Monday, 06 May 2024

 

 

ਖ਼ਾਸ ਖਬਰਾਂ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ

 

ਸੱਤਾਧਾਰੀਆਂ ਅੰਦਰ ਹੰਕਾਰ ਦਾ ਵਾਇਰਸ ਲੋਕਤੰਤਰ ਲਈ ਸਭ ਤੋਂ ਵੱਡਾ ਖਤਰਾ : ਸੁਨੀਲ ਜਾਖੜ

ਲੋਕ ਰਾਏ ਦਾ ਸਨਮਾਨ ਕਰੇ ਕੇਂਦਰ ਤੇ ਕਾਨੂੰਨ ਵਾਪਿਸ ਲਵੇ ਬਲਬੀਰ ਸਿੰਘ ਸਿੱਧੂ

5 Dariya News

ਮੋਹਾਲੀ , 08 Dec 2020

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਮੋਹਾਲੀ ਦੇ ਲਾਂਡਰਾ ਚੌਕ ਵਿਚ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਵਿਚ ਕਾਂਗਰਸ ਪਾਰਟੀ ਵੱਲੋਂ ਲਗਾਏ ਜ਼ਿਲਾ ਪੱਧਰੀ ਧਰਨੇ ਨੂੰ ਸੰਬੋਧਨ ਕਰਦਿਆਂ ਆਖਿਆ ਹੈ ਕਿ ਕੇਂਦਰ ਸਰਕਾਰ ਵਿਚਲੇ ਸੱਤਾਧਾਰੀਆਂ ਅੰਦਰ ਹੰਕਾਰ ਦਾ ਵਾਇਰਸ ਲੋਕਤੰਤਰ ਲਈ ਸਭ ਤੋਂ ਵੱਡਾ ਖਤਰਾ ਬਣਿਆ ਹੋਇਆ ਹੈ।ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਲੋਕਤੰਤਰ ਦਾ ਅਧਾਰ ਹੀ ਲੋਕਾਂ ਦੀ ਸਰਕਾਰ ਹੁੰਦੀ ਹੈ ਜੋ ਕਿ ਲੋਕਾਂ ਦੁਆਰਾ ਚੁਣੀ ਹੋਵੇ ਅਤੇ ਲੋਕਾਂ ਦੀਆਂ ਇੱਛਾਵਾਂ ਅਤੇ ਜਰੂਰਤਾਂ ਅਨੁਸਾਰ ਲੋਕਾਂ ਨੂੰ ਪ੍ਰਸ਼ਾਸਨ ਮੁਹਈਆ ਕਰਵਾਏ। ਪਰ ਇਸ ਸਮੇਂ ਦਿੱਲੀ ਵਿਚ ਭਾਜਪਾ ਦੀ ਜੋ ਸਰਕਾਰ ਸੱਤਾ ਵਿਚ ਹੈ ਉਸਨੂੰ ਚੁਣਿਆ ਤਾਂ ਬੇਸ਼ੱਕ ਲੋਕਾਂ ਨੇ ਹੈ ਪਰ ਇਹ ਲੋਕ ਹਿੱਤਾਂ ਨੂੰ ਵਿਸਾਰ ਕੇ ਪੂਰੀ ਤਰਾਂ ਕਾਰਪੋਰੇਟਾਂ ਦੇ ਹਿੱਤ ਸਾਧਣ ਵਿਚ ਲੱਗੀ ਹੋਈ ਹੈ। ਉਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਇਹੀ ਨੀਤੀ ਦੇਸ਼ ਦੇ ਲੋਕਤੰਤਰ ਲਈ ਖਤਰਾ ਬਣੀ ਹੋਈ ਹੈ ਜੋ ਕਿ ਲੋਕ ਅਵਾਜ ਸੁਣਨ ਤੋਂ ਇਨਕਾਰੀ ਹੋਈ ਪਈ ਹੈ। ਉਨਾਂ ਨੇ ਕਿਹਾ ਕਿ ਲੋਕਤੰਤਰ ਵਿਚ ਤਾਨਾਸ਼ਾਹੀ ਲਈ ਕੋਈ ਥਾਂ ਨਹੀਂ ਹੁੰਦੀ।ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਾਰ ਵਾਰ ਆਖ ਰਹੇ ਹਨ ਕਿ ਨਵੇਂ ਖੇਤੀ ਕਾਨੂੰਨਾਂ ਨਾਲ ਵਿਚੋਲੀਏ ਖਤਮ ਹੋ ਜਾਣਗੇ ਪਰ ਭਾਰਤ ਸਰਕਾਰ ਤਾਂ ਆਪ ਵੱਡੇ ਕਾਰਪੋਰੇਟ ਘਰਾਣਿਆਂ ਦੀ ਵਿਚੋਲਗੀ ਕਰਕੇ ਕਾਲੇ ਕਾਨੂੰਨ ਲਾਗੂ ਕਰਨ ਲਈ ਵਿਚੋਲੀਏ ਦੀ ਭੁਮਿਕਾ ਨਿਭਾ ਰਹੀ ਹੈ। ਉਨਾਂ ਨੇ ਆਖਿਆ ਕਿ ਇਹ ਕਾਨੂੰਨ ਸਾਡੀ ਕਿਸਾਨੀ ਨੂੰ ਪੂਰੀ ਤਰਾਂ ਨਾਲ ਤਬਾਹ ਕਰ ਦੇਣਗੇ ਅਤੇ ਸਾਡੇ ਕਿਸਾਨਾਂ ਨੂੰ ਕਾਰਪੋਰੇਟਾਂ ਦਾ ਮਜਦੂਰ ਬਣਾ ਦੇਣਗੇ। ਇਸੇ ਲਈ ਕਿਸਾਨ ਇੰਨਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵੱਡਾ ਸੰਘਰਸ਼ ਲੜ ਰਹੇ ਹਨ।

ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬੀ ਕ੍ਰਾਂਤੀ ਦਾ ਦੂਜਾ ਨਾਂਅ ਹਨ ਅਤੇ ਹਰ ਜੁਲਮ ਅਤੇ ਧੱਕੇ ਖਿਲਾਫ ਪੰਜਾਬ ਤੋਂ ਅਵਾਜ ਉਠਦੀ ਰਹੀ ਹੈ ਅਤੇ ਹੁਣ ਇਕ ਵਾਰ ਫਿਰ ਪੰਜਾਬ ਦੇ ਕਿਸਾਨਾਂ ਨੇ ਦੇਸ਼ ਭਰ ਦੇ ਕਿਸਾਨਾਂ ਨੂੰ ਜਗਾਉਣ ਲਈ ਅਲਖ ਜਗਾਈ ਹੈ। ਉਨਾਂ ਨੇ ਪੰਜਾਬੀਆਂ ਨੂੰ ਆਂਤਕਵਾਦੀ ਦੱਸਣ ਵਾਲਿਆਂ ਨੂੰ ਯਾਦ ਕਰਵਾਇਆ ਕਿ ਦੇਸ਼ ਦੇ ਪੇਟ ਪਾਲਕ ਜਿਹੜੇ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਸੰਘਰਸ਼ ਕਰ ਰਹੇ ਹਨ ਉਨਾਂ ਦੇ ਬੇਟੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਡਟੇ ਹੋਏ ਹਨ। ਉਨਾਂ ਨੇ ਕਿਹਾ ਕਿ ਭਾਜਪਾਈਆਂ ਨੇ ਜੇਕਰ ਪੰਜਾਬੀਆਂ ਦਾ ਇਤਿਹਾਸ ਪੜਿਆ ਹੁੰਦਾ ਤਾਂ ਉਹ ਸਾਇਦ ਇਸ ਤਰਾਂ ਦੀਆਂ ਗੈਰਇਖਲਾਕੀ ਟਿੱਪਣੀਆਂ ਨਾ ਕਰਦੇ।ਇਸ ਮੌਕੇ ਬੋਲਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਪੂਰੇ ਦੇਸ਼ ਦੀ ਲੜਾਈ ਲੜ ਰਿਹਾ ਹੈ। ਉਨਾਂ ਨੇ ਕਿਹਾ ਕਿ ਇਹ ਕਾਲੇ ਕਾਨੂੰਨ ਲਾਗੂ ਹੋਏ ਤਾਂ ਇਸ ਨਾਲ ਨਾ ਕੇਵਲ ਕਿਸਾਨ ਸਗੋਂ ਸਮਾਜ ਦੇ ਸਾਰੇ ਵਰਗ ਹੀ ਪ੍ਰਭਾਵਿਤ ਹੋਣਗੇ। ਉਨਾਂ ਨੇ ਕਿਹਾ ਕਿ ਖੇਤੀ ਦਾ ਵਪਾਰੀਕਰਨ ਸਹਿਨ ਨਹੀਂ ਕੀਤਾ ਜਾ ਸਕਦਾ ਹੈ ਅਤੇ ਸਾਡੇ ਕਿਸਾਨਾਂ ਦੇ ਖੇਤਾਂ ਵਿਚ ਕਾਰਪੋਰੇਟ ਨਹੀਂ ਵੜਨ ਦਿੱਤੇ ਜਾਣਗੇ। ਉਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਬਿਨਾਂ ਦੇਰੀ ਲੋਕ ਰਾਏ ਦਾ ਸਨਮਾਨ ਕਰਦਿਆਂ ਇਹ ਕਾਲੇ ਕਾਨੂੰਨ ਰੱਦ ਕਰੇ।ਇਸ ਮੌਕੇ ਬੱਸੀਪਠਾਣਾ ਦੇ ਵਿਧਾਇਕ ਸ: ਗੁਰਪ੍ਰੀਤ ਸਿੰਘ, ਸ: ਦੀਪਇੰਦਰ ਸਿੰਘ ਢਿੱਲੋਂ ਜ਼ਿਲਾ ਕਾਂਗਰਸ ਪ੍ਰਧਾਨ, ਕੰਵਰਬੀਰ ਸਿੰਘ ਸਿੱਧੂ ਜ਼ਿਲਾ ਯੂਥ ਕਾਂਗਰਸ ਪ੍ਰਧਾਨ, ਸ: ਯਾਦਵਿੰਦਰ ਸਿੰਘ ਕੰਗ ਆਦਿ ਵੀ ਹਾਜਰ ਸਨ।

 

Tags: Sunil Jakhar , Balbir Singh Sidhu , MSP , #FarmLaws , Farm Laws , #FarmerBills , Farmer Bills , #FarmersProtest , Farmers Protest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD