Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਫ਼ਤਹਿਜੰਗ ਬਾਜਵਾ ਵੱਲੋਂ ਪਿੰਡ ਫੱਜੂਪੁਰ ਅਤੇ ਕਲਿਆਣਪੁਰ ਵਿਖੇ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ

ਲੋੜਵੰਦ ਪਰਿਵਾਰਾਂ ਨੂੰ ਸਸਤਾ ਅਨਾਜ਼ ਯੋਜਨਾ ਤਹਿਤ ਸਮਾਰਟ ਕਾਰਡ ਵੀ ਵੰਡੇ

Web Admin

Web Admin

5 Dariya News

ਬਟਾਲਾ , 17 Dec 2020

Last updated on: Dec 17, 2020, 00:00 IST

ਵਿਧਾਇਕ  ਫ਼ਤਹਿਜੰਗ ਸਿੰਘ ਬਾਜਵਾ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਸ. ਬਾਜਵਾ ਵੱਲੋਂ ਹਲਕੇ ਦੇ ਵੱਡੇ ਨਗਰਾਂ ਕਾਦੀਆਂ, ਕਾਹਨੂੰਵਾਨ ਅਤੇ ਧਾਰੀਵਾਲ ਦੇ ਨਾਲ ਹਲਕੇ ਦੇ ਸਮੂਹ ਪਿੰਡਾਂ ਦਾ ਵੀ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਸ. ਫ਼ਤਹਿਜੰਗ ਸਿੰਘ ਬਾਜਵਾ ਵੱਲੋਂ ਅੱਜ ਹਲਕੇ ਦੇ ਪਿੰਡ ਫੱਜੂਪੁਰ ਅਤੇ ਕਲਿਆਣਪੁਰ ਵਿਖੇ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਸ. ਬਾਜਵਾ ਵੱਲੋਂ ਦਿੱਤੀ ਗ੍ਰਾਂਟ ਨਾਲ ਪਿੰਡ ਫੱਜੂਪੁਰ ਅਤੇ ਕਲਿਆਣਪੁਰ ਵਿੱਚ ਨਵੀਆਂ ਗਲੀਆਂ ਨਾਲੀਆਂ, ਨਿਕਾਸੀ ਨਾਲਾ ਤੇ ਸਮਸ਼ਾਨਘਾਟ ਬਣਾਉਣ ਦੇ ਨਾਲ ਪਿੰਡ ਦੀਆਂ ਗਲੀਆਂ ਵਿੱਚ ਸੋਲਰ ਲਾਈਟਾਂ ਲਗਾਈਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਦੋਵਾਂ ਪਿੰਡਾਂ ਵਿੱਚ ਲੋੜਵੰਦ ਪਰਿਵਾਰਾਂ ਨੂੰ ਸਸਤਾ ਅਨਾਜ਼ ਯੋਜਨਾ ਤਹਿਤ ਸਮਾਰਟ ਕਾਰਡ ਵੀ ਵੰਡੇ।ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਹਲਕਾ ਕਾਦੀਆਂ ਦਾ ਸਰਬਪੱਖੀ ਵਿਕਾਸ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਗਲੀਆਂ ਨਾਲੀਆਂ ਬਣਾਉਣ ਦੇ ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਨੂੰ ਥਾਪਰ ਮਾਡਲ ਤਹਿਤ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਰੁਸ਼ਨਾਉਣ ਲਈ ਸੋਲਰ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਸ. ਬਾਜਵਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਵਿੱਚ ਸਟੇਡੀਅਮ ਅਤੇ ਖੇਡ ਮੈਦਾਨ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਕਾਦੀਆਂ ਵਿਕਾਸ ਦੇ ਰਾਹ ’ਤੇ ਹੈ ਅਤੇ ਵਿਕਾਸ ਪੱਖੋਂ ਹਲਕੇ ਨੂੰ ਮੋਹਰੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 2021 ਨੂੰ ਵਿਕਾਸ ਵਰ੍ਹੇ ਵਜੋਂ ਮਨਾਉਂਦਿਆਂ ਹਲਕੇ ਦੇ ਵਿਕਾਸ ਵਿੱਚ ਪੈਸੇ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।ਇਸ ਮੌਕੇ ਉਨ੍ਹਾਂ ਨਾਲ ਮੈਂਬਰ ਐੱਸ.ਐੱਸ. ਬੋਰਡ ਸ. ਭੁਪਿੰਦਰਪਾਲ ਸਿੰਘ ਭਗਤੂਪੁਰ, ਵਾਈਸ ਚੇਅਰਮੈਨ ਵਜ਼ੀਰ ਸਿੰਘ ਲਾਲੀ, ਬੀ.ਡੀ.ਪੀ.ਓ. ਧਾਰੀਵਾਲ ਜਿੰਦਰਪਾਲ ਸਿੰਘ, ਕਰਨਲ ਜੱਸੀ ਕਾਹਲੋਂ, ਨਰਿੰਦਰ ਕਾਲੇਸ਼ਾਹ, ਅਸ਼ਵਨੀ ਕੁਮਾਰ ਦੁੱਗਲ, ਤਰਸੇਮ ਸਿੰਘ ਸਿਆਲਕਾ, ਸਰਪੰਚ ਬਲਵਿੰਦਪਾਲ ਸਿੰਘ ਟਾਕ ਫੱਜੂਪੁਰ, ਸਰਪੰਚ ਤਰਸੇਮ ਸਿੰਘ ਕਲਿਆਣਪੁਰ, ਪਵਨ ਕੁਮਾਰ, ਹਰਜਿੰਦਰ ਸਿੰਘ, ਰਾਮ ਲੁਭਾਇਆ, ਸਾਈਂ ਦਾਸ, ਤਲਵਿੰਦਰ ਸਿੰਘ, ਸੁਖਦੇਵ ਸਿੰਘ, ਜਸਬੀਰ ਕੌਰ, ਸਤਪਾਲ ਸਿੰਘ, ਰਾਜਬੀਰ ਸਿੰਘ ਕਾਹਲੋਂ ਪੀ.ਏ, ਦਲਜੀਤ ਸਿੰਘ ਬਮਰਾਹ ਪੀ.ਏ ਅਤੇ ਇਲਾਕੇ ਦੇ ਹੋਰ ਮੋਹਤਬਰ ਵੀ ਹਾਜ਼ਰ ਸਨ।

 

Tags: Fateh Jung Singh Bajwa , Congress , Punjab Congress , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD