Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਰਾਣਾ ਗੁਰਜੀਤ ਸਿੰਘ ਵਲੋਂ ਛੱਪੜਾਂ ਦੇ ਨਵੀਨੀਕਰਨ ਪ੍ਰੋਜੈਕਟ ਤਹਿਤ 3.19 ਕਰੋੜ ਰੁਪਏ ਦੀ ਗਰਾਂਟ ਦੇ ਚੈਕ ਤਕਸੀਮ

ਪਹਿਲੇ ਪੜਾਅ ਤਹਿਤ ਵੰਡੇ ਗਏ ਸਨ 1.49 ਕਰੋੜ ਦੇ ਚੈਕ

Web Admin

Web Admin

5 Dariya News

ਕਪੂਰਥਲਾ , 12 Dec 2020

Last updated on: Dec 12, 2020, 00:00 IST

ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਛੱਪੜਾਂ ਦੇ ਨਵੀਨੀਕਰਨ ਦੀ ਯੋਜਨਾ ਤਹਿਤ ਅੱਜ ਪਿੰਡਾਂ ਨੂੰ 3 ਕਰੋੜ 19 ਲੱਖ ਰੁਪਏ ਦੇ ਚੈਕ ਤਕਸੀਮ ਕੀਤੇ ਗਏ । ਪੰਜਾਬ ਸਰਕਾਰ ਵਲੋਂ ਪਿੰਡਾਂ ਵਿੱਚ ਛੱਪੜਾਂ ਦੀ ਰੀਲਾਈਨਿੰਗ ਤੋਂ ਇਲਾਵਾ ਨਵੀਨੀਕਰਨ ਨਾਲ ਪਾਣੀ ਨੂੰ ਖੇਤੀ ਵਾਸਤੇ ਵਰਤਣ ਦੀ ਯੋਜਨਾ ਤਹਿਤ ਕਪੂਰਥਲਾ ਹਲਕੇ ਦੀ ਪਾਇਲਟ ਪ੍ਰੋਜੈਕਟ ਵਜੋਂ ਚੋਣ ਕੀਤੀ ਗਈ ਹੈ ਜਿਸ ਤਹਿਤ 7.37 ਕਰੋੜ ਰੁਪਏ ਜਾਰੀ ਕੀਤੇ ਗਏ ਹਨ।ਰਾਣਾ ਗੁਰਜੀਤ ਸਿੰਘ ਵਲੋਂ ਅੱਜ ਜ਼ਿਨਾਂ ਪੰਚਾਇਤਾਂ ਨੂੰ ਲੱਖਾਂ ਰੁਪਏ ਦੀਆਂ ਗਰਾਂਟਾਂ ਦੇ ਚੈਕ ਵੰਡੇ ਗਏ ਹਨ ਉਨਾਂ ਵਿੱਚ ਲੱਖਣ ਖੁਰਦ ਨੂੰ 49 ਲੱਖ ਰੁਪਏ, ਲੱਖਣ ਕਲਾਂ ਨੂੰ 49 ਲੱਖ ਰੁਪਏ, ਰਾਮਪੁਰ ਨੂੰ 13 ਲੱਖ ਰੁਪਏ ,ਮਾਧੋਪੁਰ/ਜਲੋਵਾਲ ਨੂੰ 36 ਲੱਖ ਰੁਪਏ, ਸੁੰਨੜ ਵਾਲ 23.18 ਲੱਖ ਰੁਪਏ ਅਤੇ ਧੰਮ ਪਿੰਡ ਨੂੰ 23.48 ਲੱਖ ਰੁਪਏ ਤੇ ਬਿਸ਼ਨਪੁਰ ਨੁੰ 22.38 ਲੱਖ ਰੁਪਏ , ਬੂਟ ਪਿੰਡ ਨੂੰ 90 ਲੱਖ , ਝੱਲ ਠੀਕਰੀਵਾਲ ਨੂੰ 37ਲੱਖ ਦੀ ਗਰਾਂਟਾਂ ਦੇ ਚੈਕ ਵੰਡੇ ਗਏ।ਵੱਖ-ਵੱਖ ਪਿੰਡਾਂ ਵਿੱਚ ਪੰਚਾਇਤਾਂ ਨੂੰ ਚੈਕ ਤਕਸੀਮ ਕਰਨ ਮੌਕੇ ਸੰਬੋਧਨ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਹ ਕਪੂਰਥਲਾ ਹਲਕੇ ਲਈ ਮਾਨ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਵਿੱਚ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਅਤੇ ਜਮੀਨ ਹੇਠਲੇ ਪਾਣੀ ਨੂੰ ਗੰਦਲਾ ਹੋਣ ਤੋਂ ਬਚਾਉਣ ਲਈ ਕਪੂਰਥਲਾ ਹਲਕੇ ਦੀ ਚੋਣ ਕੀਤੀ ਗਈ ਹੈ, ਜਿਸ ਲਈ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਸ੍ਰ.ਮਨਪ੍ਰੀਤ ਸਿੰਘ ਬਾਦਲ ਦੇ ਧੰਨਵਾਦੀ ਹਨ।ਉਨਾਂ ਕਿਹਾ ਕਿ ਛੱਪੜਾਂ ਦੀ ਰੀਲਾਈਨਿੰਗ ਕਰਕੇ ਪਾਣੀ ਨੂੰ ਨੇੜਲੇ ਖੇਤਾਂ ਵਿੱਚ ਸਿੰਚਾਈ ਲਈ ਵਰਤਣ ਤੋਂ ਇਲਾਵਾ ਮੱਛੀ ਪਾਲਣ ਲਈ ਵੀ ਵਰਤਿਆ ਜਾਵੇਗਾ। ਉਨਾਂ ਪੰਚਾਇਤਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਪ੍ਰੋਜੈਕਟਾਂ ਨੂੰ ਮਿਥੇ ਸਮੇਂ ਅੰਦਰ ਮੁਕੰਮਲ ਕਰਨ ਲਈ ਨਿਗਰਾਨ ਦੀ ਭੂਮਿਕਾ ਨਿਭਾਉਣ । ਉਨਾਂ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰ.ਲਖਵਿੰਦਰ ਸਿੰਘ ਅਤੇ ਪੰਚਾਇਤੀ ਰਾਜ ਵਿਭਾਗ ਦੇ ਐਕਸੀਅਨ ਸੰਦੀਪ ਸ੍ਰੀਧਰ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਪ੍ਰੋਜੈਕਟ ਤਹਿਤ ਸ਼ੁਰੂ ਕੀਤੇ ਗਏ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ।ਇਸ ਮੌਕੇ ਸਾਬਕਾ ਐਮ.ਸੀ.ਨਰਿੰਦਰ ਮਣਸੂ, ਸੀਨੀਅਰ ਕਾਂਗਰਸੀ ਆਗੂ ਵਿਸ਼ਾਲ ਸੋਨੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Rana Gurjit Singh , Punjab Pradesh Congress Committee , Congress , Punjab Congress , Government of Punjab , Punjab Government , Punjab , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD