Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸੇਖੋਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਕੀਤੀ ਸ਼ਰਧਾਂਜਲੀ ਭੇਟ

Web Admin

Web Admin

5 Dariya News

ਲੁਧਿਆਣਾ , 14 Dec 2020

Last updated on: Dec 14, 2020, 00:00 IST

ਪਰਮ ਵੀਰ ਚੱਕਰ ਪ੍ਰਾਪਤ ਸ਼ਹੀਦ ਫਲਾਇੰਗ ਅਫ਼ਸਰ ਸ.ਨਿਰਮਲਜੀਤ ਸਿੰਘ ਸੇਖੋਂ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਸ਼ਰਧਾ ਦੇ ਫੁੱਲ ਭੇਂਟ ਕਰਨ ਦੀ ਰਸਮ ਅਯੋਜਿਤ ਕੀਤੀ ਗਈ। ਹਲਕਾ ਦਾਖਾ ਦੇ ਪਿੰਡ ਰੁੜਕਾ ਈਸੇਵਾਲ ਦੇ ਵਸਨੀਕ, ਸ.ਨਿਰਮਲਜੀਤ ਸਿੰਘ ਸੇਖੋਂ ਵੱਲੋਂ 1971 ਦੀ ਭਾਰਤ-ਪਾਕਿ ਜੰਗ ਦੌਰਾਨ ਦੁਸ਼ਮਣਾ ਨਾਲ ਲੋਹਾ ਲੈਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ।ਏਅਰ ਕਮਾਂਡਰ ਸ਼ੋਏਬ ਕਾਜ਼ਮੀ, ਏਅਰ ਅਫਸਰ ਕਮਾਂਡਿੰਗ, ਏਅਰ ਫੋਰਸ ਸਟੇਸ਼ਨ ਹਲਵਾਰਾ, ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਸੰਯੁਕਤ ਪੁਲਿਸ ਕਮਿਸ਼ਨਰ (ਹੈਡਕੁਆਰਟਰ) ਜੇ. ਐਲਨਚੇਜ਼ੀਅਨ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵੱਲੋਂ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਰਧਾਂਜਲੀ ਦਿੱਤੀ ਜਦਕਿ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਵੀ ਦਿੱਤੀ ਗਈ।ਜ਼ਿਕਰਯੋਗ ਹੈ ਕਿ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਦਾ ਜਨਮ, 17 ਜੁਲਾਈ, 1943 ਨੂੰ ਹੋਇਆ ਤੇ ਉਨ੍ਹਾਂ ਭਾਰਤੀ ਹਵਾਈ ਸੈਨਾ ਵਿੱਚ 04 ਜੁਲਾਈ, 1967 ਨੂੰ ਦੇਸ਼ ਸੇਵਾ ਲਈ ਆਪਣਾ ਸਫ਼ਰ ਸ਼ੁਰੂ ਕੀਤਾ। 1971 ਦੀ ਭਾਰਤ-ਪਾਕਿ ਜੰਗ ਮੌਕੇ, ਸ੍ਰੀਨਗਰ ਏਅਰ ਫੀਲਡ 'ਤੇੇ 14 ਦਸੰਬਰ, 1971 ਨੂੰ ਛੇ ਪਾਕਿਸਤਾਨੀ ਜਹਾਜ਼ਾਂ ਵੱਲੋਂ ਹਮਲਾ ਕੀਤਾ ਗਿਆ। ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸੇਖੋਂ ਵੱਲੋਂ ਪਾਕਿਸਤਾਨੀ ਹਮਲੇ ਨੂੰ ਅਸਫਲ ਕਰਨ ਲਈ ਅਤਿ ਦਲੇਰੀ, ਬਹਾਦਰੀ ਅਤੇ ਦ੍ਰਿੜਤਾ ਨਾਲ ਮੁਕਾਬਲਾ ਕਰਦਿਆਂ ਦੁਸ਼ਮਣ ਨੂੰ ਵਾਪਸ ਜਾਣ ਲਈ ਮਜਬੂਰ ਕੀਤਾ ਅਤੇ ਦੋ ਦੁਸ਼ਮਣ ਜਹਾਜ਼ਾਂ ਨੂੰ ਨਸ਼ਟ ਵੀ ਕੀਤਾ। ਦੁਸ਼ਮਣਾ ਦੀ ਗਿਣਤੀ ਜ਼ਿਆਦਾ ਹੋਣ ਕਰਕੇ ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸੇਖੋਂ ਵੱਲੋਂ ਅਖੀਰ ਵਿਚ ਦੁਸ਼ਮਣ ਨਾਲ ਲੜਦਿਆਂ ਕੌਮ ਦੀ ਸੇਵਾ ਵਿਚ ਆਪਣੀ ਜਾਨ ਕੁਰਬਾਨ ਕਰ ਦਿੱਤੀ।

 

Tags: Obituary , DC Ludhiana , Varinder Kumar Sharma , Deputy Commissioner Ludhiana , Param Vir Chakra , Nirmaljit Singh Sekhon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD