Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੱਚੇ ਜੰਗਲਾਤ ਕਾਮਿਆਂ ਨੂੰ ਪੱਕਾ ਕਰਨ ਸਬੰਧੀ ਤਜਵੀਜ਼ ਮੁੱਖ ਮੰਤਰੀ ਨੂੰ ਭੇਜਾਂਗੇ : ਸਾਧੂ ਸਿੰਘ ਧਰਮਸੋਤ

ਜੰਗਲਾਤ ਵਰਕਰ ਯੂਨੀਅਨ ਦੇ ਵਫ਼ਦ ਵੱਲੋਂ ਜੰਗਲਾਤ ਮੰਤਰੀ ਨਾਲ ਮੁਲਾਕਾਤ

Web Admin

Web Admin

5 Dariya News

ਚੰਡੀਗੜ੍ਹ , 11 Dec 2020

Last updated on: Dec 11, 2020, 00:00 IST

ਜੰਗਲਾਤ ਵਿਭਾਗ ’ਚ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਲਈ ਤਜਵੀਜ ਬਣਾ ਕੇ ਮੁੱਖ ਮੰਤਰੀ, ਪੰਜਾਬ ਨੂੰ ਭੇਜੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਅੱਜ ਇੱਥੇ ਜੰਗਲਾਤ ਵਰਕਰ ਯੂਨੀਅਨ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਕੀਤਾ।ਜੰਗਲਾਤ ਮੰਤਰੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਵਿਭਾਗ ’ਚ ਸੇਵਾ ਨਿਭਾ ਰਹੇ ਕੱਚੇ ਕਾਮਿਆਂ ਨੂੰ ਤਰਕਸੰਗਤ ਪ੍ਰਕਿਰਿਆ ਅਪਣਾ ਕੇ ਪੱਕਾ ਕਰਨ ਦੀ ਇੱਕ ਤਜਵੀਜ਼ ਤਿਆਰ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜੰਗਲਾਤ ਕਾਮਿਆਂ ਦਾ ਸਮੁੱਚੇ ਰਿਕਾਰਡ ਦੇ ਆਧਾਰ ’ਤੇ ਸੀਨੀਆਰਤਾ ਸੂਚੀ ਬਣਾਉਣ ਦੇ ਹੁਕਮ ਵਿਭਾਗੀ ਅਧਿਕਾਰੀਆਂ ਨੂੰ ਦੇ ਦਿੱਤੇ ਗਏ ਹਨ।ਸ. ਧਰਮਸੋਤ ਨੇ ਪਲਾਂਟੇਸ਼ਨ ਦੀ ਸਹੀ ਸਫ਼ਲਤਾ ਹਾਸਲ ਕਰਨ ਲਈ ਨਰਸਰੀਆਂ ’ਚ ਥੈਲੀਆਂ ਦੀ ਭਰਾਈ ਅਤੇ ਪਲਾਂਟੇਸ਼ਨ ਲਈ ਟੋਏ ਪੁੱਟਣ ਦਾ ਕੰਮ ਅਗੇਤੇ ਤੌਰ ’ਤੇ ਸ਼ੁਰੂ ਕਰਨ ਲਈ ਵੀ ਕਿਹਾ। ਉਨਾਂ ਕਿਹਾ ਕਿ ਬੂਟੇ ਲਾਉਣ ਅਤੇ ਪਾਲਣ ਦੌਰਾਨ ਪੇਸ਼ੇਵਰਾਨਾ ਢੰਗ ਅਪਣਾਇਆ ਜਾਵੇ ਅਤੇ ਸੜਕਾਂ ਦੇ ਕਿਨਾਰਿਆਂ ’ਤੇ ਪੰਜ ਫੁੱਟ ਤੋਂ ਵੱਧ ਲੰਬਾਈ ਦੇ ਬੂਟੇ ਲਾਉਣ ਨੂੰ ਪਹਿਲ ਦਿੱਤੀ ਜਾਵੇ। ਉਨਾਂ ਕਿਹਾ ਕਿ ਬੂਟੇ ਲਾਉਣ ਦੇ ਨਾਲ-ਨਾਲ ਉਨਾਂ ਦੀ ਸੰਭਾਲ ਕਰਨੀ ਵੀ ਬਹੁਤ ਜ਼ਰੂਰੀ ਹੈ। ਉਨਾਂ ਵਾਤਾਵਰਣ ਸੰਭਾਲ ਤੇ ਬੂਟੇ ਲਾਉਣ ਵਰਗੇ ਪਵਿੱਤਰ ਕਾਰਜ ਲਈ ਸੂਬੇ ਦੇ ਨਾਗਰਿਕਾਂ ਨੂੰ ਪ੍ਰੇਰਿਤ ਕਰਕੇ ਸ਼ਮੂਲੀਅਤ ਕਰਾਉਣ ’ਤੇ ਵੀ ਜ਼ੋਰ ਦਿੱਤਾ।ਸ. ਧਰਮਸੋਤ ਨੇ ਜੰਗਲਾਤ ਅਧਿਕਾਰੀਆਂ ਨੂੰ ਜੰਗਲਾਤ ਕਾਮਿਆਂ ਦੀਆਂ ਬਕਾਇਆ ਅਦਾਇਗੀਆਂ ਤੁਰੰਤ ਜਾਰੀ ਕਰਾਉਣ, ਵਰਦੀਆਂ ਸਬੰਧੀ ਬਕਾਇਆ ਰਾਸ਼ੀ ਜਲਦ ਜਾਰੀ ਕਰਨ ਅਤੇ ਇਸ ਤੋਂ ਇਲਾਵਾ ਸੂਬੇ ਭਰ ’ਚ ਡੇਲੀਵੇਜ਼ ਰੇਟ ਇਕਸਾਰਤਾ ਨਾਲ ਲਾਗੂ ਕਰਵਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨਾਂ ਵਿਭਾਗੀ ਅਧਿਕਾਰੀਆਂ ਨੂੰ ਜੰਗਲਾਤ ਕਾਮਿਆਂ ਨੂੰ ਅਦਾਇਗੀਆਂ ਕਰਨ ਲਈ ਵਿਭਾਗੀ ਪ੍ਰਕਿਰਿਆ ਅਪਣਾਉਣ ਸਬੰਧੀ ਵਫ਼ਦ ਦੀ ਮੰਗ ’ਤੇ ਵਿਚਾਰ ਕਰਨ ਦੇ ਆਦੇਸ਼ ਵੀ ਦਿੱਤੇ।ਇਸ ਮੀਟਿੰਗ ਵਿੱਚ ਸ੍ਰੀ ਜਤਿੰਦਰ ਸ਼ਰਮਾ ਪ੍ਰਧਾਨ ਮੁੱਖ ਵਣਪਾਲ, ਸ੍ਰੀ ਅਨੂਪ ਉਪਾਧਿਆਏ ਐਮ.ਡੀ. ਜੰਗਲਾਤ ਕਾਰਪੋਰੇਸ਼ਨ, ਸ੍ਰੀ ਪ੍ਰਵੀਨ ਕੁਮਾਰ ਵਧੀਕ ਪ੍ਰਧਾਨ ਮੁੱਖ ਵਣਪਾਲ, ਸ੍ਰੀ ਆਰ. ਕੇ. ਮਿਸ਼ਰਾ ਵਧੀਕ ਪ੍ਰਧਾਨ ਮੁੱਖ ਵਣਪਾਲ ਜੰਗਲੀ ਜੀਵ, ਸ੍ਰੀ ਵਿਸ਼ਾਲ ਚੌਹਾਨ ਵਣਪਾਲ ਸ਼ਿਵਾਲਿਕ ਤੋਂ ਇਲਾਵਾ ਜੰਗਲਾਤ ਵਰਕਰ ਯੂਨੀਅਨ ਦੇ ਨੁਮਾਇੰਦੇ ਸ੍ਰੀ ਅਮਰੀਕ ਸਿੰਘ, ਸ੍ਰੀ ਬਲਵੀਰ ਸਿੰਘ, ਸ੍ਰੀ ਰਣਜੀਤ ਸਿੰਘ, ਸ੍ਰੀ ਜਸਵੀਰ ਸਿੰਘ, ਸ੍ਰੀ ਗੁਰਬਿੰਦਰ ਸਿੰਘ ਅਤੇ ਸ੍ਰੀ ਸ਼ਿਵ ਕੁਮਾਰ ਆਦਿ ਹਾਜ਼ਰ ਸਨ।

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD