Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਘਰ ਜਾ ਕੇ ਕੀਤੀ ਜਾਏਗੀ ਟੀ.ਬੀ. ਦੇ ਸ਼ੱਕੀ ਮਰੀਜਾਂ ਦੀ ਭਾਲ

ਸਿਹਤ ਵਿਭਾਗ ਵੱਲੋਂ ਐਕਟਿਵ ਕੇਸ ਫਾਈਡਿੰਗ ਮੁਹਿੰਮ ਸ਼ੂਰੂ

Web Admin

Web Admin

5 Dariya News

ਕਪੂਰਥਲਾ , 17 Dec 2020

Last updated on: Dec 17, 2020, 00:00 IST

ਨੈਸ਼ਨਲ ਟੀ.ਬੀ.ਐਲੀਮੀਨੇਸ਼ਨ " ਪ੍ਰੋਗਰਾਮ ਦੇ ਸਿਹਤ ਵਿਭਾਗ ਕਪੂਰਥਲਾ ਵੱਲੋਂ ਟੀ.ਬੀ. ਦੇ ਐਕਟਿਵ ਕੇਸ ਫਾਈਡਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ।ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 15 ਦਸੰਬਰ ਤੋਂ 14 ਜਨਵਰੀ ਤੱਕ ਚਲਾਈ ਗਈ ਇਸ ਮੁਹਿੰਮ ਦਾ ਉਦੇਸ਼ ਘਰ ਘਰ ਜਾ ਕੇ ਟੀ.ਬੀ. ਦੀ ਬੀਮਾਰੀ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ ਤੇ ਟੀ.ਬੀ. ਦੇ ਸ਼ੱਕੀ ਮਰੀਜਾਂ ਦੀ ਭਾਲ ਕਰ ਕੇ ਉਨ੍ਹਾਂ ਦੀ ਸਮੇਂ ਸਿਰ ਜਾਂਚ ਤੇ ਇਲਾਜ ਕਰਨਾ ਹੈ ਤਾਂ ਕਿ 2025 ਤੱਕ ਟੀ.ਬੀ. ਖਾਤਮੇ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਬਲਗਮ ਦੀ ਜਾਂਚ ਅਤੇ ਛਾਤੀ ਦਾ ਐਕਸਰੇ ਮੁਫਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਸਰਕਾਰੀ ਹਸਪਤਾਲਾਂ ਵਿਚ ਸੀ.ਬੀ.ਨੈਟ ਮਸ਼ੀਨਾਂ ਸਥਾਪਿਤ ਕੀਤੀਆਂ ਗਈਆਂ ਹਨ।ਸਿਵਲ ਸਰਜਨ ਵੱਲੋਂ ਅੱਜ ਜਿਲੇ ਵਿਚ ਐਕਟਿਵ ਕੇਸ ਫਾਈਡਿੰਗ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਤੇ ਟੀਮਾਂ ਨੂੰ ਰਵਾਨਾ ਕੀਤਾ ਗਿਆ।ਡਾ. ਕਿੰਦਰਪਾਲ ਬੰਗੜ ਕੰਨਸਲਟੈਂਟ ਟੀ.ਬੀ. ਸਿਵਲ ਹਸਪਤਾਲ ਕਪੂਰਥਲਾ ਨੇ ਦੱਸਿਆ ਕਿ ਦੋ ਹਫਤੇ ਤੋਂ ਜਿਆਦਾ ਖਾਂਸੀ, ਹਲਕਾ ਹਲਕਾ ਬੁਖਾਰ ਆਉਣਾ, ਰਾਤ ਨੂੰ ਤਰੇਲੀਆਂ ਆਉਣਾ, ਭੁੱਖ ਨਾ ਲੱਗਣਾ,ਵਜਨ ਘੱਟ ਹੋ ਜਾਣਾ ਟੀ.ਬੀ. ਦੇ ਲੱਛਣ ਹਨ। ਉਨ੍ਹਾਂ ਜੋਰ ਦਿੱਤਾ ਕਿ ਅਜਿਹੇ ਲੱਛਣ ਨਜਰ ਆਉਣ ਤੇ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਦੇ ਟੀ.ਬੀ. ਕਲੀਨਿਕ ਨਾਲ ਸੰਪਰਕ ਕੀਤਾ ਜਾਣਾ ਚਾਹੀਦਾ ਹੈ।ਨਾਲ ਹੀ ਉਨ੍ਹਾਂ ਟੀ.ਬੀ. ਦੀ ਰੈਗੂਲਰ ਦਵਾਈ ਲੈਣ ਤੇ ਡਾਕਟਰੀ ਸਲਾਹ ਨਾਲ ਹੀ ਦਵਾਈ ਦਾ ਕੋਰਸ ਬੰਦ ਕਰਨ ਦੀ ਸਲਾਹ ਦਿੱਤੀ।ਡੀ.ਟੀ.ਓ. ਡਾ. ਮੀਨਾਕਸ਼ੀ ਨੇ ਦੱਸਿਆ ਕਿ ਪੂਰੇ ਜਿਲੇ ਵਿਚ ਇਕ ਮਹੀਨਾ ਚੱਲਣ ਵਾਲੀ ਇਸ ਮੁਹਿੰਮ ਲਈ 20 ਟੀਮਾਂ ਬਣਾਈਆਂ ਗਈਆਂ ਹਨ ਜੋਕਿ ਘਰ ਘਰ ਜਾ ਕੇ ਟੀ.ਬੀ. ਦੇ ਸ਼ੱਕੀ ਮਰੀਜਾਂ ਦੀ ਭਾਲ ਕਰਣਗੇ।ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।ਇਸ ਮੌਕੇ ਤੇ ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ, ਜਿਲਾ ਡੈਂਟਲ ਹੈਲਥ ਅਫਸਰ ਡਾ. ਸੁਰਿੰਦਰ ਮੱਲ, ਪੰਕਜ ਮੜੀਆ,ਗੁਰਪਿੰਦਰ ਜੌਲੀ, ਰਾਮ ਸਿੰਘ,ਜੋਤੀ ਆਨੰਦ, ਰਵਿੰਦਰ ਜੱਸਲ, ਅਵਤਾਰ ਸਿੰਘ ਤੇ ਹੋਰ ਹਾਜਰ ਸਨ।

 

Tags: Civil Surgeon Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD