Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਸਾਨ ਅੰਦੋਲਨ ਨੂੰ ਸਮੱਰਥਨ ਦੇਣ ਲਈ ਬਠਿੰਡਾ ਤੋਂ ਮੋਟਰਸਾਈਕਲ ਰੋਸ ਮਾਰਚ

ਪੰਜਾਬੀ ਅਡਵੈਂਖਚਰਜ਼ ਕਲੱਬ ਦੀ ਅਗਵਾਈ 'ਚ ਬਠਿੰਡਾ ਤੋਂ ਸ਼ੁਰੂ ਹੋਇਆ ਮਾਰਚ

Web Admin

Web Admin

5 Dariya News

ਬਠਿੰਡਾ , 11 Dec 2020

Last updated on: Dec 11, 2020, 00:00 IST

ਪੰਜਾਬੀ ਅਡਵੈਂਚਰਜ਼ ਬਠਿੰਡਾ ਵੱਲੋਂ ਕਿਸਾਨ ਅੰਦੋਲਨ ਨੂੰ ਸਮੱਰਥਨ ਦਿੰਦੇ ਹੋਏ ਬਠਿੰਡਾ ਤੋਂ ਲੈ ਕੇ ਦਿੱਲੀ ਤੱਕ ਮੋਟਰਸਾਈਕਲ ਮਾਰਚ ਕੱਢਿਆ ਗਿਆ। ਬਠਿੰਡਾ ਦੇ ਗੁਰਦੁਆਰਾ ਕਿਲ੍ਹਾ ਮੁਬਾਰਕ ਤੋਂ ਇਸ ਰੋਸ ਮਾਰਚ ਦੀ ਸ਼ੁਰੂਆਤ ਕੀਤੀ ਗਈ। ਪੰਜਾਬੀ ਅਡਵੈਂਚਰਜ਼ ਬਠਿੰਡਾ ਦੇ ਉਪ ਪ੍ਰਧਾਨ ਸੁਖਮੰਦਰ ਸਿੰਘ ਚੱਠਾ ਨੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਕੇ ਕਿਸਾਨਾਂ ਦੇ ਨਾਲ ਧੋਖਾ ਕੀਤਾ ਹੈ। ਇਸ ਦਾ ਸਿੱਧੇ ਤੌਰ 'ਤੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਤਾਂ ਨੁਕਸਾਨ ਹੈ ਹੀ ਨਾਲ ਹੀ ਹਰ ਆਮ ਵਿਅਕਤੀ ਨੂੰ ਵੀ ਇਸ ਦਾ ਨੁਕਸਾਨ ਹੋਵੇਗਾ। ਜਦੋਂ ਬਜ਼ਾਰ ਵਿਚ ਏਕਾਧਿਕਾਰ ਹੋ ਜਾਵੇਗਾ ਤਾਂ ਉਹ ਮਨਮਰਜ਼ੀ ਨਾਲ ਆਪਣੇ ਭਾਅ ਵਸਤੂਆਂ ਦੇ ਤੈਅ ਕਰਕੇ ਵੇਚਣਗੇ।ਉਨ੍ਹਾ ਨੇ ਕਿਹਾ ਕਿ ਕਿਸਾਨਾਂ ਤੋਂ 7 ਰੁਪਏ ਕਿੱਲੋ ਦੇ ਹਿਸਾਬ ਨਾਲ ਖਰੀਦੀ ਹੋਈ ਮੱਕੀ ਦੀ ਛੱਲੀ ਨੂੰ ਮਾਲ ਵਿਚ 85 ਰੁਪਏ ਅਜੇ ਵੀ ਵੇਚਿਆ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿਚ ਤਾਂ ਉਹ ਲੁੱਟ ਹੀ ਮਚਾ ਦੇਣਗੇ। ਉਨ੍ਹਾਂ ਨੇ ਹਰ ਵਰਗ ਦੇ ਲੋਕਾਂ ਨੂੰ ਇਸ ਸੰਘਰਸ਼ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਪੰਜਾਬੀ ਅਡਵੈਂਚਰਜ਼ ਬਠਿੰਡਾ ਦੇ ਕੈਸ਼ੀਅਰ ਰਘਬੀਰ ਸਿੰਘ ਖਾਰਾ ਨੇ ਕਿਹਾ ਕਿ ਇਹ ਸੰਘਰਸ਼ ਇਕੱਲੇ ਕਿਸਾਨਾਂ ਦਾ ਨਹੀਂ, ਬਲਕਿ ਜੋ ਵੀ ਵਿਅਕਤੀ ਅਨਾਜ ਖਾਂਦਾ ਹੈ। ਇਹ ਸੰਘਰਸ਼ ਉਸਦਾ ਹੈ।ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਪੰਜਾਬ, ਹਰਿਆਣਾ ਦੇ ਇਲਾਵਾ ਹੋਰ ਰਾਜਾਂ ਤੋਂ ਵੀ ਲੋਕ ਇਸ ਸੰਘਰਸ਼ ਦੇ ਲਈ ਲਾਮਬੰਦ ਹੋ ਸਕਣ। ਜਸਵੰਤ ਕੌਸ਼ਕ ਨੇ ਕਿਹਾ ਕਿ ਕੋਈ ਵੀ ਪੰਜਾਬੀ ਅਜਿਹਾ ਨਾ ਰਹੇ ਜੋ ਇਸ ਸੰਘਰਸ਼ ਵਿਚ ਆਪਣੀ ਹਾਜ਼ਰੀ ਨਾ ਲਗਾ ਸਕੇ ਕਿਉਂਕਿ ਇਹ ਇਤਿਹਾਸ ਬਣ ਰਿਹਾ ਹੈ। ਜੋ ਵੀ ਇਸ ਵਿਚ ਹਾਜ਼ਰ ਨਾ ਹੋ ਸਕਿਆ ਉਸ ਨੂੰ ਅਫ਼ਸੋਸ ਰਹੇਗਾ। ਇਸ ਮੌਕੇ 'ਤੇ ਫਰੀਡਮ ਫਾਈਟਰ ਉੱਤਰਾਅਧਿਕਾਰੀ ਐਸੋਸੀਏਸ਼ਨ ਦੇ ਪ੍ਰਧਾਨ ਮਨਜੀਤਇੰਦਰ ਸਿੰਘ ਬਰਾੜ ਨੇ ਐਸੋਸੀਏਸ਼ਨ ਵੱਲੋਂ ਕਲੱਬ ਨੂੰ ਸਹਾਇਤਾ ਪ੍ਰਦਾਨ ਕੀਤੀ। ਉਨ੍ਹਾ ਕਿਹਾ ਕਿ ਜੋ ਵੀ ਵਿਅਕਤੀ ਦਿੱਲੀ ਸੰਘਰਸ਼ ਵਿਚ ਨਹੀਂ ਜਾ ਸਕਦਾ। ਉਸ ਨੂੰ ਕਿਸੇ ਨਾ ਕਿਸੇ ਰੂਪ ਵਿਚ ਆਪਣਾ ਸਹਿਯੋਗ ਜ਼ਰੂਰ ਦੇਣਾ ਚਾਹੀਦਾ ਹੈ। ਇਸ ਮੌਕੇ 'ਤੇ ਰਾਜਿੰਦਰ ਸਿੰਘ ਧਨੌਆ, ਜਸਪਾਲ ਸੰਧੂ, ਜਨਰਲ ਸਕੱਤਰ ਭੁਪਿੰਦਰ ਸਿੰਘ ਮਾਨ, ਫ਼ਤਿਹਪਾਲ ਸਿੰਘ ਮੱਲੀ, ਹਰਪ੍ਰੀਤ ਸਿੰਘ ਰਾਮੇਆਣਾ, ਗੁਰਜੀਤ ਸੰਧੂ, ਗੁਰਇਨਾਇਤ ਸਿੰਘ, ਹਰਪ੍ਰੀਤ ਸਿੰਘ ਬਰਾੜ, ਲਵਪ੍ਰੀਤ ਸਿੰਘ, ਹਰਵਿੰਦਰ ਸਿੰਘ, ਰਣਜੋਧ ਸਿੰਘ, ਬਲਵਿੰਦਰ ਸਿੰਘ, ਧਨਵੰਤ ਸਿੰਘ, ਭਿੰਦਰ ਸਿੰਘ, ਬਲਵਿੰਦਰ ਸਿੰਘ, ਜਗਰੂਪ ਸਿੰਘ ਰੂਪੀ, ਗੁਰਪ੍ਰੀਤ ਸਿੰਘ ਬਰਾੜ, ਨੰਬਰਦਾਰ ਗੁਰਦਰਸ਼ਨ ਸਿੰਘ ਬਾਦਲ ਆਦਿ ਮੌਜੂਦ ਸਨ।

 

Tags: Protest , #TakeBackFarmLaws , #IndiaSupportFarmerProtest , Agitation , Demonstration , MSP , #FarmLaws , Farm Laws , #FarmerBills , Farmer Bills , #FarmersProtest , Farmers Protest , Bharatiya Kisan Union , BKU , APMC , Farmer Protest , #FarmerProtest #StandWithFarmersChallenge , #Tractor2Twitter

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD