Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਤਲਵੰਡੀ ਦਸੌਂਧਾ ਸਿੰਘ ਦੇ ਸਰਕਾਰੀ ਸਕੂਲ ਦੇ ਨਵੇਂ ਕਮਰਿਆਂ ਦਾ ਕੀਤਾ ਉਦਘਾਟਨ

ਮਾਤਾ ਮਹਿੰਦਰ ਕੌਰ ਚੈਰੀਟੇਬਲ ਟਰੱਸਟ ਵਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ

Web Admin

Web Admin

5 Dariya News

ਅੰਮ੍ਰਿਤਸਰ , 07 Dec 2020

Last updated on: Dec 07, 2020, 00:00 IST

ਸਿੱਖਿਆ ਬਲਾਕ ਅੰਮ੍ਰਿਤਸਰ -2 ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਦਸੌਂਧਾ ਸਿੰਘ ਵਿਖੇ ਮਾਤਾ ਮਹਿੰਦਰ ਕੌਰ ਚੈਰੀਟੇਬਲ ਟਰੱਸਟ ਵਲੋਂ ਬਣਾਏ ਗਏ ਦੋ ਨਵੇਂ ਕਮਰਿਆਂ ਦਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਰਸਮੀਂ ਉਦਘਾਟਨ ਕੀਤਾ ਗਿਆ।ਇਸ ਮੌਕੇ ਬੋਲਦਿਆਂ ਸਿਹਤ ਮੰਤਰੀ ਸ: ਸਿੱਧੂ ਨੇ ਕਿਹਾ ਕਿ ਸੱਤ ਸਮੁੰਦਰੋਂ ਪਾਰ ਵੱਸੇ ਅਮਰੀਕ ਸਿੰਘ ਗਿੱਲ ਵਲੋਂ ਆਪਣੀ ਮਾਤ ਭੂਮੀ ਨਾਲ ਜੁੜੇ ਰਹਿਣਾ ਅਤੇ ਮਾਤਾ ਮਹਿੰਦਰ ਕੌਰ ਦੀ ਯਾਦ ਵਿੱਚ ਟਰੱਸਟ ਬਣਾ ਕੇ ਸਮਾਜ ਸੇਵਾ ਦੇ ਕੰਮ ਸ਼ਲਾਘਾਯੋਗ ਹਨ। ਉਨਾਂ ਦੱਸਿਆ ਕਿ ਇਸਤੋਂ ਪਹਿਲਾਂ ਟਰੱਸਟ ਵਲੋਂ ਸਕੂਲ ਵਿਖੇ 6 ਨਵੇਂ ਕਮਰੇ, ਇਕ ਲਾਇਬ੍ਰੇਰੀ, ਸਮਾਰਟ ਕਲਾਸਰੂਮ, ਇਕ ਹਾਲ, 2 ਬਾਥਰੂਮ ਅਤੇ ਸਕੂਲ ਦੇ ਵਿਹੜੇ ਵਿੱਚ ਇੰਟਰਲਾਕ ਟਾਇਲਾਂ ਲਗਾ ਚੁੱਕੇ ਹਨ ਜਿਸ ਉਪਰ ਕਰੀਬ 70 ਲੱਖ ਤੋਂ ਜਿਆਦਾ ਦਾ ਖਰਚ ਹੋ ਚੁੱਕਾ ਹੈ। ਇਸ ਮੌਕੇ ਸ. ਸਿੱਧੂ ਨੇ ਸਕੂਲ ਦੇ ਵਿਕਾਸ ਕਾਰਜਾਂ ਲਈ ਆਪਣੇ ਅਖਤਿਆਰੀ ਫੰਡ ਵਿਚੋਂ 5 ਲੱਖ ਰੁਪਏ ਦੇਣ ਦਾ ਐਲਾਣ ਕੀਤਾ। ਸਿਹਤ ਮੰਤਰੀ ਪੰਜਾਬ ਵਲੋਂ ਸੰਬੋਧਨ ਦੌਰਾਨ ਕੋਵਿਡ-19 ਦੇ ਚਲਦਿਆਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਭਾਵਪੂਰਨ ਅਪੀਲ ਕੀਤੀ ਤੇ ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਵਿੱਚ ਸਿਹਤ ਕਾਮਿਆਂ ਦੀਆਂ 4000 ਪੋਸਟਾਂ ਤੇ ਭਰਤੀ ਪ੍ਰਕਿਰਿਆ ਚਲ ਰਹੀ ਹੈ ਜਿਸ ਵਿਚੋਂ 3200 ਸਿਹਤ ਕਾਮੇਂ ਭਰਤੀ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਦੀਆਂ ਪੋਸਟਾਂ ਵੀ ਇਸੇ ਸਾਲ ਦੇ ਅੰਤ ਤੱਕ ਭਰ ਦਿਤੀਆਂ ਜਾਣਗੀਆਂ।

ਇਸ ਸਮੇਂ ਬੋਲਦਿਆਂ ਭਗਵੰਤਪਾਲ ਸਿੰਘ ਸੱਚਰ, ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ, ਡੀ.ਈ.ਓ. ਸਤਿੰਦਰਬੀਰ ਸਿੰਘ, ਪ੍ਰਿੰਸੀਪਲ ਗੁਰਿੰਦਰ ਕੌਰ ਨੇ ਮੁੱਖ ਮਹਿਮਾਨ ਨੂੰ ਸਵਾਗਤ ਕੀਤਾ ਤੇ ਸਕੂਲ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਤੇ ਚਾਨਣਾ ਪਾਇਆ। ਸਕੂਲ ਮੈਨੇਜਮੈਂਟ ਕਮੇਟੀ, ਗ੍ਰਾਮ ਪੰਚਾਇਤ ਤਲਵੰਡੀ ਵਲੋਂ ਮੁੱਖ ਮਹਿਮਾਨ ਸਮੇਤ ਹੋਰਨਾਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਐਨ.ਆਰ.ਆਈ. ਤੇ ਫਾਊਂਡਰ ਮਾਤਾ ਮਹਿੰਦਰ ਕੌਰ ਚੈਰੀਟੇਬਲ ਸੁਸਾਇਟੀ ਅਮਰੀਕ ਸਿੰਘ ਗਿੱਲ, ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਰਣਜੀਤ ਸਿੰਘ ਰਾਣਾ, ਜਗਰੂਪ ਸਿੰਘ ਭੰਗੂ, ਬੀ.ਡੀ.ਪੀ.ਓ. ਸੰਦੀਪ ਮਲਹੋਤਰਾ, ਕਾਮਰੇਡ ਬਲਵਿੰਦਰ ਸਿੰਘ ਦੁਧਾਲਾ, ਬਲਵਿੰਦਰ ਸਿੰਘ ਮਰੜੀ ਚੇਅਰਮੈਨ ਮਾਰਕੀਟ ਕਮੇਟੀ ਮਜੀਠਾ, ਗੁਰਮੁਖ ਸਿੰਘ ਕਾਦਰਾਬਾਦ ਮੀਤ ਚੇਅਰਮੈਨ, ਸਰਪੰਚ ਲਖਵਿੰਦਰ ਕੌਰ, ਸਰਪੰਚ ਜਗਵਿੰਦਰ ਸਿੰਘ, ਸਤਨਾਮ ਸਿੰਘ ਸਿੱਧੂ ਐਸ.ਐਮ.ਓ. ਮਜੀਠਾ, ਗੁਰਮੀਤ ਸਿੰਘ ਗਿੱਲ, ਅਜੀਤ ਸਿੰਘ ਸਾਇੰਸ ਅਧਿਆਪਕ, ਪਰਮਿੰਦਰ ਸਿੰਘ ਸਰਪੰਚ ਜ਼ਿਲਾ ਮੀਡੀਆ ਕੋਆਰਡੀਨੇਟਰ, ਦਵਿੰਦਰ ਮੰਗੋਤਰਾ, ਰਣਬੀਰ ਕੌਰ,ਰਾਜਵਿੰਦਰ ਕੌਰ, ਰੁਪਿੰਦਰਜੀਤ ਕੌਰ, ਅਰਵਿੰਦ ਲੂਥਰਾ, ਐਸ.ਐਮ.ਸੀ. ਚੇਅਰਮੈਨ ਫਤਹਿ ਸਿੰਘ, ਐਸ.ਐਚ.ਓ. ਕਿਰਨਦੀਪ ਸਿੰਘ, ਰਵਿੰਦਰਪਾਲ ਸਿੰਘ ਗਿੱਲ ਹਦਾਇਤਪੁਰਾ, ਸਰਪੰਚ ਪ੍ਰੇਮ ਸਿੰਘ ਸੋਨੀ ਕੱਥੂਨੰਗਲ, ਨੌਜੁਆਨ ਆਗੂ ਸੁਖਪਾਲ ਸਿੰਘ ਗਿੱਲ ਹਦਾਇਤਪੁਰ, ਅਜੀਤ ਸਿੰਘ, ਸਤਿੰਦਰ ਸਿੰਘ ਰਾਣਾ ਆਦਿ ਹਾਜਰ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD