Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਜਪਾ ਸਰਕਾਰ ਨੇ ਅੰਨ੍ਹਦਾਤੇ ਨੂੰ ਦੇਸ਼ ਦੀ ਰਾਜਧਾਨੀ 'ਚ ਭੁੱਖ ਹੜਤਾਲ 'ਤੇ ਬੈਠਣ ਲਈ ਕੀਤਾ ਮਜ਼ਬੂਰ : ਫੁਰਮਾਨ ਸਿੰਘ ਸੰਧੂ

Web Admin

Web Admin

5 Dariya News

ਨਵੀਂ ਦਿੱਲੀ , 15 Dec 2020

Last updated on: Dec 15, 2020, 00:00 IST

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਵੱਖ-ਵੱਖ ਬਾਰਡਰਾਂ ਸਮੇਤ ਸਿੰਘੂ 'ਤੇ ਧਰਨਾ ਪ੍ਰਦਰਸ਼ਨ ਰਹੇ ਕਿਸਾਨ ਆਗੂਆਂ ਵੱਲੋਂ ਇੱਕ ਰੋਜ਼ਾ ਭੁੱਖ ਹੜਤਾਲ ਕੀਤੀ ਗਈ।ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਸੰਘਰਸ਼ ਹੋਰ ਤਿੱਖਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਸਮੇਤ ਹੋਰਨਾਂ 31 ਜਥੇਬੰਦੀਆਂ ਵੱਲੋਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਭੁੱਖ ਹੜਤਾਲ ਕੀਤੀ।ਇਸ ਮੌਕੇ ਸਿੰਘੂ ਬਾਰਡਰ ਕਿਸਾਨ ਮੋਰਚੇ 'ਤੇ ਪਹਿਲੇ ਜਥੇ ਵਿੱਚ ਭੁੱਖ ਹੜਤਾਲ ਸ਼ੁਰੂ ਕਰਨ ਵਾਲੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ ਨੇ ਆਖਿਆ ਕਿ ਅੰਨਦਾਤੇ ਨੂੰ ਆਪਣੇ ਦੇਸ਼ ਦੀ ਰਾਜਧਾਨੀ ਵਿੱਚ ਭੁੱਖ ਹੜਤਾਲ 'ਤੇ ਬੈਠਣ ਲਈ ਮਜਬੂਰ ਕਰਨ ਵਾਲੇ ਭਾਰਤੀ ਹੁਕਮਰਾਨਾਂ ਨੂੰ ਹਠਧਰਮੀ ਛੱਡ ਕਿਸਾਨ ਵਿਰੋਧੀ ਕਾਲੇ ਕਾਨੂੰਨ ਵਾਪਸ ਲੈਣੇ ਪੈਣਗੇ।ਉਨ੍ਹਾਂ ਕਿਹਾ ਕਿ ਅਸੀਂ ਕਿਸਾਨ ਅੰਦੋਲਨ ਨੂੰ ਅਗਲੇ ਮੁਕਾਮ 'ਤੇ ਲਿਜਾਣ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਹੈ।ਹੁਣ ਪੂਰੀ ਦੁਨੀਆਂ ਭਾਰਤੀ ਹੁਕਮਰਾਨਾਂ ਨੂੰ ਲਾਹਨਤਾਂ ਪਾਵੇਗੀ, ਜਿਸ ਦਾ ਅੰਨਦਾਤਾ ਦੇਸ਼ ਦੀ ਰਾਜਧਾਨੀ ਵਿੱਚ ਭੁੱਖ ਹੜਤਾਲ 'ਤੇ ਬੈਠਾ ਹੈ।ਭਾਜਪਾ ਦੇਸ਼ ਭਰ ਦੇ ਲੋਕਾਂ ਦੇ ਮਨਾਂ 'ਚੋਂ ਤਾਂ ਡਿੱਗ ਹੀ ਰਹੀ ਹੈ ਪਰ ਹੁਣ ਕਿਸਾਨ ਅੰਦੋਲਨ ਲੰਮਾਂ ਸਮਾਂ ਚੱਲਣ ਨਾਲ ਅੰਤਰਰਾਸ਼ਟਰੀ ਭਾਈਚਾਰੇ ਦੀਆਂ ਨਜ਼ਰਾਂ ਵਿੱਚ ਵੀ ਡਿੱਗ ਜਾਵੇਗੀ। ਕਿਸਾਨ ਆਗੂ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਸਵੀਕਾਰ ਕਰਨ ਵਿੱਚ ਹੋਰ ਦੇਰ ਕੀਤੀ ਤਾਂ ਇਸ ਅੰਦੋਲਨ ਦੀ ਗੂੰਜ਼ ਅੰਤਰਰਾਸ਼ਟਰੀ ਪੱਧਰ 'ਤੇ ਜਾਵੇਗੀ ਅਤੇ ਵਿਸ਼ਵ ਲੀਡਰ ਬਣਨ ਦਾ ਸੁਪਨਾ ਵੇਖਣ ਵਾਲੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਨਾਮੋਸ਼ੀ ਦਾ ਸਾਹਮਣਾ ਕਰਨਾ ਪਵੇਗਾ।ਇਸ ਮੌਕੇ ਉਨ੍ਹਾਂ ਦੇ ਨਾਲ ਜਥੇਬੰਦੀ ਦੇ ਕੌਮੀ ਜਨਰਲ ਸਕੱਤਰ ਸ. ਬਲਵੰਤ ਸਿੰਘ ਬਹਿਰਾਮਕੇ ਅਤੇ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਵੀ ਹਾਜ਼ਰ ਸਨ।ਨੌਜਵਾਨ ਕਿਸਾਨ ਆਗੂ ਨੇ ਕਿਹਾ ਕਿ ਦੇਸ਼ ਭਰ 'ਚੋਂ ਮਿਲੇ ਰਹੇ ਬੇਮਿਸਾਨ ਹੁੰਗਾਰੇ ਨਾਲ ਦਿਨੋ ਦਿਨ ਕਿਸਾਨ ਲਹਿਰ ਅਤੇ ਅੰਦੋਲਨ ਮਜ਼ਬੂਤ ਹੋ ਰਿਹਾ ਹੈ ਜਦਕਿ ਸੱਤਾਧਾਰੀ ਪਾਰਟੀ ਆਪਣਾ ਲੋਕ ਆਧਾਰ ਗੁਆ ਰਹੀ ਹੈ।ਸਰਕਾਰ ਨੂੰ ਦੇਰ ਸਵੇਰ ਕਿਸਾਨਾਂ ਦੀਆਂ ਮੰਗਾਂ ਤਾਂ ਮੰਨਣੀਆਂ ਹੀ ਪੈਣੀਆਂ ਹਨ ਪਰ ਜਿੰਨੀ ਹੋਰ ਦੇਰ ਕਰਨਗੇ ਉਨਾ ਹੀ ਲੋਕ ਮਨਾਂ 'ਚੋਂ ਡਿੱਗ ਜਾਣਗੇ।ਸੰਘਰਸ਼ ਬਾਰੇ ਆਪਣੀ ਪਾਰਟੀ ਦੀ ਰਣਨੀਤੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਪੰਜਾਬ ਪਹਿਲੇ ਦਿਨ ਤੋਂ ਹੀ ਅੰਦੋਲਨ ਦੀ ਮੂਹਰਲੀ ਕਤਾਰ ਵਿੱਚ ਲੜਾਈ ਲੜ ਰਹੀ ਹੈ ਅਤੇ ਹੁਣ ਅਸੀਂ ਲੰਮੇ ਸਮੇਂ ਦੀ ਵਿਊਂਤਬੰਦੀ ਕਰ ਲਈ ਹੈ।ਵੱਖ-ਵੱਖ ਜ਼ਿਲ੍ਹਿਆਂ ਅਤੇ ਕਸਬਿਆਂ ਤੋਂ ਨਵੇਂ ਜਥੇ ਤਿਆਰ ਕਰਕੇ ਭੇਜੇ ਜਾ ਰਹੇ ਹਨ ਅਤੇ ਸੰਘਰਸ਼ ਦੀ ਕਾਮਯਾਬੀ ਲਈ ਸਾਰੇ ਬੰਦੋਬਸਤ ਕੀਤੇ ਜਾ ਰਹੇ ਹਨ।ਉਨ੍ਹਾਂ ਦੁਹਰਾਇਆ ਕਿ ਅਸੀਂ ਕਾਲੇ ਕਾਨੂੰਨ ਖ਼ਤਮ ਕਰਵਾਕੇ ਹੀ ਵਾਪਿਸ ਜਾਵਾਂਗੇ ਅਤੇ ਜੇਕਰ ਸੱਤਾਧਾਰੀ ਭਾਜਪਾ ਸਰਕਾਰ ਦੇ ਕੰਨ 'ਤੇ ਜੂੰ ਨਾ ਸਰਕੀ ਤਾਂ ਹੋਰਨਾਂ ਜਥੇਬੰਦੀਆਂ ਨਾਲ ਮਿਲ ਕੇ ਵਿਸ਼ੇਸ਼ ਰਣਨੀਤੀ ਉਲੀਕੀ ਜਾਵੇਗੀ ਅਤੇ ਸੰਘਰਸ਼ ਹੋਰ ਤਿੱਘਾ ਕੀਤਾ ਜਾਵੇਗਾ।

 

Tags: Protest , Agitation , #TakeBackFarmLaws , #IndiaSupportFarmerProtest , Agitation , Demonstration , MSP , #FarmLaws , Farm Laws , #FarmerBills , Farmer Bills , #FarmersProtest , Farmers Protest , Bharatiya Kisan Union , BKU , APMC , Farmer Protest , #FarmerProtest #StandWithFarmersChallenge , #Tractor2Twitter , Singhu Border

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD