ਸੂਬੇ ਦੇ ਸਮੁੱਚੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਅਤੇ ਪ੍ਰਫੁੱਲਿਤ ਕਰਨ ਲਈ ਅੱਜ ਮਿਤੀ 09/12/2020 ਨੂੰ ਪੰਜਾਬ ਯੁਵਕ ਵਿਕਾਸ ਬੋਰਡ (ਪੰਜਾਬ ਸਰਕਾਰ) ਦੇ ਚੇਅਰਪਰਸਨ ਇੰਜੀ. ਸੁਖਵਿੰਦਰ ਸਿੰਘ ਬਿੰਦਰਾ ਦੀ ਪ੍ਰਧਾਨਗੀ ਹੇਠ ਲੁਧਿਆਣਾ ਦੇ ਐੱਸ.ਸੀ.ਡੀ. ਸਰਕਾਰੀ ਕਾਲਜ (ਲੜਕੇ) ਵਿਖੇ ਮੀਟਿੰਗ ਹੋਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਸੂਬੇ ਦੇ ਸਮੁੱਚੇ ਯੁਵਕ ਕਲੱਬਾਂ ਦੀ ਪੈਰਵਈ ਕਰਨਾ ਅਤੇ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਖੇਡ ਕਿੱਟਾਂ ਦੀ ਵੰਡ ਕਰਨਾ ਹੈ ਤਾਂ ਜੋ ਰਾਜ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਹੋਵੇ। ਮੀਟਿੰਗ ਦੌਰਾਨ ਸ. ਬਿੰਦਰਾ ਨੇ ਲੁਧਿਆਣਾ ਜਿਲ੍ਹੇ ਦੇ ਯੁਵਕ ਕਲੱਬਾਂ, ਰੈੱਡ ਰਿਬਨ ਕਲੱਬਾਂ ਅਤੇ ਐਨ.ਐੱਸ.ਐੱਸ. ਯੂਨਿਟਾਂ ਨਾਲ ਮੁਲਾਕਾਤ ਕੀਤੀ ਉਨ੍ਹਾਂ ਨੂੰ ਨੌਜਵਾਨਾਂ ਨਾਲ ਸਬੰਧਤ ਸਕੀਮਾਂ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ।ਚੇਅਰਪਰਸਨ ਇੰਜੀ. ਸੁਖਵਿੰਦਰ ਸਿੰਘ ਬਿੰਦਰਾ ਨੇ ਨੌਜਵਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਦਿਆਂ ਅਤੇ ਉਨ੍ਹਾਂ ਨੂੰ ਸੁਚੱਜੀ ਸੋਧ ਦਿੰਦਿਆਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਉਨ੍ਹਾਂ ਨੂੰ ਪੰਜਾਬ ਯੁਵਕ ਵਿਕਾਸ ਬੋਰਡ ਦਾ ਕਾਰਜਭਾਰ ਸੌਂਪਿਆ ਹੈ, ਉਨ੍ਹਾਂ ਦੀ ਯੋਗ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਪੂਰੀ ਤਨਦੇਹੀ ਨਾਲ ਨਿਭਾਉਣਗੇ। ਚੇਅਰਪਰਸਨ ਇੰਜੀ. ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਹ ਸਮੁੱਚੇ ਸੂਬੇ ਦੇ ਨੌਜਵਾਨਾਂ ਨਾਲ ਖੜ੍ਹੇ ਹਨ।ਚੇਅਰਪਰਸਨ ਇੰਜੀ. ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਰਾਜ ਦੇ ਸਮੁੱਚੇ ਜਿਲ੍ਹਿਆਂ ਦਾ ਦੌਰਾ ਕਰਨ ਸਬੰਧੀ ਬੋਲਦਿਆਂ ਕਿਹਾ ਕਿ ਜਿਲ੍ਹਾ ਮੋਹਾਲੀ ਤੋਂ ਸ਼ੁਰੂ ਕਰਕੇ ਲੁਧਿਆਣਾ,ਸ਼੍ਰੀ ਫ਼ਤਿਹਗੜ੍ਹ ਸਾਹਿਬ ਅਤੇ ਅੰਮ੍ਰਿਤਸਰ ਵੱਲ ਲੈ ਕੇ ਜਾਣ ਵਾਅਦਾ ਕੀਤਾ। ਇਸ ਮੀਟਿੰਗ ਵਿੱਚ ਡਾ. ਕਮਲਜੀਤ ਸਿੰਘ ਸਿੱਧੂ, ਡਿਪਟੀ ਡਾਇਰੈਕਟਰ, ਮੁੱਖ ਦਫਤਰ ਯੁਵਕ ਸੇਵਾਵਾਂ ਵਿਭਾਗ, ਚੰਡੀਗੜ੍ਹ, ਸ਼੍ਰੀ ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਜਿਲ੍ਹਾ ਦਫਤਰ ਯੁਵਕ ਸੇਵਾਵਾਂ ਵਿਭਾਗ, ਲੁਧਿਆਣਾ ਅਤੇ ਸ਼੍ਰੀ ਰਵਿੰਦਰ ਸਿੰਘ, ਜਿਲ੍ਹਾ ਖੇਡ ਅਫ਼ਸਰ, ਲੁਧਿਆਣਾ ਹਾਜ਼ਰ ਸਨ।