Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੋਵਿਡ-19 ਵੈਕਸੀਨੇਸ਼ਨ ਪ੍ਰੋਗਰਾਮ ਤਹਿਤ 16 ਮੈਂਬਰੀ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਗਠਿਤ

ਪਹਿਲੇ ਪੜਾਅ 'ਚ ਸਾਰੇ ਸਿਹਤ ਸੰਭਾਲ ਕਰਮਚਾਰੀਆਂ ਦੀ ਕੀਤੀ ਜਾਵੇਗੀ ਵੈਕਸੀਨੇਸ਼ਨ

Web Admin

Web Admin

5 Dariya News

ਲੁਧਿਆਣਾ , 10 Dec 2020

Last updated on: Dec 10, 2020, 00:00 IST

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਕੋਵੀਡ-19 ਵੈਕਸੀਨ ਕਮੇਟੀ ਲਈ 16 ਮੈਂਬਰੀ ਜ਼ਿਲ੍ਹਾ ਟਾਸਕ ਫੋਰਸ (ਡੀ.ਟੀ.ਐਫ.) ਦਾ ਗਠਨ ਕੀਤਾ ਗਿਆ। ਇਹ ਕਮੇਟੀ ਵਿਸ਼ਾਲ ਕੋਵਿਡ-19 ਵੈਕਸੀਨੇਸ਼ਨ ਪ੍ਰੋਗਰਾਮ ਦੇ ਪਹਿਲੇ ਪੜਾਅ ਲਈ ਰਣਨੀਤੀ ਤਿਆਰ ਕਰੇਗੀ। ਇਸ ਕਮੇਟੀ ਵਿੱਚ ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ, ਸਿਵਲ ਸਰਜਨ ਡਾ: ਰਾਜੇਸ਼ ਬੱਗਾ ਤੋਂ ਇਲਾਵਾ ਜ਼ਿਲ੍ਹਾ ਟੀਕਾਕਰਨ ਅਫ਼ਸਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸੈਕੰਡਰੀ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਨਿਗਰਾਨੀ ਅਤੇ ਮੁਲਾਂਕਣ ਅਧਿਕਾਰੀ, ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.), ਨਹਿਰੂ ਯੁਵਾ ਕੇਂਦਰ, ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (ਯੂ.ਐਨ.ਡੀ.ਪੀ.) ਅਤੇ ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ) ਦੇ ਨੁਮਾਇੰਦੇ ਤੋਂ ਇਲਾਵਾ ਕਮਾਂਡਰ ਐਨ.ਸੀ.ਸੀ. ਅਤੇ ਕੋਆਰਡੀਨੇਟਰ ਐਨ.ਐਸ.ਐਸ. ਵੀ ਸ਼ਾਮਲ ਹਨ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਥਾਨਕ ਬਚਤ ਭਵਨ ਵਿਖੇ ਹੋਈ ਪਹਿਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੈਕਸੀਨੇਸ਼ਨ ਦੀ ਪ੍ਰਕਿਰਿਆ ਆਉਣ ਵਾਲੇ ਹਫ਼ਤਿਆਂ ਵਿੱਚ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਪਹਿਲੇ ਪੜਾਅ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਸਾਰੇ ਸਿਹਤ ਕਰਮਚਾਰੀਆਂ ਦੀ ਵੈਕਸੀਨੇਸ਼ਨ ਕੀਤੀ ਜਾਵੇਗੀ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਸਿਹਤ ਸੰਭਾਲ ਲਾਭਪਾਤਰੀਆਂ ਦੇ ਨਾਮ ਇਕ ਵੈਬਸਾਈਟ 'ਤੇ ਰਜਿਸਟਰ ਕਰਨ ਤਾਂ ਜੋ ਉਹ ਪਹਿਲੇ ਪੜਾਅ ਵਿੱਚ ਆਪਣੀ ਵੈਕਸੀਨੇਸ਼ਨ ਕਰਵਾ ਸਕਣ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਤਕਰੀਬਨ 15000 ਸਿਹਤ ਸੰਭਾਲ ਕਰਮਚਾਰੀਆਂ ਦੇ ਨਾਮ ਰਜਿਸਟਰ ਕੀਤੇ ਜਾ ਚੁੱਕੇ ਹਨ ਅਤੇ ਹੋਰ ਲਾਭਪਾਤਰੀਆਂ ਦੇ ਨਾਮ ਅਪਲੋਡ ਕਰਨ ਦੀ ਪ੍ਰਕਿਰਿਆ ਜਾਰੀ ਹੈ।ਡਾ: ਬੱਗਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ 67 ਕੋਲਡ ਚੇਨ ਪੁਆਇੰਟ ਸਥਾਪਤ ਕੀਤੇ ਜਾ ਚੁੱਕੇ ਹਨ ਅਤੇ ਲੋੜੀਂਦੇ ਤਾਪਮਾਨ ਵਿਚ ਵੈਕਸੀਨ ਨੂੰ ਲੋੜੀਂਦੇ ਤਾਪਮਾਨ ਵਿੱਚ ਰੱਖਣ ਲਈ ਜ਼ਿਲ੍ਹੇ ਵਿੱਚ ਲੋੜ ਅਨੁਸਾਰ ਆਈਸ ਲਾਈਨਡ ਫਰਿੱਜ (ਆਈ.ਐਲ.ਆਰ.) ਅਤੇ ਡੀਪ ਫ੍ਰੀਜ਼ਰ ਦਾ ਪ੍ਰਬੰਧ ਕੀਤਾ ਗਿਆ ਹੈ। ਸਿਵਲ ਸਰਜਨ ਨੇ ਅੱਗੇ ਦੱਸਿਆ ਜ਼ਿਲ੍ਹੇ ਵਿੱਚ 805 ਸੈਸ਼ਨ ਸਾਈਟਾਂ ਵੀ ਸਥਾਪਤ ਕੀਤੀਆਂ ਜਾ ਚੁੱਕੀਆਂ ਹਨ, ਜਿੱਥੇ ਜ਼ਿਲ੍ਹੇ ਦੇ ਲਾਭਪਾਤਰੀਆਂ ਦੀ ਵੈਕਸੀਨੇਸ਼ਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 442 ਏ.ਐੱਨ.ਐੱਮ. ਲਾਭਪਾਤਰੀਆਂ ਦੀ ਵੈਕਸੀਨੇਸ਼ਨ ਕਰਨਗੇ ਅਤੇ ਵੈਕਸੀਨੇਸ਼ਨ ਦੀ ਪ੍ਰਕਿਰਿਆ ਦੀ ਨਿਗਰਾਨੀ ਲਈ 43 ਸੁਪਰਵਾਈਜ਼ਰ ਵੀ ਨਿਯੁਕਤ ਕੀਤੇ ਗਏ ਹਨ। 

 

Tags: DC Ludhiana , Varinder Kumar Sharma , Deputy Commissioner Ludhiana , Commissioner of Police Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD