Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹੱਥੀ ਕਿਰਤ ਕਰਨ ਵਾਲਿਆਂ ਦੀ ਮੰਗ ਹਮੇਸ਼ਾ ਰਹਿੰਦੀ ਹੈ ਬਰਕਰਾਰ : ਸਾਧੂ ਸਿੰਘ ਧਰਮਸੋਤ

ਸਵੈ ਰੁਜ਼ਗਾਰ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਉਪਰਾਲੇ ਜਾਰੀ

Web Admin

Web Admin

5 Dariya News

ਨਾਭਾ/ਪਟਿਆਲਾ , 07 Dec 2020

Last updated on: Dec 07, 2020, 00:00 IST

ਪੰਜਾਬ ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤੇ ਕੋਰੋਨਾ ਸੰਕਟ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਕਦਮ ਚੁੱਕ ਕੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਵੱਡੀ ਪੱਧਰ 'ਤੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਆਈ.ਟੀ.ਆਈ. ਨਾਭਾ (ਲੜਕੇਿਆਂ) ਵਿਖੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ੍ਰੇਣੀਆਂ ਨਾਲ ਸਬੰਧਤ 50 ਲਾਭਪਾਤਰੀਆਂ ਨੂੰ ਵਿਸ਼ੇਸ਼ ਟੂਲ ਕਿੱਟਾਂ ਵੰਡੇ ਜਾਣ ਦੀ ਪ੍ਰਕਿਰਿਆ ਸ਼ੁਰੂ ਕਰਵਾਉਣ ਮੌਕੇ ਕੀਤਾ।ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਸੰਕਟ ਦੇ ਬਾਵਜੂਦ ਸਾਰੀਆਂ ਸਾਵਧਾਨੀਆਂ ਵਰਤਦਿਆਂ ਵਿਕਾਸ ਕਾਰਜ ਅਤੇ ਲੋਕ ਭਲਾਈ ਸਕੀਮਾਂ ਲਗਾਤਾਰ ਜਾਰੀ ਹਨ। ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਲਈ ਉਪਰਾਲੇ ਜਾਰੀ ਹਨ, ਜਿਨ੍ਹਾਂ ਤਹਿਤ ਇਹ ਟੂਲ ਕਿੱਟਾਂ ਵੰਡੀਆਂ ਗਈਆਂ ਹਨ। ਉਨ੍ਹਾਂ ਨੇ ਟੂਲ ਕਿੱਟਾਂ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੂੰ ਕਿਹਾ ਕਿ ਉਹ ਇਨ੍ਹਾਂ ਟੂਲ ਕਿੱਟਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾ ਕੇ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਕਿਹਾ ਕਿ ਇਸ ਸਾਲ ਨਾਭਾ ਦੀਆਂ ਦੋਨਾਂ ਆਈ.ਟੀ.ਆਈਜ਼. 'ਚ ਪੜ੍ਹੇ ਸਾਰੇ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਵਿਦਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ ਜਾਣਗੀਆਂ। ਇਸ ਮੌਕੇ 42 ਵਿਦਿਆਰਥੀਆਂ ਨੂੰ ਵੈਲਡਿੰਗ ਸੈਟ ਅਤੇ 8 ਵਿਦਿਆਰਥਣਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ।ਇਸ ਮੌਕੇ ਸਮਾਜ ਕਲਿਆਣ ਕੇਂਦਰੀ ਗਦਾਈਆਂ ਤੋਂ ਸਿਲਾਈ-ਕਢਾਈ ਦਾ ਕੋਰਸ ਪੂਰਾ ਕਰਨ ਵਾਲੀਆਂ 24 ਵਿਦਿਆਰਥਣਾਂ ਨੂੰ ਸਰਟੀਫਿਕੇਟ ਤਕਸੀਮ ਕਰਦਿਆ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਆਤਮ ਨਿਭਰ ਬਣਾਉਣ ਲਈ ਅਜਿਹੇ ਕੋਰਸ ਕਾਫ਼ੀ ਸਾਰਥਕ ਸਿੱਧ ਹੋ ਰਹੇ ਹਨ, ਇਸ ਨਾਲ ਸਵੈ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਹੱਥੀ ਕਿਰਤ ਕਰਨ ਵਾਲਿਆਂ ਦੀ ਹਮੇਸ਼ਾ ਹੀ ਮੰਗ ਬਣੀ ਰਹਿੰਦੀ ਹੈ ਅਤੇ ਆਈ.ਟੀ.ਆਈਜ਼ ਇਸ ਮੰਗ ਨੂੰ ਪੂਰਾ ਕਰਨ ਲਈ ਚੰਗਾ ਰੋਲ ਨਿਭਾਅ ਰਹੀਆਂ ਹਨ।ਇਸ ਮੌਕੇ ਪੱਤਰਕਾਰਾਂ ਵੱਲੋਂ ਕਿਸਾਨਾਂ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢੇ ਸੰਘਰਸ਼ ਸਬੰਧੀ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਕਿਸਾਨੀ ਸੰਘਰਸ਼ 'ਚ ਸਮਾਜ ਦਾ ਹਰੇਕ ਵਰਗ ਸ਼ਾਮਲ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਾਂ ਪਹਿਲਾਂ ਹੀ ਇਨ੍ਹਾਂ ਕਾਨੂੰਨਾਂ ਖਿਲਾਫ਼ ਆਵਾਜ਼ ਬੁਲੰਦ ਕੀਤੀ ਜਾ ਚੁੱਕੀ ਹੈ।ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ ਦੁੱਲਦੀ, ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ,  ਪ੍ਰਿੰਸੀਪਲ ਆਈ.ਟੀ.ਆਈਂ. (ਲੜਕੇ) ਅਵਤਾਰ ਸਿੰਘ, ਪ੍ਰਿੰਸੀਪਲ ਆਈ.ਟੀ.ਆਈ. (ਲੜਕੀਆਂ) ਕੰਵਲਜੀਤ ਸਿੰਘ, ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਅਨੀਤਾ ਵਾਲੀਆ ਵੀ ਹਾਜ਼ਰ ਸਨ।

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD