Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ 'ਪੰਜਾਬ ਸਮਾਰਟ ਕਨੈਕਟ ਸਕੀਮ'ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ

ਦੂਜੇ ਪੜਾਅ 'ਚ ਬਾਰ੍ਹਵੀਂ ਜਮਾਤ ਦੇ 11660 ਵਿਦਿਆਰਥੀਆਂ ਨੂੰ ਮਿਲਣਗੇ ਸਮਾਰਟਫੋਨ

Web Admin

Web Admin

5 Dariya News

ਲੁਧਿਆਣਾ , 18 Dec 2020

Last updated on: Dec 18, 2020, 00:00 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟਫੋਨ ਸੌਂਪਦਿਆਂ ਜ਼ਿਲ੍ਹੇ ਵਿੱਚ ਂਪੰਜਾਬ ਸਮਾਰਟ ਕਨੈਕਟ ਸਕੀਮਂ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ।ਕੈਬਨਿਟ ਮੰਤਰੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜ਼ਿਨ੍ਹਾਂ ਨੇ ਐਸ.ਏ.ਐਸ.ਨਗਰ (ਮੋਹਾਲੀ) ਵਿੱਚ ਇਸ ਯੋਜਨਾ ਦੀ ਸ਼ੁਰੂਆਤ ਕੀਤੀ, ਨਾਲ ਵੀਡੀਓ ਕਾਨਫਰੰਸ ਜ਼ਰੀਏ ਵਿਦਿਆਰਥੀਆਂ ਨੂੰ ਸਮਾਰਟਫੋਨ ਵੰਡੇ। ਇਸ ਉਦਘਾਟਨ ਮੌਕੇ ਵਿਧਾਇਕ ਪੂਰਬੀ ਸ੍ਰੀ ਸੰਜੇ ਤਲਵਾੜ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ.ਯਾਦਵਿੰਦਰ ਸਿੰਘ ਜੰਡਿਆਲੀ, ਪੰਜਾਬ ਮਾਧਿਅਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਲੁਧਿਆਣਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਸੁਬਰਾਮਣੀਅਮ, ਸੀਨੀਅਰ ਕਾਂਗਰਸ ਆਗੂ ਸ੍ਰੀ ਅਸ਼ਵਨੀ ਸ਼ਰਮਾ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਪਰਸਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਨਿਗਮ ਕੌਂਸਲਰ ਮਮਤਾ ਆਸ਼ੂ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ।ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੇ ਬਾਰ੍ਹਵੀਂ ਜਮਾਤ ਦੇ 11660 ਵਿਦਿਆਰਥੀਆਂ ਨੂੰ ਦੂਜੇ ਪੜਾਅ ਵਿੱਚ ਇਸ ਯੋਜਨਾ ਤਹਿਤ ਲਾਭ ਪਹੁੰਚਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਸਮਾਰਟ ਫੋਨਾਂ ਗਲੋਬਲ ਸੰਪਰਕ ਮੁਹੱਈਆ ਕਰਵਾਏਗਾ ਅਤੇ ਗਰੀਬ ਨੌਜਵਾਨਾਂ ਨੂੰ ਸ਼ਕਤੀ ਪ੍ਰਦਾਨ ਕਰੇਗਾ ਜੋ ਇਸ ਨੂੰ ਖਰੀਦਣ ਵਿਚ ਅਸਮਰੱਥ ਹਨ। 

ਉਨ੍ਹਾਂ ਕਿਹਾ ਕਿ ਵਰਤਮਾਨ ਮਹਾਂਮਾਰੀ ਦੀ ਸਥਿਤੀ ਵਿੱਚ, ਇਨ੍ਹਾਂ ਫ਼ੋਨਾਂ ਦਾ ਮਹੱਤਵ ਇਸ ਲਈ ਵੀ ਵਧਿਆ ਹੈ ਕਿਉਂਕਿ ਇਹ ਫੋਨ ਪੜ੍ਹਾਈ ਦੀ ਨਿਰੰਤਰਤਾ ਦੀ ਜ਼ਰੂਰਤ ਬਣ ਗਏ ਹਨ। ਇਹ ਪੰਜਾਬ ਦੇ ਲੋਕਾਂ ਦਾ ਪੈਸਾ ਹੈ ਜੋ ਪੰਜਾਬ ਸਰਕਾਰ ਨੌਜਵਾਨਾਂ ਦੀ ਉੱਨਤੀ ਲਈ ਖਰਚ ਕਰ ਰਹੀ ਹੈ।ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਪੰਜਾਬ ਦੇ ਵਿਦਿਆਰਥੀ ਆਧੁਨਿਕ ਟੈਕਨਾਲੋਜੀ ਦਾ ਲਾਹਾ ਲੈ ਕੇ ਅੱਗੇ ਵੱਧਣ। ਉਨ੍ਹਾਂ ਕਿਹਾ ਕਿ ਹੁਣ ਚਾਕਾਂ ਅਤੇ ਬੋਰਡਾਂ ਦੇ ਦਿਨ ਬੀਤ ਗਏ, ਪਿਛਲੇ ਕਈ ਸਾਲਾਂ ਤੋਂ ਸਰਕਾਰੀ ਸਕੂਲ ਵਿੱਚ ਵੀ ਤਬਦੀਲੀ ਵੇਖਣ ਨੂੰ ਮਿਲੀ ਹੈ, ਜਿਨ੍ਹਾਂ ਨੂੰ ਰਾਜ ਸਰਕਾਰ ਦੁਆਰਾ ਤਕਨੀਕੀ ਪਹਿਲਕਦਮੀਆਂ ਦੁਆਰਾ ਅੱਗੇ ਵਧਾਉਣ ਦੀ ਜ਼ਰੂਰਤ ਹੈ।ਇਸ ਮੌਕੇ, ਲਾਵਾ ਕੰਪਨੀ ਦੇ ਸਮਾਰਟਫੋਨ ਨਵੀਨਤਮ ਵਿਸ਼ੇਸ਼ਤਾਵਾਂ ਨਾਲ ਲੈਸ ਹਨ, ਜਿਸ ਵਿੱਚ 2 ਜੀਬੀ ਰੈਮ ਦੇ ਨਾਲ 1.5 ਗੀਗਾਹਰਟਜ਼ ਪ੍ਰੋਸੈਸਰ, 5.45 ਇੰਚ ਡਿਸਪਲੇਅ ਸਾਈਜ਼, 3000 ਐਮ.ਏ.ਐਚ. ਦੀ ਬੈਟਰੀ, ਅੱਠ ਮੈਗਾਪਿਕਸਲ ਦਾ ਰੀਅਰ ਅਤੇ ਪੰਜ ਮੈਗਾਪਿਕਸਲ ਦਾ ਫਰੰਟ ਕੈਮਰਾ, ਕੈਪੇਸਿਟਿਵ ਟੱਚ ਸਕ੍ਰੀਨ ਵਾਈ-ਫਾਈ ਦੇ ਨਾਲ, ਬਲੂਟੁੱਥ, ਜੀ.ਪੀ.ਐਸ., ਹੈਡਫੋਨ ਜੈਕ, ਯੂ.ਐਸ.ਬੀ. ਸਮਰਥਿਤ ਓਐਸ-ਐਂਡਰਾਇਡ 9.0 ਫੋਨ ਨੂੰ ਸਾਰੇ ਕਿਸਮਾਂ ਦੇ ਨੈਟਵਰਕ ਜਿਵੇਂ ਕਿ 2ਜੀ, 3ਜੀ, 4ਜੀ/ਐਲ.ਟੀ.ਈ., VoLTE ROM(ਮੈਮੋਰੀ)-16ਜੀ.ਬੀ ਨਾਲ ਕੰਪਾਈਲ ਕੀਤਾ ਜਾਵੇਗਾ, ਜੋ 128 ਜੀ.ਬੀ. ਤੱਕ ਵਧਾਈ ਜਾ ਸਕਦੀ ਹੈ। ਵਿਦਿਆਰਥੀਆਂ ਨੇ ਸਮਾਰਟਫੋਨਜ਼ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਘਰ ਵਿੱਚ ਆਰਥਿਕ ਤੰਗੀ ਕਾਰਨ ਸਮਾਰਟਫੋਨ ਲੈਣ ਵਿੱਚ ਅਸਮਰੱਥ ਸਨ, ਪਰ ਸਰਕਾਰ ਦੀ ਇਸ ਪਹਿਲਕਦਮੀ ਨੇ ਉਨ੍ਹਾਂ ਦੀ ਸਿਖਿਆ ਪ੍ਰਾਪਤ ਕਰਨ ਦੀ ਇੱਛਾ ਨੂੰ ਨਵਾਂ ਜ਼ੋਰ ਦਿੱਤਾ ਹੈ।

 

Tags: Bharat Bhushan Ashu , Congress , Punjab Congress , Government of Punjab , Punjab Government , Punjab , Ludhiana , Sukhwinder Singh Bindra , Punjab Youth Development Board , #PunjabSmartConnectScheme , Punjab Smart Connect Scheme , Varinder Kumar Sharma , Amarjit Singh Tikka , Sanjay Talwar , Yadwinder Singh Jandiali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD