Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਮੁੱਖ ਸਕੱਤਰ ਪੰਜਾਬ ਵਿਨੀ ਮਹਾਜਨ ਨੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਇਨ-ਲਾਈਨ ਬੈਗੇਜ ਸਕ੍ਰੀਨਿੰਗ ਸਿਸਟਮ ਦਾ ਕੀਤਾ ਉਦਘਾਟਨ

ਇਨ-ਲਾਈਨ ਸਿਸਟਮ ਸਟੈਂਡਅਲੋਨ ਸਕ੍ਰੀਨਿੰਗ ਸਬੰਧੀ ਯਾਤਰੀਆਂ ਦੇ ਸਮਾਨ ਸੰਭਾਲਣ ਦੇ ਸਮੇਂ ਨੂੰ ਅੱਧਾ ਕਰ ਦੇਵੇਗਾ

Web Admin

Web Admin

5 Dariya News

ਐਸ.ਏ.ਐਸ.ਨਗਰ , 10 Dec 2020

Last updated on: Dec 10, 2020, 00:00 IST

ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਯਾਤਰੀਆਂ ਦੀ ਸਹੂਲਤ ਲਈ ਬੈੱਗੇਜ ਹੈਂਡਲਿੰਗ ਪ੍ਰਣਾਲੀ ਦੇ ਖੇਤਰ ਵਿਚ ਤਕਨੀਕੀ ਵਿਕਾਸ ਕਰਦਿਆਂ ਇਨ-ਲਾਈਨ ਬੈਗੇਜ ਸਕ੍ਰੀਨਿੰਗ ਪ੍ਰਣਾਲੀ ਦੀ ਸਥਾਪਨਾ ਨਾਲ ਅਪਗ੍ਰੇਡ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਨਵੇਂ ਸਥਾਪਤ ਕੀਤੇ ਇਨ-ਲਾਈਨ ਬੈਗੇਜ ਸਕ੍ਰੀਨਿੰਗ ਸਿਸਟਮ ਦੇ ਉਦਘਾਟਨ ਉਪਰੰਤ ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਦਿੱਤੀ।ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਦੱਸਿਆ ਗਿਆ ਕਿ ਇਨ-ਲਾਈਨ ਸਿਸਟਮ ਨਾਲ ਸਕ੍ਰੀਨਿੰਗ ਸਮੇਂ ਯਾਤਰੀਆਂ ਦੇ ਸਮਾਨ ਦੀ ਸਕ੍ਰੀਨਿੰਗ ਲਈ ਅੱਧਾ ਸਮਾਂ ਲੱਗੇਗਾ। ਇਸ ਦੀ ਸਕ੍ਰੀਨਿੰਗ ਸਮਰਥਾ 1500 ਬੈਗ ਪ੍ਰਤੀ ਘੰਟਾ ਹੈ। ਇਸ ਨਵੀਂ ਪ੍ਰਣਾਲੀ ਦੇ ਲਾਗੂ ਹੋਣ ਨਾਲ, ਯਾਤਰੀਆਂ ਨੂੰ ਸਾਮਾਨ ਦੀ ਜਾਂਚ ਲਈ ਨਿੱਜੀ ਤੌਰ 'ਤੇ ਕਤਾਰ ਲਗਾਉਣ ਦੀ ਜ਼ਰੂਰਤ ਨਹੀਂ ਹੋਵੇਗੀ।ਇਸ ਪ੍ਰਣਾਲੀ ਨਾਲ ਚੈੱਕ-ਇਨ ਕਰਨ ਵਿੱਚ ਮੁਸ਼ਕਲ ਨਹੀਂ ਆਵੇਗੀ ਅਤੇ ਪ੍ਰਤੀ ਯਾਤਰੀ ਔਸਤਨ 5 ਤੋਂ 10 ਮਿੰਟ ਦੀ ਬਚਤ ਹੋਣ ਦੀ ਉਮੀਦ ਹੈ। ਇਹ ਪ੍ਰਾਜੈਕਟ 15.8 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਗਿਆ ਹੈ ਅਤੇ ਬੈਗੇਜ ਪ੍ਰੋਸੈਸਿੰਗ ਅਤੇ ਸਕ੍ਰੀਨਿੰਗ ਪ੍ਰਣਾਲੀ ਮੁਹੱਈਆ ਕਰਵਾਉਣ ਲਈ ਮੌਜੂਦਾ ਬੈਗੇਜ ਹੈਂਡਲਿੰਗ ਪ੍ਰਣਾਲੀ ਨਾਲ ਜੋੜਿਆ ਗਿਆ ਹੈ।

ਇਸ ਉਪਰੰਤ ਸ੍ਰੀਮਤੀ ਵਿਨੀ ਮਹਾਜਨ ਨੇ ਹਵਾਈ ਅੱਡੇ ਦੀਆਂ ਨਵੀਆਂ ਸਹੂਲਤਾਂ ਦਾ ਜਾਇਜਾ ਲਿਆ ਅਤੇ ਕਾਨਫਰੰਸ ਹਾਲ ਵਿੱਚ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਅਤੇ ਚੰਡੀਗੜ੍ਹ ਏਅਰਪੋਰਟ ਦੇ ਹੋਰ ਵਿਕਾਸ ਨਾਲ ਜੁੜੇ ਮੁੱਦਿਆਂ ਬਾਰੇ ਲੰਬੀ ਚਰਚਾ ਕੀਤੀ।ਮੁੱਖ ਸਕੱਤਰ ਨੇ ਏਅਰ ਲਾਈਨਜ਼ ਲਈ ਚੰਡੀਗੜ੍ਹ ਹਵਾਈ ਅੱਡੇ ਤੋਂ ਨਵੇਂ ਰੂਟ/ ਨਾ ਵਰਤੇ ਜਾ ਰਹੇ ਰੂਟਾਂ ਨੂੰ ਜੋੜਨ ਲਈ ਸ਼ੁਰੂ ਕੀਤੀ ਪ੍ਰੋਤਸਾਹਨ ਯੋਜਨਾ ਦਾ ਜਾਇਜ਼ਾ ਵੀ ਲਿਆ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਹਵਾਈ ਅੱਡਾ ਅਜਿਹਾ ਪਹਿਲਾ ਹਵਾਈ ਅੱਡਾ ਹੈ ਜੋ ਨਵੇਂ ਰੂਟ/ ਨਾ ਵਰਤੇ ਜਾ ਰਹੇ ਰੂਟਾਂ ‘ਤੇ ਘਰੇਲੂ ਹਵਾਈ ਯਾਤਰਾ ਲਈ ਏਅਰਲਾਈਨਜ਼ ਨੂੰ ਛੋਟ ਦੀ ਪੇਸ਼ਕਸ਼ ਕਰ ਰਿਹਾ ਹੈ। ਨਿਰਧਾਰਤ ਮਾਪਦੰਡਾਂ ਮੁਤਾਬਕ ਏਅਰਲਾਈਨਜ਼ ਨੂੰ ਦਿੱਤੀਆਂ ਛੋਟਾਂ ਵਿੱਚ ਪ੍ਰਤੀ ਯਾਤਰੀ, ਜੀਐਸਟੀ ਛੱਡ ਕੇ 125 ਨੌਟਿਕਲ ਮੀਲ ਲਈ 125 ਰੁਪਏ ਅਤੇ ਇਸ ਤੋਂ ਵੱਧ ਦੂਰੀ ਲਈ 300 ਰੁਪਏ ਦੀ ਛੋਟ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ।ਇਸ ਉਦਘਾਟਨੀ ਸਮਾਰੋਹ ਵਿੱਚ ਸ਼ਹਿਰੀ ਹਵਾਬਾਜ਼ੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਗਮਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਡੀਸੀ ਮੁਹਾਲੀ ਸ੍ਰੀ ਗਿਰੀਸ਼ ਦਿਆਲਾਨ, ਏਅਰ ਕਮੋਡੋਰ ਤੇਜਬੀਰ ਸਿੰਘ, ਏ.ਏ.ਆਈ. ਉੱਤਰੀ ਖੇਤਰ ਦੇ ਖੇਤਰੀ ਕਾਰਜਕਾਰੀ ਨਿਰਦੇਸ਼ਕ ਸ੍ਰੀ ਡੀ.ਕੇ. ਕਾਮਰਾ (ਵੀਡੀਓ ਲਿੰਕ ਰਾਹੀਂ ਸ਼ਾਮਲ ਹੋਏ) ਅਤੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸੀਈਓ ਸ੍ਰੀ ਅਜੈ ਕੁਮਾਰ ਸਮੇਤ ਕਸਟਮ /ਇਮੀਗ੍ਰੇਸ਼ਨ /ਪੰਜਾਬ ਪੁਲਿਸ ਦੇ ਅਧਿਕਾਰੀ ਸ਼ਾਮਲ ਸਨ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Girish Dayalan , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD