Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪੰਜਾਬ ਸਰਕਾਰ ਯੁਵਕ ਕਲੱਬਾਂ ਨੂੰ ਸਰਗਰਮ ਕਰਨ ਅਤੇ ਰਾਜ ਦੇ ਨੌਜਵਾਨਾਂ ਦੀ ਖੇਡਾਂ ਪ੍ਰਤੀ ਦਿਲਚਸਪੀ ਜਗਾਉਣ ਲਈ ਦ੍ਰਿੜ : ਇੰਜੀ. ਸੁਖਵਿੰਦਰ ਸਿੰਘ ਬਿੰਦਰਾ

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 15 Dec 2020

Last updated on: Dec 15, 2020, 00:00 IST

ਸੂਬੇ ਦੇ ਸਮੁੱਚੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਅਤੇ ਪ੍ਰਫੁੱਲਿਤ ਕਰਨ ਲਈ ਪੰਜਾਬ ਯੁਵਕ ਵਿਕਾਸ ਬੋਰਡ (ਪੰਜਾਬ ਸਰਕਾਰ) ਦੇ ਚੇਅਰਪਰਸਨ ਇੰਜੀ. ਸੁਖਵਿੰਦਰ ਸਿੰਘ ਬਿੰਦਰਾ ਦੀ ਪ੍ਰਧਾਨਗੀ ਹੇਠ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਬੱਚਤ ਭਵਨ ਵਿਖੇ ਮੀਟਿੰਗ ਹੋਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਸੂਬੇ ਦੇ ਸਮੁੱਚੇ ਯੁਵਕ ਕਲੱਬਾਂ ਦੀ ਪੈਰਵਈ ਕਰਨਾ ਅਤੇ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਖੇਡ ਕਿੱਟਾਂ ਦੀ ਵੰਡ ਕਰਨਾ ਹੈ ਤਾਂ ਜੋ ਰਾਜ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਹੋਵੇ ਉਹ ਆਪਣੇ ਰਾਜ ਦਾ ਨਾਮ ਖੇਡਾਂ ਦੇ ਖੇਤਰ ਵਿੱਚ ਰੋਸ਼ਨ ਕਰਨ। ਮੀਟਿੰਗ ਦੌਰਾਨ ਚੇਅਰਪਰਸਨ ਸ. ਸੁਖਵਿੰਦਰ ਸਿੰਘ ਬਿੰਦਰਾ ਨੇ ਸ਼੍ਰੀ ਫਤਿਹਗੜ੍ਹ ਸਾਹਿਬ ਜਿਲ੍ਹੇ ਦੇ ਯੁਵਕ ਕਲੱਬਾਂ, ਰੈੱਡ ਰਿਬਨ ਕਲੱਬਾਂ ਅਤੇ ਐਨ.ਐੱਸ.ਐੱਸ. ਯੂਨਿਟਾਂ ਨਾਲ ਮੁਲਾਕਾਤ ਕੀਤੀ ਉਨ੍ਹਾਂ ਨੂੰ ਨੌਜਵਾਨਾਂ ਨਾਲ ਸਬੰਧਤ ਸਕੀਮਾਂ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ।ਮੀਟਿੰਗ ਦੌਰਾਨ ਚੇਅਰਪਰਸਨ ਇੰਜੀ. ਸੁਖਵਿੰਦਰ ਸਿੰਘ ਬਿੰਦਰਾ ਨੇ ਨੌਜਵਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਦਿਆਂ ਅਤੇ ਉਨ੍ਹਾਂ ਨੂੰ ਸੁਚੱਜੀ ਸੇਧ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਉਨ੍ਹਾਂ ਨੂੰ ਪੰਜਾਬ ਯੁਵਕ ਵਿਕਾਸ ਬੋਰਡ ਦਾ ਕਾਰਜਭਾਰ ਸੌਂਪਿਆ ਹੈ, ਉਨ੍ਹਾਂ ਦੀ ਯੋਗ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਪੂਰੀ ਤਨਦੇਹੀ ਨਾਲ ਨਿਭਾਉਣਗੇ। ਚੇਅਰਪਰਸਨ ਇੰਜੀ. ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਹ ਸਮੁੱਚੇ ਸੂਬੇ ਦੇ ਨੌਜਵਾਨਾਂ ਨਾਲ ਖੜ੍ਹੇ ਹਨ ਅਤੇ ਉਹਨਾਂ ਦੇ ਚੰਗੇਰੇ ਅਤੇ ਉੱਜਲ ਭਵਿੱਖ ਲਈ ਦ੍ਰਿੜ ਹਨ।ਚੇਅਰਪਰਸਨ ਇੰਜੀ. ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਉਹ ਸਮੁੱਚੇ ਪੰਜਾਬ ਦਾ ਦੌਰਾ ਕਰ ਰਹੇ ਹਨ ਅਤੇ ਜਿਲ੍ਹਾ ਮੋਹਾਲੀ, ਲੁਧਿਆਣਾ, ਫਤਹਿਗੜ੍ਹ ਸਾਹਿਬ ਅਤੇ ਅੰਮ੍ਰਿਤਸਰ ਹੁੰਦੇ ਹੋਏ ਸਮੁੱਚੇ ਸੂਬੇ ਦਾ ਦੌਰਾ ਕਰਨਗੇ।  ਇਸ ਮੀਟਿੰਗ ਵਿੱਚ ਡਾ. ਕਮਲਜੀਤ ਸਿੰਘ ਸਿੱਧੂ, ਡਿਪਟੀ ਡਾਇਰੈਕਟਰ, ਮੁੱਖ ਦਫਤਰ ਯੁਵਕ ਸੇਵਾਵਾਂ ਵਿਭਾਗ, ਚੰਡੀਗੜ੍ਹ, ਡਾ. ਦਿਲਵਰ ਸਿੰਘ, ਸਹਾਇਕ ਡਾਇਰੈਕਟਰ, ਜਿਲ੍ਹਾ ਦਫਤਰ ਯੁਵਕ ਸੇਵਾਵਾਂ ਵਿਭਾਗ, ਫਤਹਿਗੜ੍ਹ ਸਾਹਿਬ ਅਤੇ ਸ਼੍ਰੀ ਰਾਹੁਲਦੀਪ ਸਿੰਘ ਜਿਲ੍ਹਾ ਖੇਡ ਅਫ਼ਸਰ, ਫਤਿਹਗੜ੍ਹ ਸਾਹਿਬ, ਤੀਰਥ ਸਿੰਘ ਕਪੂਰਗੜ੍ਹ, ਸਤਨਾਮ ਸਿੰਘ ਭਰਪੂਰਗੜ੍ਹ, ਵੀਰਇੰਦਰ ਸਿੰਘ ਸਰਾਓ ਅਤੇ ਜਿਲ੍ਹੇ ਦੇ ਯੁਵਕ ਕਲੱਬਾਂ, ਰੈੱਡ ਰਿਬਨ ਕਲੱਬਾਂ ਅਤੇ ਐੱਨ.ਐੱਸ.ਐੱਸ. ਦੇ ਮੁੱਖ ਨੁਮਾਇੰਦੇ ਹਾਜ਼ਰ ਸਨ। 

 

Tags: Sukhwinder Singh Bindra , Punjab Youth Development Board , Mission Fateh , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD