Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਕੈਬਨਿਟ ਮੰਤਰੀ ਤਿ੍ਰਪਤ ਬਾਜਵਾ ਅਤੇ ਗੁਰਪ੍ਰੀਤ ਕਾਂਗੜ ਪੰਜਾਬ ਸਰਕਾਰ ਵਲੋਂ ਬਾਬਾ ਰਾਮ ਸਿੰਘ ਜੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ

ਪੰਜਾਬ ਸਰਕਾਰ ਦੇ ਦੋਵਾਂ ਮੰਤਰੀਆਂ ਵਲੋਂ ਕੇਂਦਰ ਸਰਕਾਰ ਨੂੰ ਕਿਸਾਨ ਮਸਲੇ ਦਾ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਦੀ ਅਪੀਲ

Web Admin

Web Admin

5 Dariya News

ਚੰਡੀਗੜ੍ਹ/ ਕਰਨਾਲ , 17 Dec 2020

Last updated on: Dec 17, 2020, 00:00 IST

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਅੱਜ ਗੁਰਦੁਆਰਾ ਸਾਹਿਬ ਨਾਨਕਸਰ ਪਿੰਡ ਸਿੰਘੜਾਂ ਕਰਨਾਲ ਵਿਖੇ ਬਾਬਾ ਰਾਮ ਸਿੰਘ ਜੀ ਨੂੰ ਸ਼ਰਧਾਜਲੀ ਦੇਣ ਲਈ ਪਹੁੰਚੇ।ਇਸ ਮੌਕੇ ਦੋਵਾਂ ਮੰਤਰੀਆਂ ਨੇ ਬਾਬਾ ਜੀ ਦੇ ਪੈਰੋਕਾਰਾਂ ਨਾਲ ਦੱਖ ਸਾਂਝਾ ਕੀਤਾ ਅਤੇ ਬਾਬਾ ਜੀ ਨੂੰ ਸ਼ਰਧਾ ਅਤੇ ਸਤਿਕਾਰ ਭੇਂਟ ਕੀਤਾ।ਜਿਕਰਯੋਗ ਹੈ ਕਿ 65 ਸਾਲਾ ਬਾਬਾ ਰਾਮ ਸਿੰਘ ਜੀ ਜੋ ਨਾਨਕਸਰ ਸੰਪ੍ਰਦਾਏ ਨਾਲ ਸਬੰਧ ਰੱਖਦੇ ਸਨ, ਨੇ ਕੱਲ ਕਿਸਾਨ ਸਘੰਰਸ਼ ਦੌਰਾਨ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਕੋਈ ਸੁਣਵਾਈ ਨਾ ਕਰਨ ਦੇ ਰੋਸ ਵਜੋਂ ਖੁਦ ਨੂੰ ਗੋਲੀ ਮਾਰ ਕੇ ਕੁੰਡਲੀ ਬਾਡਰ ’ਤੇ ਆਤਮਹੱਤਿਆ ਕਰ ਲਈ ਸੀ।ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਬਾਜਵਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਨੇ ਕੇਂਦਰ ਸਰਕਾਰ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਮਸਲਿਆਂ ਦਾ ਬਿਨਾਂ ਕਿਸੇ ਦੇਰੀ ਦੇ ਹੱਲ ਕੀਤਾ ਜਾਵੇ।ਉਨਾਂ ਕਿਹਾ ਕਿ ਲੱਖਾਂ ਕਿਸਾਨ ਜੋ ਸਿੰਘੂ ਅਤੇ ਟਿੱਕਰੀ ਬਾਰਡਰ ’ਤੇ ਤਿੰਨ ਖੇਤੀ ਬਿਲਾਂ ਖਿਲਾਫ ਪਿਛਲੇ ਇੱਕ ਮਹੀਨੇ ਤੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ।ਉਨਾਂ ਕਿਹਾ ਕਿ ਕਿਸਾਨ ਵੀ ਚਾਹੁੰਦੇ ਹਨ ਕਿ ਇਸ ਮਸਲੇ ਦਾ ਜਲਦ ਤੋਂ ਜਲਦ ਹੱਲ ਕੱਡਿਆ ਜਾਵੇ।ਦੋਵਾਂ ਮੰਤਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵੀ ਜਿੱਦ ਛੱਡ ਕੇ ਫਰਾਖਦਿਲੀ ਨਾਲ ਗੱਲਬਤ ਲਈ ਅੱਗੇ ਆ ਕੇ ਕਿਸਾਨਾਂ ਨਾਲ ਬੈਠ ਕੇ ਇਸ ਮਸਲੇ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨ ਆਪਣੇ ਘਰਾਂ ਨੂੰ ਵਾਪਸ ਆ ਸਕਣ।ਦੋਵਾਂ ਮੰਤਰੀਆਂ ਨੇ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਠੰਡ ਦਾ ਪ੍ਰਕੋਪ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਅਤੇ ਕਈ ਕਿਸਾਨਾਂ ਦੀ ਸੰਘਰਸ਼ ਦੌਰਾਨ ਠੰਡ ਕਾਰਨ ਮੌਤ ਵੀ ਹੋ ਚੁੱਕੀ ਹੈ।ਉਨਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਤਾਂ ਸੁਪਰੀਮ ਕੋਰਟ ਨੇ ਵੀ ਕਹਿ ਦਿੱਤਾ ਹੈ ਕਿ ਕੇਂਦਰ ਸਰਕਾਰ ਜਲਦ ਇਸ ਮਸਲੇ ਦਾ ਹੱਲ ਕੱਢੇ।ਇਸ ਲਈ ਹੁਣ ਕੇਂਦਰ ਨੂੰ ਵੀ ਚਾਹੀਦਾ ਹੈ ਕਿ ਬਿਨਾਂ ਦੇਰੀ ਇਸ ਮਸਲੇ ਦਾ ਹੱਲ ਕੱਢਿਆ ਜਾਵੇ।ਇਸ ਦੇ ਨਾਲ ਹੀ ਉਨਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਿਸਾਨਾਂ ’ਤੇ ਥੋਪੇ ਜਾ ਰਹੇ ਕਿਸਾਨ ਵਿਰੋਧੀ ਤਿੰਨੋ ਕਾਲੇ ਕਾਨੂੰਨਾ ਸਮੇਤ ਬਿਜਲੀ ਕਾਨੂੰਨ ਨੂੰ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਬੁਲਾ ਕੇ ਰੱਦ ਕਰ ਚੱਕੀ ਹੈ।ਇਸ ਲਈ ਕੇਂਦਰ ਸਰਕਾਰ ਨੂੰ ਵੀ ਜਿੱਦ ਛੱਡ ਕੇ ਬਿਨਾਂ ਕਿਸੇ ਦੇਰੀ ਦੇ ਇਹ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।

 

Tags: Tript Rajinder Singh Bajwa , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Gurpreet Singh Kangar , Baba Ram Singh ji , Singhra village , Gurdwara Sahib Nanaksar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD