Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਛੱਤਬੀੜ ਚਿੜੀਘਰ ਦੇ ਮੁੜ ਖੁੱਲ੍ਹਣ ਨਾਲ ਪਹਿਲੇ ਦਿਨ 1100 ਸੈਲਾਨੀ ਪਹੁੰਚੇ

ਸ਼ੇਰ ਦੇ ਬੱਚਿਆਂ ਅਮਰ, ਅਰਜੁਨ ਤੇ ਦਿਲਨੂਰ ਨੂੰ ਮਿਲਿਆ ਭਰਵਾਂ ਹੁੰਗਾਰਾ

Web Admin

Web Admin

5 Dariya News

ਜ਼ੀਰਕਪੁਰ , 10 Dec 2020

Last updated on: Dec 10, 2020, 00:00 IST

ਪੰਜਾਬ ਸਰਕਾਰ ਦੇ ਫੈਸਲੇ ਅਨੁਸਾਰ ਛੱਤਬੀੜ ਚਿੜੀਆਘਰ ਆਉਣ ਵਾਲੇ ਸੈਲਾਨੀਆਂ, ਕਰਮਚਾਰੀਆਂ ਅਤੇ ਜਾਨਵਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਕੋਵਿਡ-19 ਸਬੰਧੀ ਪ੍ਰੋਟੋਕੋਲਾਂ ਨਾਲ 10/12/2020 ਨੂੰ ਮੁੜ ਖੋਲ੍ਹ ਦਿੱਤਾ ਗਿਆ ਹੈ। ਚਿੜੀਆਘਰ ਵਿੱਚ ਇੱਥੋਂ ਦੇ ਪ੍ਰਸ਼ਾਸਨ ਵੱਲੋਂ ਸੈਲਾਨੀਆਂ ਦੀ ਪੜਾਅਵਾਰ ਢੰਗ ਨਾਲ ਐਂਟਰੀ ਨੂੰ ਯਕੀਨੀ ਬਣਾਇਆ ਗਿਆ। ਪਹਿਲੇ ਸਲਾਟ ਵਿੱਚ ਲਗਭਗ 100 ਸੈਲਾਨੀ ਚਿੜੀਆਘਰ ਵਿੱਚ ਦਾਖ਼ਲ ਹੋਏ।ਦੁਪਹਿਰ 12 ਵਜੇ ਤੋਂ ਬਾਅਦ ਸੈਲਾਨੀਆਂ ਦੀ ਗਿਣਤੀ ਵਧ ਗਈ ਅਤੇ ਅੱਜ ਸ਼ਾਮ 04.30 ਵਜੇ ਤੱਕ ਕੁੱਲ 1100 ਸੈਲਾਨੀ ਚਿੜੀਆਘਰ ਵਿਖੇ ਪਹੁੰਚੇ। ਸੈਲਾਨੀਆਂ ਵੱਲੋਂ ਆਨਲਾਈਨ ਬੁਕਿੰਗ ਸਹੂਲਤ, ਵਾਈ ਫਾਈ ਹਾਟਸਪੌਟ ਅਤੇ ਬੈਟਰੀ ਨਾਲ ਚੱਲਣ ਵਾਲੇ ਕਾਰਟਾਂ ਦੀ ਵਰਤੋਂ ਕੀਤੀ ਗਈ। ਹਾਲਾਂਕਿ ਕੁਝ ਸੈਲਾਨੀਆਂ ਨੂੰ ਆਨਲਾਈਨ ਬੁਕਿੰਗ, ਕਿਊ.ਆਰ. ਕੋਡ ਅਤੇ ਹੋਰ ਨਕਦੀ ਰਹਿਤ ਲੈਣ-ਦੇਣ ਦੀ ਵਰਤੋਂ ਕਰਨ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ, ਫਿਰ ਵੀ ਸੈਲਾਨੀਆਂ ਵੱਲੋਂ ਚੰਗਾ ਹੁੰਗਾਰਾ ਮਿਲਿਆ। ਸੈਲਾਨੀਆਂ ਨੇ ਚਿੜੀਆਘਰ ਦੇ ਸਾਫ਼ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਦਾ ਅਨੰਦ ਮਾਣਿਆ।ਇਸ ਤੋਂ ਇਲਾਵਾ ਸੈਲਾਨੀਆਂ ਨੇ ਮੌਮ ਐਂਡ ਬੇਬੀ ਕੇਅਰ ਰੂਮ, ਕੌਫ਼ੀ ਬੂਥ, ਕੰਟਰੋਲ ਰੂਮ, ਸੈਲਫੀ ਪੁਆਇੰਟ, ਟੱਚ ਫ੍ਰੀ ਹੈਂਡ ਵਾਸ਼ ਅਤੇ ਸੈਨੀਟਾਈਜ਼ਰ ਡਿਸਪੈਂਸਰਜ਼ ਆਦਿ ਨਵੀਆਂ ਸਹੂਲਤਾਂ ਦੀ ਵਰਤੋਂ ਕੀਤੀ ।

ਸੈਲਾਨੀਆਂ ਲਈੇ ਆਨਲਾਈਨ ਬੁਕਿੰਗ ਅਤੇ ਕਿਊ.ਆਰ. ਕੋਡ ਸਹੂਲਤਾਂ ਦੀ ਰਸਮੀ ਸ਼ੁਰੂਆਤ ਲਈ ਬੈਂਕ ਆਫ ਬੜੌਦਾ ਦੀ ਟੀਮ ਚਿੜੀਆਘਰ ਵਿੱਚ ਹਾਜ਼ਰ ਰਹੀ। ਸੀਨੀਅਰ ਮੈਨੇਜਰ ਸ੍ਰੀ ਕੰਵਰਦੀਪ ਸਿੰਘ ਨੇ ਚਿੜੀਆਘਰ ਪ੍ਰਸ਼ਾਸਨ ਦੇ ਸਹਿਯੋਗ ਨਾਲ ਚਿੜੀਆਘਰ ਵਿੱਚ ਸੇਵਾ ਨਿਭਾਉਣ ਦਾ ਮੌਕਾ ਮਿਲਣ ਲਈ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦਾ ਧੰਨਵਾਦ ਕੀਤਾ। ਚਿੜੀਆਘਰ ਵਿੱਚ ਸੈਲਾਨੀਆਂ ਲਈ ਇੰਟਰਨੈਟ ਅਤੇ ਫਾਈ ਹਾਟਸਪੋਟ ਸਹੂਲਤਾਂ ਦੀ ਰਸਮੀ ਸ਼ੁਰੂਆਤ ਕਰਨ ਲਈ ਮਾਈਇੰਟਰਨੈੱਟ ਦੀ ਟੀਮ ਵੀ ਹਾਜ਼ਰ ਰਹੀ। ਸ੍ਰੀ ਨਵਜੋਤ ਸਿੰਘ ਨੇ ਚਿੜੀਆਘਰ ਦੇ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ ਦਾ ਮੌਕਾ ਪ੍ਰਦਾਨ ਕਰਨ ਲਈ ਵਿਭਾਗ ਦਾ ਧੰਨਵਾਦ ਕੀਤਾ।ਛੱਤਬੀੜ ਚਿੜੀਆਘਰ ਦੇ ਫੀਲਡ ਡਾਇਰੈਕਟਰ ਡਾ. ਐਮ. ਸੁਧਾਗਰ (ਆਈ.ਐੱਫ.ਐੱਸ.) ਨੇ ਕਿਹਾ ਕਿ ਸੈਲਾਨੀਆਂ ਦਾ ਹੁੰਗਾਰਾ ਉਤਸ਼ਾਹਜਨਕ ਸੀ ਅਤੇ ਸ਼ੇਰ ਦੇ ਬੱਚੇ ਅਮਰ, ਅਰਜੁਨ ਅਤੇ ਦਿਲਨੂਰ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਰਹੇ। ਉਨ੍ਹਾਂ ਇਹ ਵੀ ਕਿਹਾ ਕਿ ਸੈਲਾਨੀਆਂ ਨੇ ਚਿੜੀਆਘਰ ਵਿੱਚ ਸੁਰੱਖਿਅਤ ਮਹਿਸੂਸ ਕੀਤਾ ਅਤੇ ਉਹਨਾਂ ਨੂੰ ਸਹੀ ਜਾਣਕਾਰੀ ਅਤੇ ਸੇਧ ਦਿੱਤੀ ਗਈ।ਚੀਫ ਵਾਈਲਡਲਾਈਫ ਵਾਰਡਨ ਸ੍ਰੀ ਆਰ.ਕੇ. ਮਿਸ਼ਰਾ, (ਆਈ.ਐੱਫ.ਐੱਸ.) ਨੇ ਕਿਹਾ ਕਿ ਛੱਤਬੀੜ ਚਿੜੀਆਘਰ ਦੇ ਮੁੜ ਖੁੱਲ੍ਹਣ ਪ੍ਰਤੀ ਸੈਲਾਨੀਆਂ ਦਾ ਉਤਸ਼ਾਹ ਉਮੀਦ ਤੋਂ ਕਿਤੇ ਜ਼ਿਆਦਾ ਸੀ।ਸੈਲਾਨੀਆਂ, ਚਿੜੀਆਘਰ ਦੇ ਕਰਮਚਾਰੀਆਂ, ਕਾਮਿਆਂ ਅਤੇ ਜਾਨਵਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਕੋਵਿਡ-19 ਸਬੰਧੀ ਨਿਯਮਾਂ ਅਨੁਸਾਰ ਸਾਰੀਆਂ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਕੀਤੀ ਗਈ। ਇਸ ਦੇ ਨਾਲ ਹੀ ਪੰਜਾਬ ਦੇ ਹੋਰ ਚਿੜੀਆਘਰ ਜਿਵੇਂ ਕਿ ਮਿੰਨੀ ਚਿੜੀਆਘਰ-ਪਟਿਆਲਾ, ਮਿੰਨੀ ਚਿੜੀਆਘਰ ਬੀੜ ਤਲਾਬ-ਬਠਿੰਡਾ, ਮਿੰਨੀ ਚਿੜੀਆਘਰ-ਲੁਧਿਆਣਾ ਅਤੇ ਡੀਅਰ ਪਾਰਕ-ਨੀਲੋਂ ਵੀ ਅਗਲੇ ਹਫਤੇ ਸੈਲਾਨੀਆਂ ਲਈ ਖੋਲ੍ਹ ਦਿੱਤੇ ਜਾਣਗੇ।

 

Tags: Chhatbir Zoo , Zirakpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD