Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਮਾਰਟ ਕੁਨੈਕਸ਼ਨ ਯੋਜਨਾ ਦੇ ਦੂਜੇ ਪੜਾਅ ’ਚ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ 20 ਵਿਦਿਆਰਥੀਆਂ ਨੂੰ ਸੌਂਪੇ ਸਮਾਰਟ ਫੋਨ

ਜ਼ਿਲ੍ਹੇ ’ਚ ਬਾਰਵੀਂ ਕਲਾਸ ਦੇ ਕੁੱਲ 10,584 ਵਿਦਿਆਰਥੀਆਂ, 5404 ਲੜਕੇ ਅਤੇ 5180 ਲੜਕੀਆਂ ਨੂੰ ਮਿਲੇਗਾ ਫੋਨ

Web Admin

Web Admin

5 Dariya News

ਹੁਸ਼ਿਆਰਪੁਰ , 18 Dec 2020

Last updated on: Dec 18, 2020, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਸਮਾਰਟ ਕੁਨੈਕਸ਼ਨ ਸਕੀਮ ਯੋਜਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ ਤੋਂ ਬਾਅਦ ਅੱਜ ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 20 ਵਿਦਿਆਰਥੀਆਂ ਨੂੰ ਆਪਣੇ ਹੱਥੋਂ ਸਮਾਰਟ ਫੋਨ ਸੌਂਪੇ।  ਉਨ੍ਹਾਂ ਕਿਹਾ ਕਿ ਇਹ ਫੋਨ ਵਿਦਿਆਰਥੀਆਂ ਨੂੰ ਕੋਵਿਡ ਮਹਾਂਮਾਰੀ ਦੌਰਾਨ ਸਿੱਖਿਆ ਦੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਵਿੱਚ ਮਦਦਗਾਰ ਸਾਬਤ ਹੋਣਗੇ।ਕੈਬਨਿਟ ਮੰਤਰੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਯੋਜਿਤ ਸਮਾਗਮ ਦੇ ਦੌਰਾਨ ਵਿਦਿਆਰਥੀਆਂ ਨੂੰ ਫੋਨ ਵੰਡਦਿਆਂ ਹੋਇਆ ਉਨ੍ਹਾਂ ਨੂੰ ਮਨ ਲਗਾਕੇ  ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਸ਼ਾਮ ਚੁਰਾਸੀ ਦੇ ਵਿਧਾਇਕ ਪਵਨ ਕੁਮਾਰ ਆਦੀਆ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਪੰਜਾਬ ਸਟੇਟ ਉਦਯੋਗ ਵਿਕਾਸ ਨਿਗਮ ਦੇ ਸੀਨੀਅਰ ਵਾਈਸ ਚੇਅਰਮੈਨ ਬ੍ਰਹਮ ਸ਼ੰਕਰ ਜਿੰਪਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਮਾਰਕਿਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਰਾਜੇਸ਼ ਗੁਪਤਾ ਦੀ ਮੌਜੂਦਗੀ ਵਿੱਚ 20 ਵਿਦਿਆਰਥੀਆਂ 10 ਲੜਕੀਆਂ ਅਤੇ 10 ਲੜਕਿਆਂ ਨੂੰ ਮੋਬਾਇਲ ਸੌਂਪਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਸਿੱਖਿਆ ਦੀ ਚਿੰਤਾ ਨੂੰ ਖਤਮ ਕਰ ਦਿੱਤਾ ਹੈ।ਉਦਯੋਗ ਅਤੇ ਵਣਜ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬਾਰਵੀਂ ਕਲਾਸ ਦੇ ਕੁੱਲ 10,584 ਵਿਦਿਆਰਥੀਆਂ, 5404 ਲੜਕੇ ਅਤੇ 5180 ਲੜਕੀਆਂ ਨੂੰ ਸਮਾਰਟ ਫੋਨ ਮਿਲਣਗੇ। ਉਨ੍ਹਾਂ ਕਿਹਾ ਕਿ ਪਹਿਲੇ ਅਤੇ ਦੂਜੇ ਪੜਾਅ ਤਹਿਤ ਜ਼ਿਲ੍ਹੇ ਦੇ 68 ਸਕੂਲਾਂ ਦੇ 7777 ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਦਸੰਬਰ ਅੰਤ ਤੱਕ ਦੇ ਸਾਰੇ ਸਰਕਾਰੀ ਸਕੂਲਾਂ ਦੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਸੋਚ ਦੇ ਕਾਰਨ ਕੋਵਿਡ ਦੇ ਇਸ ਚੁਣੌਤੀਪੂਰਨ ਸਮੇਂ ਵਿੱਚ ਇਹ ਸਮਾਰਟ ਫੋਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ  ਲਈ ਰਾਮਬਾਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਆਨਲਾਈਨ ਲਰਨਿੰਗ ਦੇ ਸਮੇਂ ਵਿੱਚ ਪੰਜਾਬ ਸਰਕਾਰ ਵਲੋਂ ਦਿੱਤੇ ਗਏ ਸਮਾਰਟ ਫੋਨ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਉਮੀਦ ਜਾਗੀ ਹੈ ਅਤੇ ਉਨ੍ਹਾਂ ਦਾ ਪੜ੍ਹਾਈ ਨੂੰ ਲੈ ਕੇ ਹੌਂਸਲਾ ਹੋਰ ਵੀ ਜ਼ਿਆਦਾ ਵੱਧਿਆ ਹੈ। 

ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਮੁਹੱਈਆ ਕਰਵਾਏ ਜਾ ਰਹੇ ਫੋਨਾਂ ਵਿੱਚ ਲਗਭਗ ਹਰ ਤਰ੍ਹਾਂ ਦੀਆਂ ਜ਼ਰੂਰੀ ਵਿਸ਼ੇਸ਼ਤਾਵਾਂ ਮੌਜੂਦ ਸਨ, ਜੋ ਕਿ ਉਨ੍ਹਾਂ ਲਈ ਮਦਦਗਾਰ ਰਹਿਣਗੀਆਂ।ਸੁੰਦਰ ਸ਼ਾਮ ਅਰੋੜਾ ਨੇ ਇਸ ਮੌਕੇ ’ਤੇ ਵਿਧਾਨ ਸਭਾ ਖੇਤਰ ਦੇ ਹਿਸਾਬ ਨਾਲ ਫੋਨਾਂ ਦੀ ਗਿਣਤੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਲਕਾ ਚੱਬੇਵਾਲ ਦੇ 1072, ਗੜ੍ਹਸ਼ੰਕਰ ਦੇ 1668, ਦਸੂਹਾ ਵਿਧਾਨ ਸਭਾ ਖੇਤਰ ਦੇ 2145, ਹੁਸ਼ਿਆਰਪੁਰ 1357, ਮੁਕੇਰੀਆਂ ਦੇ 1638, ਸ਼ਾਮ ਚੁਰਾਸੀ ਦੇ 1569 ਅਤੇ ਉੜਮੁੜ ਦੇ 1125 ਵਿਦਿਆਰਥੀਆਂ ਨੂੰ ਸਮਾਰਟ ਪੰਜਾਬ ਕਨੈਕਟ ਸਕੀਮ ਦੇ ਤਹਿਤ ਸਮਾਰਟ ਫੋਨ ਦਿੱਤੇ ਜਾਣਗੇ। ਉਨ੍ਹਾਂ ਫੋਨ ਦੀਆਂ ਵਿਸ਼ੇਸ਼ਤਾਵਾਂ ਦਾ ਵਿਦਿਆਰਥੀਆਂ ਨੂੰ ਹੋਣ ਵਾਲੇ ਲਾਭਾ ਦੀ ਗੱਲ ਕਰਦਿਆ ਕਿਹਾ ਕਿ ਇਹ ਵਿਦਿਆਰਥੀ ਆਪਣੇ ਸਲੇਬਸ ਅਤੇ ਕੋਰਸਾਂ ਦੇ ਬਾਰੇ ਵਿੱਚ ਆਨਲਾਈਨ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਅਧਿਆਪਕਾਂ ਨੂੰ ਆਨਲਾਈਨ ਸਿੱਖਿਆ ਪ੍ਰਾਪਤ ਕਰਨ ਵਿੱਚ ਸਹਾਈ ਹੋਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫੋਨਾਂ ਰਾਹੀਂ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਨਾਗਰਿਕ ਸੇਵਾਵਾਂ ਅਤੇ ਭਲਾਈ ਸਕੀਮਾਂ ਤੋਂ ਵੀ ਜਾਣੂ ਹੋਇਆ ਜਾ ਸਕਦਾ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ ਬਾਰਵੀਂ ਦੇ ਬੱਚਿਆਂ ਦਾ ਸਹੀ ਮਾਇਨੇ ਵਿੱਚ ਕੈਰੀਅਰ ਸ਼ੁਰੂ ਹੁੰਦਾ ਹੈ ਅਤੇ ਇਸ ਦੌਰ ਵਿੱਚ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਚਿੰਤਾ ਹੋਰ ਵੀ ਵੱਧ ਜਾਂਦੀ ਹੈ, ਜਿਸ ਨੂੰ ਪਹਿਲ ਦੇ ਆਧਾਰ ’ਤੇ ਲੈਂਦੇ ਹੋਏ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਇਹ ਸਮਾਰਟ ਫੋਨ ਮੁਹੱਈਆ ਕਰਵਾਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਉਦਯੋਗ ਵਿਭਾਗ ਨੂੰ ਇਹ ਸਮਾਰਟ ਫੋਨ ਖਰੀਦਣ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਅਸੀਂ ਲਾਵਾ ਕੰਪਨੀ ਤੋਂ ਇਹ ਫੋਨ ਖਰੀਦੇ ਹਨ ਅਤੇ ਕੋਵਿਡ ਦੇ ਚੱਲਦੇ ਫੋਨ ਦੀ ਸਪਲਾਈ ਵਿੱਚ ਦਿੱਕਤ ਆਈ ਸੀ ਪਰ ਹੁਣ ਇਹ ਦਿੱਕਤ ਦੂਰ ਹੋ ਗਈ ਹੈ ਅਤੇ ਦਸੰਬਰ ਦੇ ਆਖੀਰ ਤੱਕ ਬਾਕੀ ਸਾਰੇ ਰਹਿੰਦੇ ਫੋਨ ਬੱਚਿਆਂ ਨੂੰ ਵੰਡ ਦਿੱਤੇ ਜਾਣਗੇ। ਇਸ ਮੌਕ ’ਤੇ ਸਾਰਿਆਂ ਦਾ ਧੰਨਵਾਦ ਕਰਦੇ ਹੋਏ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵਿਦਿਆਰਥੀਆਂ ਨੂੰ ਹੋਰ ਵੀ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਦਾ ਸੰਦੇਸ਼ ਦਿੱਤਾ।ਇਸ ਮੌਕੇ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ (ਸ) ਰਾਕੇਸ਼ ਕੁਮਾਰ, ਵੋਕੇਸ਼ਨਲ ਕੁਆਰਡੀਨੇਟਰ ਅਮਰੀਕ ਸਿੰਘ, ਸਹਾਇਕ ਸਿੱਖਿਆ ਅਫ਼ਸਰ (ਖੇਡ) ਦਲਜੀਤ ਸਿੰਘ, ਦੀਪਕ ਪੁਰੀ ਆਦਿ ਵੀ ਮੌਜੂਦ ਸਨ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur , DC Hoshiarpur , Deputy Commissioner Hoshiarpur , Apneet Riyait , #PunjabSmartConnectScheme , Punjab Smart Connect Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD