Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਸਮਾਰਟ ਫੋਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵਧੀਆ ਨਤੀਜੇ ਦੇਣ ਦੇ ਬਣਨਗੇ ਸਮਰੱਥ :ਓਮ ਪ੍ਰਕਾਸ਼ ਸੋਨੀ

ਅਮ੍ਰਿਤਸਰ ਜ਼ਿਲੇ ਵਿੱਚ ਦੂਜੇ ਪੜਾਅ ਤਹਿਤ 7600 ਵਿਦਿਆਰਥੀਆਂ ਨੂੰ ਵੰਡੇ ਗਏ ਸਮਾਰਟ ਫੋਨ

Web Admin

Web Admin

5 Dariya News

ਅਮ੍ਰਿਤਸਰ , 18 Dec 2020

Last updated on: Dec 18, 2020, 00:00 IST

ਪੰਜਾਬ ਸਰਕਾਰ ਵਲੋਂ ‘ ਸਮਾਰਟ ਕੁਨੈਕਟ’ ਯੋਜਨਾ ਤਹਿਤ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਜ਼ਿਲੇ ਅੰਦਰ 43 ਵੱਖ ਵੱਖ ਸਕੂਲਾਂ ਦੇ ਕੁੱਲ 7600 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ।ਇਸ ਸਬੰਧੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਜਿਲਾ ਪੱਧਰ ਤੇ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂ ਕੋਟ ਵਿਖੇ ਸਮਾਰਟ ਫੋਨ ਵੰਡਣ ਦੇ ਸਮਾਗਮ ਦੀ ਸ਼ੁਰੂਆਤ  ਕੀਤੀ। ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਵੱਲੋਂ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ  ਵਿੱਚ ਵਰਚੁਅਲ ਤਰੀਕੇ ਨਾਲ ਭਾਗ ਲਿਆ।ਇਸ ਮੌਕੇ  ਸ੍ਰੀ ਓਮ ਪ੍ਰਕਾਸ਼ ਸੋਨੀ ਪੰਜਾਬ ਸਰਕਾਰ ਵੱਲੋਂ ਕਰੋਨਾ ਸੰਕਟ ਦੌਰਾਨ ਵਿਦਿਆਰਥੀਆਂ ਨੰ ਆਨਲਾਈਨ ਵਿਦਿਆ ਹਾਸਲ ਕਰਨ ਵਿੱਚ ਸੋਖ ਪ੍ਰਦਾਨ ਕਰਨ ਦੇ ਮਨਸੂਬੇ ਨਾਲ ਸਮਾਰਟ ਫੋਨ ਵੰਡੇ ਗਏ ਹਨ ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੋਰ ਵਧੀਆ ਨਤੀਜੇ  ਦੇਣ ਦੇ ਸਮਰੱਥ ਬਣਨਗੇ। ਸ੍ਰੀ ਸੋਨੀ  ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਨਵੀਨਤਮ ਤਕਨੀਕਾਂ ਰਾਹੀਂ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਹੁਣ ਜਦ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਸਕੂਲ ਬੰਦ ਪਏ ਹਨ ਤਾਂ ਵਿਦਿਆਰਥੀਆਂ ਨੂੰ ਆੱਨਲਾਇਨ ਪੜਾਈ ਵਿੱਚ ਹਰ ਸੰਭਵ ਸਹਾਇਤਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਇਹ ਸਮਾਰਟ ਫੋਨ ਵੰਡੇ ਜਾ ਰਹੇ ਹਨ ।ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ ਪੜਾਅ ਤਹਿਤ 50,000 ਨੂੰ ਸਮਾਰਟ ਫੋਨ ਮੁਹੱਈਆ ਕਰਵਾਏ ਗਏ ਹਨ ਅਤੇ ਦੂਜੇ ਪੜਾਅ ਵਿੱਚ 12ਵੀਂ ਜਮਾਤ ਦੇ 80,000 ਹੋਰ ਵਿਦਿਆਰੀਥਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਏ ਜਾ ਰਹੇ ਹਨ।ਸ੍ਰੀ ਸੋਨੀ ਨੇ ਦੱਸਿਆ ਕਿ ਜਿਲੇ ਦੇ ਸਕੂਲਾਂ ਨੂੰ ਪ੍ਰਦਾਨ ਕੀਤੀਆਂ ਆਧੁਨਿਕ ਸਹੂਲਤਾਂ ਸਦਕਾ ਜਿਲੇ ਦੇ ਸਾਰੇ 419 ਸਕੂਲ ਸਮਾਰਟ ਬਣ ਚੁੱਕੇ ਹਨ ਅਤੇ ਇਸੇ ਹੀ ਕੜੀ ਤਹਿਤ ਸਰਕਾਰੀ ਸਕੂਲਾਂ ਨੂੰ ਸਮਾਰਟ ਰੰਗਤ ਦੇਣ ਲਈ ਜਿਲੇ ਦੇ ਵੱਖ ਵੱਖ ਸਕੂਲਾਂ ਨੂੰ ਹੁਣ ਤੱਕ ਪ੍ਰਾਜੈਕਟਰ ਪ੍ਰਦਾਨ ਕਰਨ ਤੋਂ ਇਲਾਵਾ ਸਮਾਰਟ ਕਲਾਸ ਰੂਮ ਬਣਾਉਣ ਲਈ ਵੱਡੇ ਪੱਧਰ ਤੇ ਗ੍ਰਾਂਟਾ ਜਾਰੀ ਕੀਤੀਆਂ ਗਈਆਂ ਹਨ। 

ਉਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਵਿੱਚ 13 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ ਜਿਸ ਤੋਂ ਪਤਾ ਲੱਗਦਾ ਹੈ ਕਿ ਸੂਬੇ ਸਰਕਾਰੀ ਸਕੂਲ ਹਰ ਪੱਖੋਂ ਸਮੇਂ ਦੇ ਹਾਣੀ ਹੋ ਚੁੱਕੇ ਹਨ। ਊਨਾਂ ਦੱਸਿਆ ਕਿ ਸੂਬੇ ਵਿੱਚ ਤਿੰਨ ਸਾਲ ਪਹਿਲਾਂ ਹੀ ਪ੍ਰੀ-ਪ੍ਰਾਇਮਰੀ ਜਮਾਤਾਂ ਸੁਰੂ ਕੀਤੀਆਂ ਗਈਆਂ ਸਨ ਜਿਸ ਵਿੱਚ 3 ਲੱਖ ਤੋਂ ਜਿਆਦਾ ਵਿਦਿਆਰਥੀ ਇਸ ਦਾ ਲਾਭ ਲੈ ਰਹੇ ਹਨ।ਉਹਨਾਂ ਦੱਸਿਆ ਕਿ ਇਸ ਸਮਾਰਟ ਫੋਨ ਵਿੱਚ ਦੋ ਜੀ. ਬੀ. ਰੈਮ, 1.5 ਗੀਗਾ ਪ੍ਰੋਸੈਸਰ, ਡਿਸਪਲੇ 5.45 ਇੰਚ, ਰੈਜੂਲੇਸਨ 1280,720, ਬੈਟਰੀ 3000 ਐਮ. ਏ. ਐੱਚ., ਰੀਅਰ ਕੈਮਰਾ 8 ਮੈਗਾ ਪਿਕਸਲ, ਫਰੰਟ ਕੈਮਰਾ 5 ਮੈਗਾ ਪਿਕਸਲ, 2ਜੀ, 3ਜੀ, 4ਜੀ ਨੈਟਵਰਕ, ਓ.ਐਸ-9.0 ਐਨਰਾਇਡ, 16 ਜੀਬੀ ਰੋਮ ਜੋ ਕੇ 128 ਜੀਬੀ ਤੱਕ ਵਧਾਈ ਜਾ ਸਕਦੀ,ਪਾਵਰ ਅਡਾਪਟਰ, ਵਾਈ-ਫਾਈ, ਬਲੂਟੂਥ, ਜੀ. ਪੀ. ਐਸ., ਹੈਡਫੋਨ ਸਮੇਤ ਜੈਕ, ਯੂ. ਐਸ. ਬੀ. ਕੇਬਲ ਅਤੇ ਡਲਿਵਰੀ ਮਿਲਣ ਉਪਰੰਤ ਇਕ ਸਾਲ ਦੀ ਵਾਰੰਟੀ ਵਾਲੀਆਂ ਵਿਸ਼ੇਸਤਾਵਾਂ ਮੌਜੂਦ ਹਨ।ਸਮਾਰਟ ਫੋਨ ਪ੍ਰਾਪਤ ਕਰਨ ਸਮੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ 12ਵੀਂ ਜਮਾਤ ਦੀ ਵਿਦਿਆਰਥਣ ਦਿਵਿਆ ਨੇ ਕਿਹਾ ਕਿ ਉਸ ਨੂੰ ਕਰੋਨਾ ਸੰਕਟ ਦੌਰਾਨ ਆਨ ਲਾਈਨ ਪੜਾਈ ਕਰਨ ਲਈ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਕਿ ਊਨਾਂ ਦੇ  ਪਰਿਵਾਰ ਕੋਲ ਇਕ ਹੀ ਫੋਨ ਹੋਣ ਕਾਰਨ ਕਈ ਵਾਰ ਆਨਲਾਈਨ ਸਿਖਿਅਆ ਤੋਂ ਵਾਂਝਾ ਹੋਣਾ ਪੈਂਦਾ ਸੀ ਜਾਂ ਫਿਰ ਸ਼ਾਮ ਤੱਕ ਉਡੀਕ ਕਰਨੀ ਪੈਂਦੀ ਸੀ। ਵਿਦਿਆਰਥਣ ਦਿਵਿਆ ਨੇ ਕਿਹਾ ਕਿ ਮੈਂ ਬਹੁਤ ਖੁਸ਼ ਹਾਂ ਕਿ ਪੰਜਾਬ ਸਰਕਾਰ ਨੇ ਉਸ ਨੂੰ ਸਮਾਰਟ ਸਕੂਲ ਪ੍ਰਾਦਨ ਕਰਕੇ ਸਲਾਨਾ ਇਮਤਿਹਾਨ ਨੇੜੇ ਆਊਣ ਸਮੇਂ ਬੇਹਤਰ ਪੜਾਈ ਕਰਨ ਦਾ ਰਸਤਾ ਖੋਲ ਦਿੱਤਾ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ, ਐਸ:ਡੀ:ਐਮ ਸ੍ਰੀ ਵਿਕਾਸ ਹੀਰਾ, ਏ:ਡੀ:ਸੀ:ਪੀ ਹਰਜੀਤ ਸਿੰਘ ਧਾਲੀਵਾਲ, ਡਿਪਟੀ ਮੇਅਰ ਸ੍ਰੀ ਯੂਨਿਸ ਕੁਮਾਰ, ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਅਰੁਣ ਪੱਪਲ, ਜਿਲਾ ਸਿਖਿਆ ਅਫਸਰ ਸ੍ਰੀ ਸਤਿੰਦਬੀਰ ਸਿੰਘ, ਨਾਇਬ ਤਹਿਸੀਲਦਾਰ ਅਰਚਨਾ ਸ਼ਰਮਾ, ਨੋਡਲ ਅਫਸਰ ਆਦਰਸ਼ ਸ਼ਰਮਾ, ਸਕੂਲ ਦੀ ਪਿ੍ਰੰਸੀਪਲ ਲਕਸ਼ਮੀ ਦੇਵੀ, ਸ੍ਰੀ ਪਮਰਜੀਤ ਸਿੰਘ ਚੋਪੜਾ, ਸ੍ਰੀ ਰਵੀਕਾਂਤ, ਸ੍ਰੀ ਵਰਦਾਨ ਭਗਤ, ਸ੍ਰੀ ਅਮਰਨਾਥ ਭਗਤ, ਸਰਪੰਚ ਪਰਮਿੰਦਰ ਸਿੰਘ  ਤੋਂ ਇਾਲਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar , #PunjabSmartConnectScheme , Punjab Smart Connect Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD