Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਵੱਲੋਂ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦਾ ਸਨਮਾਨ

ਕ੍ਰਿਸ਼ਨ ਕੁਮਾਰ ਬਾਵਾ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350ਵੇਂ ਜਨਮ ਦਿਹਾੜੇ 'ਤੇ ਮਹਾਨ ਸਿੱਖ ਜਰਨੈਲ ਦੇ ਜੀਵਨ ਅਤੇ ਦਰਸ਼ਨ ਨੂੰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੇ ਯਤਨਾਂ ਲਈ ਮੁੱਖ ਮੰਤਰੀ ਦਾ ਧੰਨਵਾਦ

Web Admin

Web Admin

5 Dariya News

ਚੰਡੀਗੜ੍ਹ , 16 Dec 2020

Last updated on: Dec 16, 2020, 00:00 IST

ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਨੇ ਅੱਜ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਗੌਰਵਮਈ ਇਤਿਹਾਸਕ ਵਿਰਸੇ ਨੂੰ ਪ੍ਰਫੁੱਲਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਕੀਤੇ ਸ਼ਾਨਦਾਰ ਯਤਨਾਂ ਲਈ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਨੂੰ ਸਨਮਾਨਿਤ ਕੀਤਾ।ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350 ਸਾਲਾ ਜਨਮ ਦਿਹਾੜੇ ਦੀ ਯਾਦ ਵਿੱਚ ਸੂਬਾ ਭਰ ਵਿੱਚ ਕਰਵਾਏ ਲੜੀਵਾਰ ਸਮਾਗਮਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਦੱਸਿਆ ਕਿ ਅਜਿਹੇ ਉਪਰਾਲੇ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਇਤਿਹਾਸ ਨਾਲ ਜੋੜਨ ਵਿੱਚ ਸਹਾਈ ਹੋਵੇਗਾ। ਉਨ੍ਹਾਂ ਨੇ ਸੂਬਾ ਸਰਕਾਰ ਦੇ ਮਹਾਨ ਸਿੱਖ ਜਰਨੈਲ ਦੇ ਸਤਿਕਾਰ ਵਿੱਚ ਸਰਹਿੰਦ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਆਦਮ ਕੱਦ ਬੁੱਤ ਸਥਾਪਤ ਕਰਨ ਦੇ ਫੈਸਲੇ ਲਈ ਵੀ ਮੁੱਖ ਮੰਤਰੀ ਦਾ ਧੰਨਵਾਦ ਕੀਤਾ।ਇਸੇ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਨੇ ਫਾਊਂਡੇਸ਼ਨ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਮਹਾਨ ਜੀਵਨ ਤੇ ਦਰਸ਼ਨ ਦਾ ਪਾਸਾਰ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਅਤੇ ਅਹਿਮ ਯੋਗਦਾਨ ਪਾਉਣ ਲਈ ਸ਼ਲਾਘਾ ਕੀਤੀ।ਇਸ ਮੌਕੇ ਸ੍ਰੀ ਬਾਵਾ ਨੇ ਸਕੱਤਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਚਿੱਤਰ ਅਤੇ ਮਹਾਨ ਸਿੱਖ ਜਰਨੈਲ ਦੇ ਜੀਵਨ ਅਤੇ ਦਰਸ਼ਨ 'ਤੇ ਅਧਾਰਿਤ ਕਿਤਾਬ ਭੇਟ ਕੀਤੀ।ਸ੍ਰੀ ਬਾਵਾ ਤੋਂ ਇਲਾਵਾ ਫਾਊਂਡੇਸ਼ਨ ਦੇ ਯੂਥ ਵਿੰਗ ਦੇ ਪ੍ਰਧਾਨ ਵਿਕਰਮ ਸਿੰਘ ਘੁੰਮਣ ਅਤੇ ਸੀਨੀਅਰ ਆਗੂ ਟਹਿਲ ਸਿੰਘ ਸੰਧੂ ਵੀ ਹਾਜ਼ਰ ਸਨ।

 

Tags: Krishan Kumar Bawa , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD