇਨਜ਼ਰ ਜ਼ਿਲੇ ਦੇ ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲੇ ਵਿੱਚ ਸਮਾਰਟ ਸਕੂਲ ਵੀ ਬਣਾਏ ਜਾ ਰਹੇ ਹਨ। ਇਹ ਜਾਣਕਾਰੀ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਸਾਂਝੀ ਕੀਤੀ।ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਜ਼ਿਲਾ ਬਠਿੰਡਾ ਅਧੀਨ ਪੈਂਦੇ ਪਿੰਡ ਜਲਾਲ ਵਿਖੇ ਤਕਰੀਬਨ 10 ਲੱਖ ਰੁਪਏ ਦੀ ਲਾਗਤ ਨਾਲ 8 ਪ੍ਰਾਇਮਰੀ ਅਤੇ 5 ਸੈਕੰਡਰੀ ਸਕੂਲਾਂ ਨੂੰ ਵਿਦਿਆਰਥੀਆਂ ਦੇ ਬੈਠਣ ਲਈ ਬੈਂਚ ਮੁਹੱਈਆ ਕਰਵਾਏ ਗਏ। ਇਸ ਤੋਂ ਇਲਾਵਾ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਹਿਰਾਜ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵਿਖੇ 6 ਨਵੇਂ ਕਮਰੇ, 2 ਕਮਰਿਆਂ ਦੀ ਮੁਰੰਮਤ ਅਤੇ ਬੱਚਿਆਂ ਲਈ ਇੱਕ ਮਿੱਡ ਡੇ ਮਿੱਲ ਸ਼ੈੱਡ ਦਾ ਸ. ਕਾਂਗੜ ਵਲੋਂ ਉਦਘਾਟਨ ਵੀ ਕੀਤਾ ਗਿਆ। ਇਸ ਤੋਂ ਇਲਾਵਾ ਮਹਿਰਾਜ ਦੇ ਪ੍ਰਾਇਮਰੀ ਸਕੂਲ ਵਿੱਚ 25 ਲੱਖ਼ ਦੀ ਲਾਗਤ ਨਾਲ 1 ਨਵਾਂ ਕਮਰਾ, 2 ਕਮਰਿਆਂ ਦਾ ਨਵੀਨੀਕਰਨ ਅਤੇ ਸਾਰੇ ਸਕੂਲ ਨੂੰ ਰੰਗ-ਰੋਗਨ ਕਰਵਾਇਆ ਗਿਆ।ਇਸ ਉਪਰੰਤ ਮਾਲ ਮੰਤਰੀ ਸ. ਕਾਂਗੜ ਵਲੋਂ ਪਿੰਡ ਮਹਿਰਾਜ ਵਿਖੇ 211.55 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਵੀ ਰੱਖੇ ਗਏ। 

ਇਸ ਮੌਕੇ ਉਨਾਂ ਬੋਲਦਿਆਂ ਕਿਹਾ ਕਿ ਜ਼ਿਲੇ ਦੇ ਪਿੰਡਾਂ ਦੀਆਂ ਗਲੀਆਂ-ਨਾਲੀਆਂ, ਸੜਕਾਂ ਅਤੇ ਸਟਰੀਟ ਲਾਇਟਾਂ ਦਾ ਪਹਿਲ ਦੇ ਆਧਾਰ 'ਤੇ ਕੰਮ ਕੀਤਾ ਜਾਵੇਗਾ। ਉਨਾਂ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਵਿੱਚ ਸਟੇਡੀਅਮ ਦਾ ਨਿਰਮਾਣ ਵੀ ਕੀਤਾ ਜਾਵੇਗਾ।ਇਸ ਮੌਕੇ ਮਾਲ ਮੰਤਰੀ ਨੇ ਲੋਕਾਂ ਨੂੰ ਖ਼ਾਸ ਅਪੀਲ ਕਰਦਿਆਂ ਕਿਹਾ ਕਿ ਵਿਸ਼ਵ ਪੱਧਰ 'ਤੇ ਆਪਣੇ ਪੈਰ ਪਸਾਰ ਰਹੀ ਕਰੋਨਾ ਮਹਾਂਮਾਰੀ ਦਾ ਹਾਲੇ ਤੱਕ ਕੋਈ ਇਲਾਜ ਨਹੀਂ ਮਿਲਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਜੋ ਵੀ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਉਨਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ਅਤੇ ਕਿਸੇ ਜ਼ਰੂਰੀ ਕੰਮ ਲਈ ਹੀ ਘਰ ਤੋਂ ਬਾਹਰ ਨਿਕਲਿਆ ਜਾਵੇ। ਘਰ ਤੋਂ ਨਿਕਲਣ ਸਮੇਂ ਮੂੰਹ 'ਤੇ ਮਾਸਕ ਲਗਾ ਕੇ ਰੱਖਿਆ ਜਾਵੇ ਅਤੇ ਸੈਨੇਟਾਈਜ਼ਰ ਦੀ ਵਰਤੋਂ ਯਕੀਨੀ ਬਣਾਈ ਜਾਵੇ।ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ਼੍ਰੀ ਸ਼ਿਵਪਾਲ ਗੋਇਲ, ਉਪ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਇਕਬਾਲ ਸਿੰਘ, ਕਾਰਜਸਾਧਕ ਅਫ਼ਸਰ ਮਹਿਰਾਜ ਸ਼੍ਰੀ ਭਰਤਵੀਰ, ਸਾਬਕਾ ਜ਼ਿਲਾ ਸਾਇੰਸ ਸੁਪਰਵਾਇਜ਼ਰ ਸ਼੍ਰੀ ਗੁਰਚਰਨ ਸਿੰਘ ਤੋਂ ਇਲਾਵਾ ਸਬੰਧਤ ਸਕੂਲਾਂ ਦੇ ਪ੍ਰਿੰਸੀਪਲ ਤੇ ਸਟਾਫ਼ ਮੈਂਬਰ ਆਦਿ ਹਾਜ਼ਰ ਸਨ।

 

Tags: Gurpreet Singh Kangar , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD