Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜੰਗਲੀ ਜੀਵ ਸੈਂਚਰੀ ਹਰੀਕੇ ਨੂੰ ਸੈਲਾਨੀਆਂ ਵਾਸਤੇ ਮੁੜ ਤੋਂ ਖੋਲਿਆ : ਸਾਧੂ ਸਿੰਘ ਧਰਮਸੋਤ

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਹਰੀਕੇ ਝੀਲ ਅਤੇ ਜੰਗਲੀ ਜੀਵ ਸੈਂਚਰੀ ਹਰੀਕੇ ਦਾ ਕੀਤਾ ਦੌਰਾ

Web Admin

Web Admin

5 Dariya News

ਤਰਨਤਾਰਨ , 15 Dec 2020

Last updated on: Dec 15, 2020, 00:00 IST

ਹਰੀਕੇ ਜੰਗਲੀ ਜੀਵ ਸੈਂਚਰੀ ਵਿਖੇ ਸੈਲਾਨੀ ਹੁਣ ਮੁੜ ਤੋਂ ਵਿਜ਼ਟ ਕਰ ਸਕਦੇ ਹਨ। ਇਹ ਜਾਣਕਾਰੀ ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਹਰੀਕੇ ਪੱਤਨ ਵਿਖੇ ਸਥਿਤ ਹਰੀਕੇ ਜੰਗਲੀ ਜੀਵ ਸੈਂਚਰੀ ਦਾ ਦੌਰਾ ਕਰਨ ਦੌਰਾਨ ਦਿੱਤੀ।ਕੈਬਨਿਟ ਮੰਤਰੀ ਨੇ ਚੀਫ਼ ਵਾਈਲਡ ਲਾਈਫ ਵਾਰਡਨ ਪੰਜਾਬ, ਆਰ.ਕੇ. ਮਿਸ਼ਰਾ (ਆਈ.ਐਫ.ਐਸ.) ਨਾਲ ਹਰੀਕੇ ਪੱਤਨ ਦੇ ਆਪਣੇ ਇਸ ਵਿਸ਼ੇਸ਼ ਦੌਰੇ ਦੌਰਾਨ ਵਕੀਲ ਅਤੇ ਨੇਚਰ ਫੋਟੋਗ੍ਰਾਫਰ ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੇ ਹਰੀਕੇ ਵੈਟਲੈਂਡ ਦੀ ਕੁਦਰਤੀ ਦਿੱਖ ਨੂੰ ਦਰਸਾਉਂਦੇ ਪੋਰਟਰੇਟ ਵੀ ਲਾਂਚ ਕੀਤੇ। ਇਸ ਮੌਕੇ ਉਨਾਂ ਨਾਲ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਮੌਜੂਦ ਸਨ।ਪੋਰਟਰੇਟ ਵਿਚ ਹਰੀਕੇ ਪੱਤਨ ਦੀ ਕੁਦਰਤੀ ਦਿੱਖ ਨੂੰ ਖੂਬਸੂਬਤ ਢੰਗ ਨਾਲ ਦਰਸਾਇਆ ਗਿਆ ਹੈ, ਜੋ ਕਿ ਪਰਵਾਸੀ ਪੰਛੀਆਂ ਦੇ ਰਹਿਣ ਬਸੇਰੇ ਅਤੇ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਸੰਗਮ ਨਾਲ ਬਣੀ ਕੁਦਰਤੀ ਝੀਲ ਵਜੋਂ ਮਸ਼ਹੂਰ ਹੈ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨਾਂ ਕਿਹਾ ਕਿ ਸੈਂਚਰੀ ਨੂੰ ਹੋਰ ਵੀ ਆਕਰਸ਼ਤ ਬਣਾਉਣ ਲਈ ਪਹਿਲਾਂ 15 ਕਰੋੜ ਰੁਪਏ ਦੀ ਰਾਸ਼ੀ ਜੋ ਕੋਵਿਡ-19 ਸੰਕਟ ਕਾਰਨ ਜਾਰੀ ਨਹੀਂ ਕੀਤੀ ਜਾ ਸਕੀ ਸੀ ਇਸ ਨੂੰ ਜਲਦ ਜਾਰੀ ਕੀਤਾ ਜਾਵੇਗਾ।

ਉਨਾਂ ਅੱਗੇ ਕਿਹਾ ਕਿ ਇਨਾਂ ਯਤਨਾਂ ਦੇ ਹਿੱਸੇ ਵਜੋਂ ਹਰੀਕੇ ਪੱਤਣ ਵਿਖੇ ਜੰਗਲੀ ਜੀਵ ਸੁਰੱਖਿਆ ਵਿੱਚ ਵਾਧੇ ਲਈ ਇੱਕ ਕਮੇਟੀ ਵੀ ਬਣਾਈ ਜਾਵੇਗੀ। ਜੰਗਲਾਤ ਮੰਤਰੀ, ਪੰਜਾਬ ਨੇ ਇਸ ਪੋਰਟਰੇਟ ਨੂੰ ਲਾਂਚ ਕਰਦਿਆਂ ਵਕੀਲ ਹਰਪ੍ਰੀਤ ਸੰਧੂ ਵੱਲੋਂ ਹਰੀਕੇ ਵੈੱਟਲੈਂਡ ਦੀ ਕੁਦਰਤੀ ਦਿੱਖ ’ਤੇ ਝਾਤ ਪਵਾਉਣ ਲਈ ਤਾਲਾਬੰਦੀ ਦੌਰਾਨ ਕੀਤੇ ਉਨਾਂ ਦੇ ਸਖ਼ਤ ਯਤਨਾਂ ਨੂੰ ਮਾਨਤਾ ਦਿੱਤੀ। ਇਸ ਮੌਕੇ ਹਰਪ੍ਰੀਤ ਸੰਧੂ ਨੇ ਕਿਹਾ ਕਿ ਪੰਜਾਬ ਦਾ ਇਹ ਮਸ਼ਹੂਰ ਕੁਦਰਤੀ ਸਥਾਨ ਆਪਣੇ ਆਪ ਵਿੱਚ ਇੱਕ ਸਵਰਗ ਹੈ ਅਤੇ ਆਪਣੀ ਬਨਸਪਤੀ ਅਤੇ ਪ੍ਰਵਾਸੀ ਪੰਛੀਆਂ ਲਈ ਜਾਣਿਆ ਜਾਂਦਾ ਹੈ, ਜੋ ਜੰਗਲੀ ਜੀਵ ਸੈਂਚਰੀ ਹਰੀਕੇ ਵਿੱਚ ਕੁਦਰਤੀ ਝੀਲ ਨਾਲ ਘਿਰਿਆ ਹੋਇਆ ਹੈ ਅਤੇ ਜੇ ਇਸ ਸਥਾਨ ਨੂੰ ਸੈਲਾਨੀਆਂ ਲਈ ਖੋਲਿਆਂ ਜਾਂਦਾ ਹੈ ਤਾਂ ਇਸ ਵੈੱਟਲੈਂਡ ਦੀ ਕੁਦਰਤੀ ਸੁੰਦਰਤਾ ਦਾ ਆਨੰਦ ਮਾਣਨ ਲਈ ਵਿਸ਼ਵ ਭਰ ਤੋਂ ਸੈਲਾਨੀ ਇੱਥੇ ਆਉਣਗੇ।

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Punjab Congress , Government of Punjab , Punjab Government , Punjab , Tarn Taran , Harike Pattan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD