Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਦਿੱਲੀ ਸਰਕਾਰ ਦੇ ਦੂਤ ਵਜੋਂ ਕਿਸਾਨਾਂ ਨਾਲ ਟਰਾਲੀ 'ਚ ਹੀ ਰਾਤਾਂ ਕੱਟ ਰਹੇ ਹਨ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਧਾਇਕ ਜਰਨੈਲ ਸਿੰਘ

ਸਿੰਘੂ ਅਤੇ ਟਿਕਰੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਨਾਲ ਦਿਨ-ਰਾਤ ਡਟੇ ਹੋਏ ਹਨ 'ਆਪ' ਆਗੂ ਤੇ ਵਿਧਾਇਕ

Web Admin

Web Admin

5 Dariya News

ਨਵੀਂ ਦਿੱਲੀ , 08 Dec 2020

ਕੜਾਕੇ ਦੀ ਠੰਢ ਅਤੇ ਮੋਦੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦਾ ਟਾਕਰਾ ਕਰਦੇ ਹੋਏ ਦਿੱਲੀ-ਹਰਿਆਣਾ ਦੀ ਸੀਮਾ ਉੱਤੇ ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗੂ ਵੀ ਦਿਨ-ਰਾਤ ਕਿਸਾਨਾਂ ਦੀ ਸੇਵਾ ਵਿਚ ਬਰਾਬਰ ਡਟੇ ਹੋਏ ਹਨ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਦੂਤ ਵਜੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਕਿਸਾਨਾਂ ਨਾਲ ਹੀ ਟਰਾਲੀਆਂ ਵਿਚ ਰਾਤਾਂ ਕੱਟ ਰਹੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਜਰਨੈਲ ਸਿੰਘ ਨੇ ਦੱਸਿਆ ਕਿ ਉਹ ਇਕੱਲੇ ਨਹੀਂ ਦਿੱਲੀ ਸਮੇਤ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼ ਅਤੇ ਹੋਰ ਰਾਜਾਂ ਤੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਲੰਟੀਅਰ ਵੱਡੀ ਗਿਣਤੀ ਵਿਚ ਸਿੰਘੂ, ਟਿਕਰੀ, ਗਾਜ਼ੀਆਬਾਦ ਅਤੇ ਦੂਜੇ ਬਾਰਡਰਾਂ ਉੱਤੇ ਚੱਲ ਰਹੇ ਅੰਦੋਲਨ ਵਿਚ ਨਾ ਕੇਵਲ ਹਿੱਸਾ ਲੈ ਰਹੇ ਹਨ, ਬਲਕਿ ਸੇਵਾਦਾਰ ਵਜੋਂ ਸੇਵਾਵਾਂ ਦੇ ਰਹੇ ਹਨ।ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਦੋਂ ਤੋਂ ਇਹ ਕਾਲੇ ਕਾਨੂੰਨ ਆਏ ਹਨ ਉਦੋਂ ਤੋਂ ਹੀ ਕਿਸਾਨ ਦੇ ਸਮਰਥਨ ਵਿਚ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਧਰਨਾ ਸਥਾਨ ਉੱਤੇ ਕਿਸਾਨਾਂ ਨੂੰ ਆ ਰਹੀਆਂ ਦਿੱਕਤਾਂ ਨੂੰ ਦੂਰ ਕਰਨ ਲਈ ਆਮ ਆਦਮੀ ਪਾਰਟੀਆਂ ਵੱਲੋਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋ ਦਿੱਲੀ ਦੀ ਕੇਜਰੀਵਾਲ ਸਰਕਾਰ ਨਾਲ ਰਾਬਤਾ ਬਣਾ ਕੇ ਇੱਕ ਪੁੱਲ ਦਾ ਕੰਮ ਕਰ ਰਹੀਆਂ ਹਨ।

ਜਰਨੈਲ ਸਿੰਘ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਸਿੰਘੂ ਅਤੇ ਟਿਕਰੀ ਬਾਰਡਰ ਉੱਤੇ 'ਆਪ' ਦੇ ਸੇਵਾਦਾਰਾਂ ਨੇ ਮੋਰਚਾ ਸੰਭਾਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਕਿਸੇ ਤਰਾਂ ਦੀ ਰਾਜਨੀਤੀ ਕਰਨ ਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡਾ ਪੇਟ ਭਰਨ ਲਈ ਅੰਨ ਪੈਦਾ ਕਰਨ ਵਾਲੇ ਅੰਨਦਾਤਾ ਉੱਤੇ ਕੇਂਦਰ ਸਰਕਾਰ ਵੱਲੋਂ ਖੋਟੀ ਨੀਅਤ ਨਾਲ ਪਾਈ ਮੁਸੀਬਤ ਸਮੇਂ ਨਾਲ ਖੜਨ ਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਅੰਦੋਲਨਕਾਰੀ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਕਿਸਾਨਾਂ ਲਈ ਲੰਗਰ, ਪੀਣ ਵਾਲੇ ਪਾਣੀ, ਸਿਹਤ ਸਹੂਲਤਾਵਾਂ, ਪਖਾਨੇ, ਸਾਫ ਸਫਾਈ, ਐਂਬੂਲੈਂਸ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਉਣ ਵਾਲੀਆਂ ਮੁਸੀਬਤਾਂ ਦਾ ਹੱਲ ਕਰਨ ਲਈ ਵਿਧਾਇਕ, ਆਗੂ ਤੇ ਵਲੰਟੀਅਰ ਸੇਵਾਦਾਰ ਵੱਲੋਂ ਕੰਮ ਵਿਚ ਲੱਗੇ ਹੋਏ ਹਨ।ਜਰਨੈਲ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਉਪ ਨੇਤਾ ਅਤੇ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ, ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ, ਸਹਿ ਪ੍ਰਧਾਨ ਅਨਮੋਲ ਗਗਨ ਮਾਨ, ਵਿਧਾਇਕਾ ਰੁਪਿੰਦਰ ਕੌਰ ਰੂਬੀ, ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਮਾਸਟਰ ਬਲਦੇਵ ਸਿੰਘ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਜੈ ਸਿੰਘ ਰੌੜੀ ਅਤੇ ਹੋਰ ਆਗੂ ਤੇ ਵਿਧਾਇਕ ਵੀ ਕਿਸਾਨੀ ਸੰਘਰਸ਼ ਵਿਚ ਸ਼ਾਮਲ ਹੋ ਕੇ ਲੰਗਰ ਸੇਵਾ ਤੋਂ ਲੈ ਕੇ ਹਰ ਤਰਾਂ ਦਾ ਸਹਿਯੋਗ ਕਰਦੇ ਆਏ ਹਨ ਅਤੇ ਕਰਦੇ ਰਹਿਣਗੇ।

 

Tags: Jarnail Singh , AAP , Aam Aadmi Party , New Delhi , AAP Punjab , MSP , #FarmLaws , Farm Laws , #FarmerBills , Farmer Bills , #FarmersProtest , Farmers Protest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD