Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਕਿਸਾਨ ਸੰਘਰਸ਼ 'ਚ ਫ਼ੌਤ ਹੋਏ ਕਿਸਾਨਾਂ ਦੇ ਪੀੜਤ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟਾਈ

ਐਮ.ਪੀ. ਪਰਨੀਤ ਕੌਰ ਵੱਲੋਂ ਵੀਡੀਓ ਕਾਲ ਰਾਹੀਂ ਦੁਖੀ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ

Web Admin

Web Admin

5 Dariya News

ਭਾਦਸੋਂ/ਨਾਭਾ/ਸਨੌਰ/ਪਟਿਆਲਾ , 17 Dec 2020

Last updated on: Dec 17, 2020, 00:00 IST

ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਪਟਿਆਲਾ ਜ਼ਿਲ੍ਹੇ ਦੇ ਤਿੰਨ ਕਿਸਾਨਾਂ ਦੇ ਪੀੜਤ ਪਰਿਵਾਰਾਂ ਕੋਲ ਪੁੱਜ ਕੇ ਜਿੱਥੇ ਹਮਦਰਦੀ ਦੇ ਬੋਲ ਸਾਂਝੇ ਕੀਤੇ ਉਥੇ ਨਾਲ ਹੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਇਨ੍ਹਾਂ ਪਰਿਵਾਰਾਂ ਨੂੰ ਅਗਲੇ ਦਿਨਾਂ 'ਚ 5-5 ਲੱਖ ਰੁਪਏ ਦੀ ਐਕਸਗ੍ਰੇਸ਼ੀਆ ਗਾਂਟ ਦੇਣ ਦਾ ਵੀ ਭਰੋਸਾ ਦਿੱਤਾ।ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਉਂਦਿਆਂ ਸ੍ਰੀ ਚੰਦਰ ਗੈਂਦ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਇਸ ਮੁਸ਼ਕਿਲ ਘੜੀ ਵਿੱਚ ਕਿਸਾਨ ਪਰਿਵਾਰਾਂ ਦੇ ਨਾਲ ਖੜ੍ਹ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਤੇ ਇਨ੍ਹਾਂ ਸਬ ਡਵੀਜਨਾਂ ਦੇ ਐਸ.ਡੀ.ਐਮ ਕਾਲਾ ਰਾਮ ਕਾਂਸਲ ਤੇ ਚਰਨਜੀਤ ਸਿੰਘ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।ਡਵੀਜ਼ਨਲ ਕਮਿਸ਼ਨਰ ਨੇ ਇਸ ਮੌਕੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਵੀਡੀਓ ਕਾਲ ਰਾਹੀਂ ਇਨ੍ਹਾਂ ਪਰਿਵਾਰਾਂ ਨਾਲ ਗੱਲਬਾਤ ਕਰਵਾਈ, ਜਿਸ ਦੌਰਾਨ ਲੋਕ ਸਭਾ ਮੈਂਬਰ ਨੇ ਪੀੜਤ ਪਰਿਵਾਰਾਂ ਨੂੰ ਦਿਲਾਸਾ ਦਿੰਦਿਆਂ ਜਿੱਥੇ ਹਮਦਰਦੀ ਦਾ ਇਜ਼ਹਾਰ ਕੀਤਾ ਉਥੇ ਹੀ ਕਿਹਾ ਕਿ ਉਹ ਖ਼ੁਦ ਆਕੇ ਇਨ੍ਹਾਂ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ।ਸ੍ਰੀਮਤੀ ਪਰਨੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਪੀੜਤ ਪਰਿਵਾਰਾਂ ਨੂੰ ਜਿੱਥੇ 5-5 ਲੱਖ ਰੁਪਏ ਦੀ ਵਿਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ, ਉਥੇ ਹੀ ਹੋਰ ਵੀ ਹਰ ਤਰ੍ਹਾਂ ਦੀ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਭਾਦਸੋਂ ਨੇੜਲੇ ਪਿੰਡ ਸਹੌਲੀ ਦੇ 60 ਸਾਲਾ ਕਿਸਾਨ ਪਾਲ ਸਿੰਘ ਦੀ 102 ਸਾਲਾ ਬਜ਼ੁਰਗ ਮਾਤਾ ਬਚਨ ਕੌਰ ਨੂੰ ਗਲ ਲਾਕੇ ਦਿਲਾਸਾ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀ ਇਸ ਦੁੱਖ ਦੀ ਘੜੀ 'ਚ ਉਨ੍ਹਾਂ ਦੇ ਨਾਲ ਹੈ। 

ਸ੍ਰੀ ਗੈਂਦ ਨੇ ਮ੍ਰਿਤਕ ਕਿਸਾਨ ਦੀ ਵਿਧਵਾ ਅਮਰਜੀਤ ਕੌਰ ਤੇ ਭਰਾ ਪਾਖਰ ਸਿੰਘ ਨਾਲ ਵੀ ਹਮਦਰਦੀ ਪ੍ਰਗਟਾਈ।ਇਸ ਤੋਂ ਬਾਅਦ ਸ੍ਰੀ ਚੰਦਰ ਗੈਂਦ ਨੇ ਸਨੌਰ ਦੇ ਪਿੰਡ ਸਫੇੜਾ ਵਿਖੇ ਪੁੱਜ ਕੇ ਸਿੰਘੂ ਬਾਰਡਰ ਤੋਂ ਵਾਪਸ ਪਰਤਦੇ ਸਮੇਂ ਇੱਕ ਸੜਕ ਹਾਦਸੇ 'ਚ ਆਪਣੀ ਜਾਨ ਗਵਾਉਣ ਵਾਲੇ 22 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਅਤੇ 68 ਸਾਲਾ ਕਿਸਾਨ ਲਾਭ ਸਿੰਘ ਦੀ ਪਤਨੀ ਅਮਰਜੀਤ ਕੌਰ, ਪੁੱਤਰ ਗੁਰਮੇਲ ਸਿੰਘ ਤੇ ਪੁੱਤਰੀਆਂ ਮਨਵੀਰ ਕੌਰ ਤੇ ਗੁਰਲੀਨ ਕੌਰ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਨੇ ਇਸੇ ਹਾਦਸੇ 'ਚ ਜਖ਼ਮੀ ਹੋਏ ਪਿੰਡ ਦੇ ਸਰਪੰਚ ਨਰਿੰਦਰ ਸਿੰਘ ਦਾ ਵੀ ਹਾਲ-ਚਾਲ ਜਾਣਿਆ।ਇਸ ਦੌਰਾਨ ਸ੍ਰੀ ਚੰਦਰ ਗੈਂਦ ਨੇ ਦੱਸਿਆ ਕਿ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਹੈ ਕਿ ਉਹ ਇਨ੍ਹਾਂ ਪਰਿਵਾਰਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨੀ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਜਲਦੀ ਪ੍ਰਦਾਨ ਕਰਵਾਉਣ ਲਈ ਯਤਨ ਕਰਨ ਅਤੇ ਨਾਲ ਹੀ ਜੇਕਰ ਪਰਿਵਾਰ ਨੂੰ ਕਿਸੇ ਹੋਰ ਸਹਾਇਤਾ ਦੀ ਜਰੂਰਤ ਹੋਵੇ ਤਾਂ ਉਸ ਪ੍ਰਤੀ ਵੀ ਗ਼ੌਰ ਕੀਤਾ ਜਾਵੇ।ਡਵੀਜਨਲ ਕਮਿਸ਼ਨਰ ਨੇ ਹੋਰ ਦੱਸਿਆ ਕਿ ਇਸ ਤੋਂ ਪਹਿਲਾਂ 23 ਨਵੰਬਰ ਨੂੰ ਅਜੀਤ ਨਗਰ ਸ਼ੁਤਰਾਣਾ ਅੱਡਾ ਦੇ ਇੱਕ ਕਿਸਾਨ ਹਜ਼ੂਰਾ ਸਿੰਘ ਦੀ ਵੀ ਇਸ ਸੰਘਰਸ਼ ਦੌਰਾਨ ਇੱਕ ਸੜਕ ਹਾਦਸੇ 'ਚ ਮੌਤ ਹੋ ਗਈ ਸੀ। ਜਦੋਂਕਿ ਤਰਾਵੜੀ ਨੇੜੇ ਵਾਪਰੇ ਸੜਕ ਹਾਦਸੇ 'ਚ 6 ਕਿਸਾਨ ਜਖ਼ਮੀ ਹੋਏ ਸਨ, ਇਨ੍ਹਾਂ 'ਚੋਂ 4 ਇਲਾਜ ਅਧੀਨ ਹਨ ਤੇ ਦੋ ਜਣਿਆਂ ਨੂੰ ਛੁੱਟੀ ਮਿਲ ਗਈ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਫ਼ੌਤ ਹੋਣ ਵਾਲੇ ਕਿਸਾਨਾਂ ਨੂੰ 5 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50 ਹਜ਼ਾਰ ਰੁਪਏ ਦੀ ਦੀ ਸਹਾਇਤਾ ਰਾਸ਼ੀ ਦੇਣ ਲਈ ਕੇਸ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਹੈ। ਇਸ ਮੌਕੇ ਡੀ.ਐਸ.ਪੀ. ਨਾਭਾ ਰਜੇਸ਼ ਛਿੱਬੜ, ਤਹਿਸੀਲਦਾਰ ਨਾਭਾ ਸੁਖਜਿੰਦਰ ਸਿੰਘ ਟਿਵਾਣਾ ਤੇ ਨਾਇਬ ਤਹਿਸੀਲਦਾਰ ਪਟਿਆਲਾ ਪਵਨਦੀਪ ਸਿੰਘ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਪਿੰਡਾਂ ਦੇ ਪਤਵੰਤੇ ਮੌਜੂਦ ਸਨ।

 

Tags: Punjab Admin , Chandra Gaind , Divisional Commissioner Patiala Division , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD