Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਚੌਥਾ ਮਿਲੀਟਰੀ ਲਿਟਰੇਚਰ ਫੈਸਟੀਵਲ 2020 : ਅੱਤਵਾਦ ਦਾ ਉਭਾਰ ਰੋਕਣ ਲਈ ਸਮੂਹਿਕ ਪੈਂਤੜੇਬਾਜ਼ੀ ਦੀ ਲੋੜ ’ਤੇ ਜ਼ੋਰ

Web Admin

Web Admin

5 Dariya News

ਚੰਡੀਗੜ੍ਹ , 18 Dec 2020

Last updated on: Dec 18, 2020, 00:00 IST

ਚੌਥੇ ਮਿਲੀਟਰੀ ਲਿਟਰੇਚਰ ਫੈਸਟੀਵਲ ਵਿਚ ਤਾਲਿਬਾਨ ਬਾਰੇ ਗੱਲ ਕਰਦਿਆਂ ਅਮਰੀਕੀ ਸਿਆਸੀ ਸਾਇੰਸਦਾਨ ਡਾ. ਸੀ ਕਰਿਸਟੀਨ ਫੇਅਰ ਨੇ ਕਿਹਾ ਕਿ ਅੱਤਵਾਦ ਨੂੰ ਰੋਕਣ ਲਈ ਦੁਨੀਆਂ ਨੂੰ ਸਮੂਹਿਕ ਯਤਨ ਕਰਨੇ ਚਾਹੀਦੇ ਹਨ। ਉਨਾਂ ਕਿਹਾ ਕਿ ਏਸ਼ੀਆਈ ਖਿੱਤੇ ਦੇ ਕੁਝ ਮੁਲਕ ਤਾਲਿਬਾਨ ਸਮੇਤ ਕਈ ਅੱਤਵਾਦੀ ਸੰਗਠਨਾਂ ਦੀ ਮਦਦ ਕਰ ਰਹੇ ਹਨ ਜਿਸ ਦਾ ਖਾਮਿਆਜ਼ਾ ਦੁਨੀਆਂ ਭਰ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।ਇਰਾਨ ਵਿਚ ਭਾਰਤ ਦੇ ਰਾਜਦੂਤ ਰਹਿ ਚੁੱਕੇ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਅਫਸਰ ਕੇਸੀ ਸਿੰਘ, ਆਈਐਫਐਸ ਨਾਲ ਵਿਚਾਰ-ਚਰਚਾ ਕਰਦਿਆਂ ਡਾ. ਫੇਅਰ ਨੇ ਕਿਹਾ ਕਿ ਪਾਕਿਸਤਾਨੀ ਸਰਕਾਰ ਅਤੇ ਫੌਜ ਵਿਚ ਬੇਹਤਰ ਤਾਲਮੇਲ ਦੀ ਘਾਟ ਤਾਲਿਬਾਨ ਦੇ ਉਭਾਰ ਦਾ ਇਕ ਕਾਰਣ ਹੈ। ਉਨਾਂ ਕਿਹਾ ਕਿ ਕਿਸੇ ਵੀ ਦੇਸ਼ ਕੋਲ ਫੌਜ ਦੀ ਵੱਡੀ ਗਿਣਤੀ ਅੱਤਵਾਦ ਨਾਲ ਜੁੜੀਆਂ ਗਤੀਵਿਧੀਆਂ ਦੀ ਰੋਕਥਾਮ ਦਾ ਇਕੋ-ਇਕ ਜ਼ਰੀਆਂ ਨਹੀਂ ਹੋ ਸਕਦੀ ਬਲਕਿ ਅੱਤਵਾਦ ਦਾ ਉਭਾਰ ਰੋਕਣ ਲਈ ਸਮੂਹਿਕ ਪੈਂਤੜੇਬਾਜ਼ੀ ਦੀ ਲੋੜ ਹੈ।ਕਾਬਿਲੇਗੌਰ ਹੈ ਕਿ ਡਾ. ਸੀ ਕਰਿਸਟੀਨ ਫੇਅਰ ਅਮਰੀਕੀ ਸਿਆਸੀ ਸਾਇੰਸਦਾਨ ਹੋਣ ਤੋਂ ਇਲਾਵਾ ਅੱਤਵਾਦ ਵਿਰੋਧੀ ਅਤੇ ਏਸ਼ੀਆਈ ਖਿੱਤੇ ਨਾਲ ਜੁੜੇ ਮਾਮਲਿਆਂ ਦੇ ਮਾਹਿਰ ਹਨ। ਉਹ ਅੱਧੀ ਦਰਜਨ ਤੋਂ ਉੱਪਰ ਕਿਤਾਬਾਂ ਲਿਖ ਚੁੱਕੇ ਹਨ।“ਦੀ ਤਾਲਿਬਾਨ ਆਰ ਕਮਿੰਗ ਕਾਲਿੰਗ: ਡੀਪ ਸਟੇਟਸ ਇਨ ਪਾਕਿਸਤਾਨ ਐਂਡ ਇੰਡੀਆ ਐਂਡ ਦੀ ਰੋਲ ਆਫ ਮੀਡੀਆ“ ਵਿਸ਼ੇ ’ਤੇ ਵਿਚਾਰ-ਚਰਚਾ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਏਸ਼ੀਆਂ ਖਿੱਤੇ ਵਿਚ ਤਾਲਿਬਾਨ ਦੀ ਮਦਦ ਕਰਨ ਵਾਲੇ ਦੇਸ਼ਾਂ ਦੀ ਅੰਦਰੂਨੀ ਤੇ ਵਿੱਤੀ ਹਾਲਤ ਬਹੁਤੀ ਵਧੀਆਂ ਨਹੀਂ ਹੈ ਕਿਉਂ ਕਿ ਅੱਤਵਾਦੀਆਂ ਦੀ ਮਦਦ ਲਈ ਖਰਚਿਆ ਪੈਸਾ ਵਿਕਾਸ ਕਾਰਜਾਂ ’ਤੇ ਨਹੀਂ ਲੱਗਦਾ ਅਤੇ ਅੰਦਰੂਨੀ ਹਮਲਿਆਂ ਲਈ ਕਈ ਵਾਰ ਅਜਿਹੇ ਅੱਤਵਾਦੀ ਗਰੁੱਪ ਹੀ ਜ਼ਿੰਮੇਵਾਰ ਹੁੰਦੇ ਹਨ ਜਿਨਾਂ ਦੀ ਮਦਦ ਹਕੂਮਤ ਵੱਲੋਂ ਕੀਤੀ ਜਾਂਦੀ ਹੈ। ਭਾਰਤ, ਪਾਕਿਸਤਾਨ, ਇਰਾਨ, ਈਰਾਕ, ਅਫਗਾਨਿਸਤਾਨ ਅਤੇ ਏਸ਼ੀਆਂ ਦੇ ਹੋਰ ਅੱਤਵਾਦ ਪ੍ਰਭਾਵਿਤ ਦੇਸ਼ਾਂ ਦਾ ਜ਼ਿਕਰ ਕਰਦਿਆਂ ਉਨਾਂ ਕਿਹਾ ਕਿ ਅੱਤਵਾਦ ਖਿਲਾਫ ਲਏ ਸਟੈਂਡ ਕਾਰਨ ਭਾਰਤ ਵਿਕਾਸਸ਼ੀਲ ਮੁਲਕਾਂ ਦੀ ਸੂਚੀ ਵਿਚ ਮੋਹਰੀ ਹੋ ਕੇ ਉੱਭਰਿਆਂ ਹੈ।ਇਸ ਦੌਰਾਨ ਵੱਖ-ਵੱਖ ਅੱਤਵਾਦੀ ਸੰਗਠਨਾਂ ਦੀ ਕਾਰਜਪ੍ਰਣਾਲੀ ਬਾਰੇ ਵੀ ਵਿਚਾਰ-ਚਰਚਾ ਕੀਤੀ ਗਈ। ਅਮਰੀਕਾ ’ਤੇ 9/11 ਦੇ ਹਮਲੇ ਬਾਰੇ ਗੱਲ ਕਰਦਿਆਂ ਡਾ. ਫੇਅਰ ਨੇ ਕਿਹਾ ਕਿ ਅੱਤਵਾਦੀ ਹਮਲਿਆਂ ਪਿੱਛੇ ਕਿਸੇ ਨਾ ਕਿਸੇ ਤਾਕਤ ਦਾ ਹੱਥ ਜ਼ਰੂਰ ਹੁੰਦਾ ਹੈ ਅਤੇ ਅੱਤਵਾਦੀਆਂ ਨੂੰ ਪੈਸਾ ਮੁਹੱਈਆ ਕਰਵਾਉਣ ਵਾਲੇ ਦੇਸ਼ ਇਸ ਲਈ ਜ਼ਿੰਮੇਵਾਰ ਹਨ। ਉਨਾਂ ਅਮਰੀਕਾ ਵੱਲੋਂ ਅਫਗਾਨਿਸਤਾਨ ਵਿਚ ਤਾਲਿਬਾਨ ਦੀ ਸਫਾਈ ਲਈ ਚੁੱਕੇ ਕਦਮਾਂ ਦੀ ਸ਼ਲਾਘਾ ਕੀਤੀ।ਮੀਡੀਆ ਦੀ ਭੂਮਿਕਾ ਬਾਰੇ ਗੱਲ ਕਰਦਿਆਂ ਉਨਾਂ ਕਿਹਾ ਕਿ ਮੌਜੂਦਾ ਸਮੇਂ ਖੋਜੀ ਪੱਤਰਕਾਰੀ ਦੀ ਘੱਟ ਰਹੀ ਪ੍ਰਵਿਰਤੀ ਚਿੰਤਾ ਦਾ ਵਿਸ਼ਾ ਹੈ। ਉਨਾਂ ਕਿਹਾ ਕਿ ਬਹੁਤੇ ਮੀਡੀਆ ਅਦਾਰੇ ਸਿਰਫ ਉਹ ਦਿਖਾ/ਛਾਪ ਰਹੇ ਹਨ ਜੋ ਹਕੂਮਤ ਕਰ ਰਹੇ ਲੋਕ ਕਹਿ ਰਹੇ ਹਨ। ਇਕਪਾਸੜ ਰਿਪੋਰਟਿੰਗ ’ਤੇ ਦੋਵਾਂ ਪੈਨਲਿਸਟਾਂ ਨੇ ਚਿੰਤਾ ਦਾ ਇਜ਼ਹਾਰ ਕੀਤਾ। ਤਾਲਿਬਾਨ ਕਿੱਦਾਂ ਸ਼ੋਸ਼ਲ ਮੀਡੀਆ ਦੀ ਵਰਤੋਂ ਕਰ ਰਿਹਾ ਹੈ ਬਾਬਤ ਕੀਤੇ ਇਕ ਸਵਾਲ ਬਾਰੇ ਡਾ. ਫੇਅਰ ਨੇ ਕਿਹਾ ਕਿ ਇਹ ਮਾਧਿਆਮ ਤਾਲਿਬਾਨ ਕਾਫੀ ਸਮੇਂ ਤੋਂ ਵਰਤਦਾ ਆ ਰਿਹਾ ਹੈ। ਉਨਾਂ ਕਿਹਾ ਕਿ ਅੱਤਵਾਦੀ ਸੰਗਠਨ ਬਹੁਤ ਸਾਰੇ ਸੰਦੇਸ਼ ਅਤੇ ਵੀਡੀਓ ਸ਼ੋਸ਼ਲ ਮੀਡੀਆ ਰਾਹੀਂ ਹੀ ਫੈਲਾਉਂਦੇ ਹਨ।  ਅਮਰੀਕਾ ਵਿਚ ਨਵੀਂ ਸਰਕਾਰ ਦੇ ਗਠਨ ਨਾਲ ਤਾਲਿਬਾਨ ਸਬੰਧੀ ਨੀਤੀਆਂ ’ਤੇ ਕੀ ਅਸਰ ਪਵੇਗਾ ਬਾਰੇ ਉਨਾਂ ਕਿਹਾ ਕਿ ਇਹ ਭਵਿੱਖ ਤੈਅ ਕਰੇਗਾ ਕਿ ਨਵੀਂ ਅਮਰੀਕੀ ਸਰਕਾਰ ਕੀ ਪੈਂਤੜਾ ਤਿਆਰ ਕਰਦੀ ਹੈ।

 

Tags: Military Literature Festival , Military , Military Literature Festival 2020 , MLF 2020 , 4th Military Literature Festival 2020

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD