Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ.ਅਮਰ ਸਿੰਘ ਵੱਲੋਂ ਨਵੇਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਚਾਰ-ਦੀਵਾਰੀ ਲਈ ਰੱਖਿਆ ਨੀਂਹ ਪੱਥਰ

Web Admin

Web Admin

5 Dariya News

ਲੁਧਿਆਣਾ , 15 Dec 2020

Last updated on: Dec 15, 2020, 00:00 IST

ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ.ਅਮਰ ਸਿੰਘ ਵੱਲੋਂ ਨਵੇਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਪਹੁੰਚ ਮਾਰਗ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਨ ਤੋਂ ਇਕ ਹਫਤੇ ਬਾਅਦ ਹੀ ਅੱਜ ਹਵਾਈ ਅੱਡੇ ਦੀ ਚਾਰ-ਦੀਵਾਰੀ ਲਈ ਨੀਂਹ ਪੱਥਰ ਰੱਖਿਆ ਗਿਆ।ਡਾ: ਅਮਰ ਸਿੰਘ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਮੁੱਖ ਪ੍ਰਸ਼ਾਸਕ (ਏ.ਸੀ.ਏ) ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਸ.ਭੁਪਿੰਦਰ ਸਿੰਘ, ਏਅਰਪੋਰਟ ਡਾਇਰੈਕਟਰ ਐਸ.ਕੇ. ਸਰਾਂ ਅਤੇ ਕਾਂਗਰਸੀ ਆਗੂ ਸ.ਕਾਮਲ ਸਿੰਘ ਬੋਪਾਰਾਏ ਵੀ ਸ਼ਾਮਲ ਸਨ।ਡਾ: ਅਮਰ ਸਿੰਘ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਇਸ ਪ੍ਰਾਜੈਕਟ ਲਈ ਨਿੱਜੀ ਤੌਰ 'ਤੇ ਕੇਂਦਰ ਸਰਕਾਰ ਨਾਲ ਰਾਬਤਾ ਕੀਤਾ ਤਾਂ ਜੋ ਹਲਵਾਰਾ ਹਵਾਈ ਅੱਡੇ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਹੋ ਸਕੇ। ਉਨ੍ਹਾਂ ਡਿਪਟੀ ਕਮਿਸ਼ਨਰ ਵੱਲੋਂ ਆਪਣੇ ਰੁਝੇਵਿਆਂ ਦੇ ਬਾਵਜੂਦ ਵੀ ਇਸ ਪ੍ਰਾਜੈਕਟ ਲਈ ਦਿਨ ਰਾਤ ਕੰਮ ਕਰਨ ਲਈ ਸ਼ਲਾਘਾ ਕੀਤੀ।ਡਾ: ਅਮਰ ਸਿੰਘ ਨੇ ਕਿਹਾ ਕਿ ਇਹ ਨਵਾਂ ਹਵਾਈ ਅੱਡਾ ਹਲਵਾਰਾ ਅਤੇ ਰਾਏਕੋਟ ਹਲਕੇ ਲਈ ਨਿਵੇਸ਼, ਨੌਕਰੀਆਂ ਅਤੇ ਵਿਕਾਸ ਲੈ ਕੇ ਆਵੇਗਾ।

ਉਨ੍ਹਾਂ ਕਿਹਾ ਕਿ ਪਹੁੰਚ ਮਾਰਗ ਅਤੇ ਚਾਰ-ਦੀਵਾਰੀ ਨਵੇਂ ਹਵਾਈ ਅੱਡੇ ਦਾ ਪਹਿਲਾ ਪੜਾਅ ਹੈ, ਕਿਉਂਕਿ ਨਵੇਂ ਟਰਮੀਨਲ ਦੀ ਇਮਾਰਤ ਦਾ ਕੰਮ ਸ਼ੁਰੂ ਕਰਨ ਲਈ ਪਹੁੰਚ ਮਾਰਗ ਅਤੇ ਚਾਰ-ਦੀਵਾਰੀ ਮਹੱਤਵਪੂਰਨ ਜ਼ਰੂਰਤਾਂ ਸਨ।ਉਨ੍ਹਾਂ ਕਿਹਾ ਕਿ ਇਹ ਚਾਰ-ਦਿਵਾਰੀ, ਜੋ ਕਿ 2340 ਮੀਟਰ ਲੰਬੀ ਹੋਵੇਗੀ ਨੂੰ 3.01 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਅਤੇ ਇਸ ਹੱਦਬੰਦੀ ਦੀ ਉਸਾਰੀ ਛੇ ਮਹੀਨਿਆਂ ਵਿੱਚ ਮੁਕੰਮਲ ਹੋਣ ਦੀ ਉਮੀਦ ਹੈ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਹਵਾਈ ਅੱਡੇ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ ਅਤੇ ਜਿਵੇਂ ਹੀ ਪਹੁੰਚ ਮਾਰਗ, ਚਾਰ-ਦਿਵਾਰੀ ਅਤੇ ਅੰਤਰਿਮ ਟਰਮੀਨਲ ਦੀ ਇਮਾਰਤ ਸਮੇਤ ਲੋੜੀਂਦੇ ਬੁਨਿਆਦੀ ਢਾਂਚੇ ਤਿਆਰ ਹੋ ਜਾਂਦੇ ਹਨ, ਸਰਕਾਰ ਜਲਦ ਹੀ ਉਡਾਣਾਂ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।ਕਾਂਗਰਸੀ ਆਗੂ ਸ.ਕਾਮਿਲ ਬੋਪਾਰਾਏ ਨੇ ਕਿਹਾ ਕਿ ਹਵਾਈ ਅੱਡੇ ਦੀ ਸਥਾਪਨਾ ਜ਼ਿਲ੍ਹੇ ਵਿੱਚ ਨਵੇਂ ਉਦਯੋਗਾਂ ਨੂੰ ਆਕਰਸ਼ਤ ਕਰੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਸ੍ਰੀਮਤੀ ਨੀਰੂ ਕਤਿਆਲ, ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.) ਰਾਏਕੋਟ ਡਾ: ਹਿਮਾਂਸ਼ੂ ਗੁਪਤਾ, ਐਕਸੀਅਨ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਸ੍ਰੀ ਰਾਕੇਸ਼ ਗਰਗ ਅਤੇ ਐਸ.ਡੀ.ਓ ਪੀ.ਡਬਲਯੂ.ਡੀ. ਸ.ਇੰਦਰਪਾਲ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ।  

 

Tags: Dr. Amar Singh , Punjab Pradesh Congress Committee , Congress , Halwara , Ludhiana , DC Ludhiana , Varinder Sharma , Varinder Kumar Sharma , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD