Thursday, 04 June 2026

 

 

ਖ਼ਾਸ ਖਬਰਾਂ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

 

ਆਸਫਵਾਲਾ ਵਾਰ ਮੈਮੋਰੀਅਲ ਵਿਖੇ ਵਿਜੈ ਦਿਵਸ ਮੌਕੇ ਦੇਸ਼ ਦੇ ਰਾਖਿਆਂ ਦੀ ਕੁਰਬਾਨੀ ਨੂੰ ਨਮਨ

Web Admin

Web Admin

5 Dariya News

ਫਾਜ਼ਿਲਕਾ , 17 Dec 2020

Last updated on: Dec 17, 2020, 00:00 IST

1971 ਦੀ ਭਾਰਤ ਪਾਕਿ ਜੰਗ ਵਿਚ ਸ਼ਹੀਦੀਆਂ ਪਾ ਕੇ ਦੇਸ਼ ਦੀ ਰਾਖੀ ਕਰਨ ਵਾਲੇ ਬਹਾਦਰ ਜਵਾਨਾਂ ਨੂੰ ਅੱਜ ਇੱਥੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ ਹੋਏ ਇਕ ਪ੍ਰਭਾਵਸ਼ਾਲੀ ਸਮਾਗਮ ਵਿਚ ਦੇਸ਼ ਨੇ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਮੌਕੇ ਲੈਫਟੀਨੇਂਟ ਜਨਰਲ ਸ੍ਰੀ ਆਲੋਕ ਕਲੇਰ, ਪਰਮ ਵਿਸ਼ਿਸਟ ਸੇਵਾ ਮੈਡਲ, ਵਿਸ਼ਿਸਟ ਸੇਵਾ ਮੈਡਲ, ਜਨਰਲ ਆਫਿਸਰ ਕਮਾਂਡਿੰਗ ਇੰਨ ਚੀਫ, ਸਪਤ ਸ਼ਕਤੀ ਕਮਾਂਡ ਨੇ ਸ਼ਹੀਦਾਂ ਦੀ ਸਮਾਧ ਤੇ ਸ਼ਰਧਾਂਜਲੀ ਭੇਂਟ ਕੀਤੀ।  ਇਸ ਤੋਂ ਬਿਨਾਂ ਲੈਫਟੀਨੇਂਟ ਜਨਰਲ ਸ੍ਰੀ ਮਨੋਜ ਕੁਮਾਰ ਮਾਗੋ, ਵਿਸ਼ਿਸਟ ਸੇਵਾ ਮੈਡਲ, ਸੈਨਾ ਮੈਡਲ, ਜਨਰਲ ਆਫਿਸਰ ਕਮਾਂਡਿੰਗ, ਚੇਤਕ ਕੋਰ, ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ, ਜ਼ਿਲਾ ਅਤੇ ਸੈਸ਼ਨ ਜੱਜ ਸ੍ਰੀ ਤਰਸੇਮ ਮੰਗਲਾ, ਐਸ.ਐਸ.ਪੀ. ਸ: ਹਰਜੀਤ ਸਿੰਘ ਨੇ ਵੀ ਆਪਣੀ ਸ਼ਰਧਾ ਭੇਂਟ ਕੀਤੀ।ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਲੈਫਟੀਨੇਂਟ ਜਨਰਲ ਸ੍ਰੀ ਆਲੋਕ ਕਲੇਰ, ਪਰਮ ਵਿਸ਼ਿਸਟ ਸੇਵਾ ਮੈਡਲ, ਵਿਸ਼ਿਸਟ ਸੇਵਾ ਮੈਡਲ, ਜਨਰਲ ਆਫਿਸਰ ਕਮਾਂਡਿੰਗ ਇੰਨ ਚੀਫ, ਸਪਤ ਸ਼ਕਤੀ ਕਮਾਂਡ ਨੇ ਕਿਹਾ ਕਿ ਅੱਜ ਉਨਾਂ ਵੀਰ ਸਪੂਤਾਂ ਨੂੰ ਨਮਨ ਕਰਨ ਲਈ ਅਸੀਂ ਇੱਕਠੇ ਹੋਏ ਹਾਂ ਜਿੰਨਾਂ ਨੇ 1971 ਦੀ ਲੜਾਈ ਵਿਚ ਅਲੌਕਿਕ ਬਹਾਦਰੀ ਵਿਖਾਉਂਦਿਆਂ ਆਪਣੀਆਂ ਜਾਨਾਂ ਵਾਰ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕੀਤੀ ਸੀ ਅਤੇ ਉਨਾਂ ਨੂੰ ਇਲਾਕੇ ਦੇ ਲੋਕ ਫਾਜ਼ਿਲਕਾ ਦੇ ਰਾਖੇ ਕਰਕੇ ਜਾਣਦੇ ਹਨ। ਉਨਾਂ ਨੇ ਫਾਜ਼ਿਲਕਾ ਦੇ ਫੌਜ ਨਾਲ ਨਿੱਘੇ ਰਿਸਤੇ ਦਾ ਜਿਕਰ ਕਰਦਿਆਂ ਕਿਹਾ ਕਿ ਇੱਥੇ ਲੋਕ ਅਤੇ ਫੌਜ ਮੌਢੇ ਨਾਲ ਮੋਢਾ ਜੋੜ ਕੇ ਚਲਦੇ ਹਨ ਅਤੇ ਫੌਜ ਨੂੰ ਇਸ ਰਿਸਤੇ ਤੇ ਮਾਣ ਹੈ। ਉਨਾਂ ਨੇ 1971 ਦੀ ਜੰਗ ਵਿਚ ਸ਼ਹੀਦ ਹੋਵੇ ਜਵਾਨਾਂ ਦੇ ਪਰਿਵਾਰਾਂ ਦਾ ਸਤਿਕਾਰ ਕਰਦਿਆਂ ਉਨਾਂ ਪ੍ਰਤੀ ਵੀ ਸ਼ਰਧਾ ਪ੍ਰਗਟ ਕੀਤੀ ਜਿੰਨਾਂ ਦੇ ਪਰਿਵਾਰਕ ਮੈਂਬਰਾਂ ਨੇ ਦੇਸ਼ ਲਈ ਲੜਦਿਆਂ ਕੁਰਬਾਨੀ ਦਿੱਤੀ ਸੀ।

ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਲੈਫਟੀਨੇਂਟ ਜਨਰਲ ਸ੍ਰੀ ਆਲੋਕ ਕਲੇਰ, ਪਰਮ ਵਿਸ਼ਿਸਟ ਸੇਵਾ ਮੈਡਲ, ਵਿਸ਼ਿਸਟ ਸੇਵਾ ਮੈਡਲ, ਜਨਰਲ ਆਫਿਸਰ ਕਮਾਂਡਿੰਗ ਇੰਨ ਚੀਫ, ਸਪਤ ਸ਼ਕਤੀ ਕਮਾਂਡ ਨੇ ਕਿਹਾ ਕਿ ਭਾਰਤੀ ਫੌਜ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਪੂਰੀ ਤਰਾਂ ਨਾਲ ਸਮੱਰਥ ਅਤੇ ਪ੍ਰਤਿਬੱਧ ਹੈ। ਉਨਾਂ ਨੇ ਕਿਹਾ ਕਿ ਚਾਹੇ ਪਾਕਿਸਤਾਨ ਹੋਵੇ ਜਾਂ ਚੀਨ ਦੀ ਸਰਹੱਦ ਸਾਡੇ ਜਵਾਨ ਹਰ ਹਲਾਤ ਨਾਲ ਟਾਕਰੇ ਲਈ ਤਿਆਰ ਹਨ ਅਤੇ ਦੁਸ਼ਮਣ ਨੂੰ ਕੀਤੀ ਕਿਸੇ ਵੀ ਗਲਤੀ ਦੀ ਵੱਡੀ ਕੀਮਤ ਤਾਰਨੀ ਪਵੇਗੀ।ਉਨਾਂ ਨੇ ਇਸ ਮੌਕੇ ਨੌਜਵਾਨਾਂ ਨੂੰ ਸੁਨੇਹਾ ਦਿੰਦਿਆਂ ਸੱਦਾ ਦਿੱਤਾ ਕਿ ਉਹ ਵੱਧ ਤੋਂ ਵੱਧ ਫੌਜ ਵਿਚ ਭਰਤੀ ਹੋਕੇ ਦੇਸ਼ ਦੀ ਸੇਵਾ ਕਰਨ ਪਰ ਜੋ ਲੋਕ ਫੌਜ ਵਿਚ ਭਰਤੀ ਨਹੀਂ ਵੀ ਹੋ ਸਕਦੇ ਉਹ ਇਕ ਫੌਜੀ ਜਿਹੇ ਜਜਬੇ ਨਾਲ ਆਪਣੇ ਮੁਲਕ ਦੀ ਸੇਵਾ ਕਰਨ।ਇਸ ਮੌਕੇ ਇੱਥੇ ਪੁੱਜਣ ਤੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਅਤੇ ਸ਼ਹੀਦੌ ਕੀ ਸਮਾਧੀ ਕਮੇਟੀ ਦੇ ਪ੍ਰਧਾਨ ਸ੍ਰੀ ਸੰਦੀਪ ਗਿਲਹੋਤਰਾ ਨੇ ਉਨਾਂ ਨੂੰ ਇਕ ਯਾਦਗਾਰੀ ਚਿੰਨ ਵੀ ਭੇਂਟ ਕੀਤਾ। ਇੱਥੇ ਸ੍ਰੀ ਪ੍ਰਫੁਲ ਨਾਗਪਾਲ ਨੇ ਕਮੇਟੀ ਵੱਲੋਂ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸ੍ਰੀ ਕਰਨ ਗਿਲਹੋਤਰਾ ਨੇ ਸਭਾ ਦਾ ਧੰਨਵਾਦ ਕੀਤਾ। ਇਸ ਮੌਕੇ ਬ੍ਰਿਗੇਡੀਅਰ ਸ੍ਰੀ ਧੰਨਜਯ ਪਲਸੋਕਰ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਬ੍ਰਿਗੇਡੀਅ ਸ੍ਰੀ ਹਰਦੀਪ ਸਿੰਘ, ਸ੍ਰੀ ਵੇਦ ਪ੍ਰਕਾਸ਼ ਡੀਆਈਜੀ ਸੀਮਾ ਸੁਰੱਖਿਆ ਬਲ ਤੋਂ ਇਲਵਾ ਫੌਜ, ਬੀਐਸਐਫ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ, ਸ਼ਹੀਦੋਂ ਕੀ ਸਮਾਧੀ ਕਮੇਟੀ ਦੇ ਅਹੁਦੇਦਾਰ, ਸ਼ਹੀਦਾਂ ਦੇ ਪਰਿਵਾਰ ਅਤੇ ਇਲਾਕੇ ਦੇ ਹੋਰ ਲੋਕ ਵੀ ਹਾਜਰ ਸਨ।ਇਸ ਤੋਂ ਪਹਿਲਾਂ ਬੀਤੀ ਰਾਤ ਇਕ ਲਾਈਟ ਐਂਡ ਸਾਉਂਡ ਪ੍ਰੋਗਰਾਮ ਦਾ ਕਰਵਾਇਆ ਗਿਆ ਜਿਸ ਵਿਚ ਬੇਰੀਵਾਲਾ ਵਿਖੇ 1971 ਦੀ ਹੋਈ ਲੜਾਈ ਦਾ ਚਿਤ੍ਰਰਨ ਕੀਤਾ ਗਿਆ ਸੀ।  

 

Tags: DC Fazilka , Arvind Pal Singh Sandhu , Fazilka , Deputy Commissioner Fazilka , Military , Lieutenant General Alok Kler

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD