Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਕੈਪਟਨ ਸਮਾਰਟ ਕਨੈਕਟ ਦੇ ਦੂਜੇ ਫੇਜ਼ ਤਹਿਤ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਝੱਲੀਆਂ ਕਲਾਂ ਸਕੂਲ ਵਿੱਚ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ

ਸਮਾਰਟ ਫੋਨ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਮੁਹੱਈਆ ਕਰਵਾਉਣ ਤੇ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਲਈ ਵਰਦਾਨ ਸਾਬਤ ਹੋਣਗੇ : ਚੰਨੀ

Web Admin

Web Admin

5 Dariya News

ਰੂਪਨਗਰ , 18 Dec 2020

Last updated on: Dec 18, 2020, 00:00 IST

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਝੱਲੀਆਂ ਕਲਾਂ ਵਿਖੇ ਅੱਜ ਕੈਪਟਨ ਸਮਾਰਟ ਕਨੈਕਟ ਦੇ ਦੂਜੇ ਫੇਜ਼ ਤਹਿਤ ਸਮਾਰਟ ਫੋਨ ਵੰਡ ਸਮਾਰੋਹ ਤਕਨੀਕੀ ਸਿੱਖਿਆ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਕਰਵਾਇਆ ਗਿਆ । ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਲਈ ਸਮਾਰਟ ਫੋਨਾਂ ਦਾ ਵਿਤਰਣ ਕੀਤਾ ਜਾ ਰਿਹਾ ਹੈ ।  ਉਨਾਂ ਕਿਹਾ ਕਿ ਇਹ ਫੋਨ ਵਿਦਿਆਰਥੀਆਂ ਦੇ ਜੀਵਨ ਵਿੱਚ ਵੱਡੀ ਤਬਦੀਲੀ ਲਿਆਉਂਦਿਆਂ ਉਨਾਂ ਨੂੰ ਆਨਲਾਈਨ ਸਿੱਖਿਆ ਹਾਸਲ ਕਰਨ ਵਿੱਚ ਵਰਦਾਨ ਸਾਬਤ ਹੋਣਗੇ। ਉਨ੍ਹਾਂ ਨੇ ਫੋਨ ਦੀਆਂ ਵਿਸ਼ੇਸ਼ਤਾਵਾਂ ਦਾ ਵਿਦਿਆਰਥੀਆਂ ਨੂੰ ਹੋਣ ਵਾਲੇ ਲਾਭ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਵਿਦਿਆਰਥੀ ਆਪੋ-ਆਪਣੇ ਸਿਲੇਬਸ ਅਤੇ ਕੋਰਸਾਂ ਬਾਰੇ ਆਨਲਾਈਨ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਅਧਿਆਪਕਾਂ ਨੂੰ ਆਨਲਾਈਨ ਸਿੱਖਿਆ ਪ੍ਰਾਪਤ ਕਰਨ ਵਿੱਚ ਵੀ ਸਹਾਈ ਹੋਣਗੇ। ਉਨਾਂ ਦੱਸਿਆ ਕਿ ਇਨਾਂ ਫੋਨਾਂ ਰਾਹੀਂ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਨਾਗਰਿਕ ਸੇਵਾਵਾਂ ਅਤੇ ਭਲਾਈ ਸਕੀਮਾਂ ਤੋਂ ਵੀ ਜਾਣੂ ਹੋਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਚੋਣ ਮੈਨੀਫੈਸਟੋ ਵਿੱਚ ਜੋ ਵਾਅਦਾ ਕੀਤਾ ਗਿਆ ਸੀ ਉਸ ਨੂੰ ਅੱਖਰ ਅੱਖਰ ਪੂਰਾ ਕੀਤਾ ਜਾਵੇਗਾ । ਇਸ ਮੌਕੇ ਸ ਚੰਨੀ ਨੇ ਵਿਦਿਆਰਥੀਆਂ ਨੂੰ ਸਰਕਾਰ ਦੀ ਇਸ ਵਿਸ਼ੇਸ਼ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਪੜ੍ਹਾਈ ਵਿੱਚ ਬਿਹਤਰ ਪ੍ਰਦਰਸ਼ਨ ਕਰਕੇ ਸੂਬੇ ਦਾ ਨਾਂ ਰੌਸ਼ਨ ਕਰਨ ਦੀ ਅਪੀਲ ਵੀ ਕੀਤੀ । ਉਹਨਾਂ ਦੱਸਿਆ ਦੱਸਿਆ ਕਿ ਅੱਜ ਦੇ ਇਸ ਸਮਾਗਮ ਦੌਰਾਨ ਪੰਜਾਬ ਭਰ ਵਿਚ ਕੁੱਲ 80000 ਸਮਾਰਟ ਫੋਨ ਵੰਡੇ ਜਾ ਰਹੇ ਹਨ ।ਇਸ ਸਮਾਗਮ ਵਿਚ ਉਨ੍ਹਾਂ ਸਕੂਲ ਦੀ ਉੱਨਤੀ ਲਈ 5 ਲੱਖ ਰੁਪਏ ਦਾ ਚੈੱਕ ਸਕੂਲ ਦੇ ਪ੍ਰਿੰਸੀਪਲ ਅਤੇ ਮੈਨੇਜਮੈਂਟ ਕਮੇਟੀ ਨੂੰ ਭੇਟ ਕੀਤਾ । ਇਸ ਮੌਕੇ ਸ ਚੰਨੀ ਨੇ ਸਕੂਲ ਦਾ ਸਿੱਖਿਆ ਦੇ ਖੇਤਰ ਵਿੱਚ ਅਤੇ ਖੇਡਾਂ ਦੇ ਖੇਤਰ ਵਿੱਚ ਨਾਮ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ । ਜ਼ਿਕਰਯੋਗ ਹੈ ਕਿ ਅੱਜ ਦੇ ਸਮਾਰਟਫੋਨ ਵੰਡ ਸਮਾਰੋਹ ਦਾ ਸੂਬੇ ਭਰ ਵਿਚ ਆਯੋਜਨ ਕੀਤਾ ਗਿਆ  । ਚੰਡੀਗੜ੍ਹ ਤੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵਰਚੁਅਲ ਢੰਗ ਨਾਲ ਇਸ ਪ੍ਰੋਗਰਾਮ  ਦਾ ਆਗਾਜ਼ ਕੀਤਾ । ਅੱਜ ਦੇ ਇਸ ਸਮਾਗਮ ਵਿੱਚ ਪਿੰਡ ਝੱਲੀਆਂ ਕਲਾਂ ਦੀ ਗਰਾਮ ਪੰਚਾਇਤ ਦੇ ਸਾਰੇ ਮੈਂਬਰ , ਸਰਪੰਚ ਪਰਮਜੀਤ  ਸਿੰਘ , ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ  ਸ ਜਸਵੰਤ ਸਿੰਘ , ਸ. ਲਖਬੀਰ ਸਿੰਘ , ਸ. ਬਲਜੀਤ ਸਿੰਘ ਹੈਪੀ , ਡੀ ਐੱਮ ਫਿਜ਼ੀਕਲ ਐਜੂਕੇਸ਼ਨ,ਸ. ਬਲਜਿੰਦਰ ਸਿੰਘ ਹਾਜ਼ਰ ਸਨ  । ਸਮਾਗਮ ਦੇ ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਰਾਜਿੰਦਰ ਸਿੰਘ ਨੇ ਇਸ ਸਮਾਗਮ ਵਿਚ ਪਹੁੰਚੇ ਸਾਰੇ  ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ।

 

Tags: Charanjit Singh Channi , Punjab Pradesh Congress Committee , Congress , Ropar , Punjab Congress , Government of Punjab , Punjab Government , Punjab , #PunjabSmartConnectScheme , Punjab Smart Connect Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD