Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਦੂਜੇ ਪੜਾਅ ਤਹਿਤ ਤ੍ਰਿਪਤ ਬਾਜਵਾ ਨੇ ਸਰਕਾਰੀ ਸਕੂਲ ਭੁੱਲਰ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਤਕਸੀਮ ਕੀਤੇ

ਦੂਜੇ ਫੇਜ ਵਿਚ ਜ਼ਿਲ੍ਹਾ ਗੁਰਦਾਸਪੁਰ 5794 ਵਿਦਿਆਰਥੀਆਂ ਨੂੰ ਮਿਲੇ ਸਮਾਰਟ ਫੋਨ

Web Admin

Web Admin

5 Dariya News

ਬਟਾਲਾ , 18 Dec 2020

Last updated on: Dec 18, 2020, 00:00 IST

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਮੁਹੱਈਆ ਕਰਵਾਉਣ ਦੇ ਦੂਜੇ ਫੇਜ ਦੀ ਸੁਰੂਆਤ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕ ਵਰਚੁਅਲ ਸਮਾਗਮ ਦੌਰਾਨ ਕੀਤੀ ਗਈ। ਇਸ ਸਬੰਧੀ ਕਰਾਏ ਵਿਸ਼ੇਸ਼ ਸਮਾਗਮ ਦੌਰਨ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਉਚੇਰੀ ਸਿੱਖਿਆ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਭੁੱਲਰ ਵਿਖੇ 103 ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਤਕਸੀਮ ਕੀਤੇ ਗਏ।ਇਸ ਮੌਕੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਮੋਬਾਇਲ ਫੋਨ ਵੰਡਣ ’ਤੇ ਰਾਜ ਸਰਕਾਰ 88 ਕਰੋੜ ਰੁਪਏ ਖਰਚ ਕਰ ਰਹੀ ਹੈ। ਇਸ ਸਕੀਮ ਤਹਿਤ ਬਾਹਰਵੀਂ ਜਮਾਤ ਦੇ ਕੁੱਲ 175443 ਵਿਦਿਆਰਥੀਆਂ ਨੂੰ ਫੋਨ ਵੰਡੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਇਹ ਟੀਚਾ ਇਸ ਮਹੀਨੇ ਦੇ ਅਖੀਰ ਤੱਕ ਪੂਰਾ ਕਰ ਲਿਆ ਜਾਵੇਗਾ। ਉਨਾਂ ਨੇ ਕਿਹਾ ਕਿ ਇਹ ਸਮਾਰਟ ਫੋਨ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਗ੍ਰਹਿਣ ਕਰਨ ਵਿਚ ਸਹਾਈ ਸਿੱਧ ਹੋਣਗੇ।ਕੋਵਿਡ ਮਹਾਂਮਾਰੀ ਦੇ ਇਸ ਦੌਰ ਵਿਚ ਵਿਦਿਆਰਥੀਆਂ ਦੀ ਨਿਰਵਿਘਨ ਪੜ੍ਹਾਈ ਜਾਰੀ ਰੱਖਣ ਲਈ ਦੂਜੇ ਫੇਜ ਤਹਿਤ ਸੂਬਾ ਭਰ ਵਿੱਚ 80 ਹਜਾਰ ਮੋਬਾਇਲ ਫੋਨ ਵੰਡੇ ਜਾ ਰਹੇ ਹਨ ਜਿਸ ਵਿਚੋਂ ਜ਼ਿਲ੍ਹਾ ਗੁਰਦਾਸਪੁਰ ਦੇ 5794 ਵਿਦਿਆਰਥੀਆਂ ਨੂੰ ਇਹ ਫੋਨ ਅੱਜ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੁੱਲ 12900 ਸਮਾਰਟ ਫੋਨ ਵੰਡੇ ਜਾਣੇ ਸਨ ਜਿਸ ਵਿੱਚੋਂ ਅੱਜ ਤੱਕ 9517 ਵੰਡੇ ਜਾ ਚੱਕੇ ਹਨ। ਉਨ੍ਹਾਂ ਕਿਹਾ ਕਿ ਰਹਿੰਦੇ ਵਿਦਿਆਰਥੀਆਂ ਨੂੰ ਵੀ ਜਲਦ ਹੀ ਇਹ ਫੋਨ ਵੰਡ ਦਿੱਤੇ ਜਾਣਗੇ। ਇਸ ਮੌਕੇ ਸ. ਬਾਜਵਾ ਨੇ ਸਕੂਲ ਦੀ ਨਵੀਂ ਬਣੀ ਇਮਾਰਤ ਵਿੱਚ ਸਮਾਰਟ ਕਲਾਸ ਰੂਮਜ਼ ਦਾ ਉਦਘਾਟਨ ਵੀ ਕੀਤਾ।ਸ. ਬਾਜਵਾ ਨੇ ਭੁੱਲਰ ਸਕੂਲ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ਅਤੇ ਨਾਲ ਹੀ ਕਿਹਾ ਕਿ ਇਸ ਸਕੂਲ ਵਿੱਚ ਸਾਇੰਸ ਤੇ ਕਾਮਰਸ ਗੁਰੱਪ ਵੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ਭੁੱਲਰ ਵਿਖੇ ਖੇਡ ਸਟੇਡੀਅਮ ਵੀ ਬਣਾ ਕੇ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਸਰਕਾਰੀ ਸਕੂਲ ਭੁੱਲਰ ਦੇ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਅਤੇ ਸਮੂਹ ਸਟਾਫ ਨੂੰ ਵਧੀਆ ਕਾਰਗੁਜ਼ਾਰੀ ਲਈ ਸਨਮਾਨਤ ਵੀ ਕੀਤਾ।ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ, ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ੍ਰੀ ਸੁਰਜੀਤ ਪਾਲ, ਸਰਪੰਚ ਬਲਵਿੰਦਰ ਸਿੰਘ ਸੋਹਲ, ਮੈਨੇਜਰ ਪਰਮਿੰਦਰ ਸਿੰਘ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।

 

Tags: Tript Rajinder Singh Bajwa , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , #PunjabSmartConnectScheme , Punjab Smart Connect Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD