Sunday, 05 May 2024

 

 

ਖ਼ਾਸ ਖਬਰਾਂ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

 

ਸ਼ਹਿਰੀ ਸਥਾਨਕ ਇਕਾਈਆਂ ਦੇ ਫਰੰਟਲਾਈਨ ਕਰਮਚਾਰੀਆਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਕੀਤਾ ਸ਼ਲਾਘਾਯੋਗ ਕੰਮ : ਬ੍ਰਹਮ ਮਹਿੰਦਰਾ

ਸਫ਼ਾਈ ਕਰਮਚਾਰੀ ਯੂਨੀਅਨਾਂ ਦੀ ਹਰ ਮੰਗ ਨੂੰ ਗੰਭੀਰਤਾ ਨਾਲ ਵਿਚਾਰ ਕੇ ਫੈਸਲਾ ਲਿਆ ਜਾਵੇਗਾ

Web Admin

Web Admin

5 Dariya News

ਚੰਡੀਗੜ੍ਹ , 18 Dec 2020

ਕੋਰੋਨਾ ਮਹਾਂਮਾਰੀ ਦੌਰਾਨ ਸਥਾਨਕ ਸਰਕਾਰਾਂ ਵਿਭਾਗ ਤਹਿਤ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਨੇ ਮੂਹਰਲੀ ਕਤਾਰ ਵਿਚ ਆਪਣੇ ਕੰਮ ਨੂੰ ਨਿਪੁੰਨਤਾ ਪੂਰਨ ਪੂਰਾ ਕੀਤਾ ਜੋ ਕਿ ਸ਼ਲਾਘਾਯੋਗ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਮਿਊਂਸੀਪਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਦੋ ਯੂਨੀਅਨਾਂ (ਪੰਜਾਬ ਸਫ਼ਾਈ ਯੂਨੀਅਨ ਅਤੇ ਮਿਊਂਸੀਪਲ ਇੰਪਲਾਈਜ਼ ਐਕਸ਼ਨ ਕਮੇਟੀ) ਨਾਲ ਮੀਟਿੰਗ ਦੌਰਾਨ ਕੀਤਾ।ਮੀਟਿੰਗ ਦੀ ਅਗਵਾਈ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੁਲਾਜ਼ਮਾਂ ਵਲੋਂ ਪੱਕੇ ਕਰਨ ਦੀ ਮੰਗ ਨੂੰ ਸਬ-ਕਮੇਟੀ ਦੀ ਮੀਟਿੰਗ ਵਿਚ ਵਿਚਾਰਿਆ ਜਾਵੇਗਾ ਅਤੇ ਮਿਊਂਸੀਪਲ ਤੇ ਕਾਰਪੋਰੇਸ਼ਨਾਂ ਵਿਚ ਸਫ਼ਾਈ ਕਰਮਚਾਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਸਬੰਧੀ ਜਲਦ ਫੈਸਲਾ ਲਿਆ ਜਾਵੇਗਾ। ਉਹਨਾਂ ਮੀਟਿੰਗ ਵਿਚ ਹਾਜ਼ਰ ਉਚ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋੜ ਅਨੁਸਾਰ ਵਿਭਾਗ ਵਲੋਂ ਜਨਸੰਖਿਆ ਦੇ ਆਧਾਰ ‘ਤੇ ਬੀਟਾਂ ਤੈਅ ਕਰਦੇ ਹਏ ਭਰਤੀ ਸਬੰਧੀ ਤਜਵੀਜ ਡੀ.ਡੀ.ਆਰ./ਕਮਿਸ਼ਨਰ ਰਾਹੀਂ ਜਲਦ ਭੇਜੀ ਜਾਵੇ ਤਾਂ ਜੋ ਸਫ਼ਾਈ ਕਰਮਚਾਰੀਆਂ ਦੀ ਹੋਰ ਭਰਤੀ ਕੀਤੀ ਜਾ ਸਕੇ।ਸਫ਼ਾਈ ਕਰਮਚਾਰੀਆਂ ਨੂੰ ਉਹਨਾਂ ਦੀ ਸੁਰੱਖਿਆ ਲਈ ਸੇਫਟੀ ਕਿੱਟਾਂ ਪ੍ਰਦਾਨ ਕਰਨ ਸਬੰਧੀ ਉਹਨਾਂ ਕਿਹਾ ਕਿ ਮੁਲਾਜ਼ਮਾਂ ਤੋਂ ਸੇਫਟੀ ਕਿੱਟਾਂ ਸਬੰਧੀ ਸੁਝਾਅ ਲੈ ਕੇ ਕਮੇਟੀ ਬਣਾਈ ਜਾਵੇ। ਇਹ ਕਿੱਟਾਂ ਸਫ਼ਾਈ ਕਰਮਚਾਰੀਆਂ ਨੂੰ ਨਿਸ਼ਚਿਤ ਸਮੇਂ ਵਿਚ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਉਚ ਜੋਖ਼ਮ ਵਾਲੀਆਂ ਥਾਵਾਂ ‘ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।ਸ੍ਰੀ ਬ੍ਰਹਮ ਮਹਿੰਦਰਾ ਨੇ ਸਫ਼ਾਈ ਕਰਮਚਾਰੀਆਂ ਨੂੰ ਮਿਲਣ ਵਾਲੇ ਭੱਤਿਆਂ ਦਾ ਵੇਰਵਾ ਦੇਣ ਲਈ ਵੀ ਕਿਹਾ ਅਤੇ ਸਬੰਧਤ ਅਥਾਰਟੀਆਂ ਨੂੰ ਹਦਾਇਤ ਕੀਤੀ ਕਿ ਭੱਤਿਆਂ ਨੂੰ ਵਧਾਉਣ ਲਈ ਮਾਮਲਾ ਵਿੱਤੀ ਵਿਭਾਗ ਨੂੰ ਭੇਜਿਆ ਜਾਵੇ। ਉਹਨਾਂ ਉਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਗਤੀ ਰਿਪੋਰਟ ਬਾਰੇ ਯੂਨੀਅਨਾਂ ਨੂੰ ਸਮੇਂ ਸਮੇਂ ‘ਤੇ ਜਾਣੂ ਕਰਵਾਇਆ ਜਾਵੇ। ਸਥਾਨਕ ਸਰਕਾਰਾਂ ਮੰਤਰੀ ਨੇ ਸਫ਼ਾਈ ਕਰਮਚਾਰੀਆਂ ਨੂੰ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ  ਜਲਦ ਸਫ਼ਾਈ ਕਰਮਚਾਰੀਆਂ ਦਾ ਬੀਮਾ ਕਰਵਾਏਗੀ ਤਾਂ ਜੋ ਕੋਈ ਵੀ ਘਟਨਾ ਹੋਣ ‘ਤੇ ਪੀੜਤ ਦੇ ਪਰਿਵਾਰ ਨੂੰ ਬਣਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਮੀਟਿੰਗ ਵਿਚ ਸਫ਼ਾਈ ਕਰਮਚਾਰੀਆਂ ਦੇ ਪੱਕੇ ਕਰਨ, ਮੁਲਾਜ਼ਮਾਂ ਦੀ ਤਰੱਕੀ, ਤਰਸ ਦੇ ਆਧਾਰ ‘ਤੇ ਨੌਕਰੀ ਤੇ ਤਿਉਹਾਰ/ਕਣਕ ਕਰਜ਼ਾ ਆਦਿ ਮਾਮਲਿਆਂ ‘ਤੇ ਗੰਭੀਰਤਾ ਨਾਲ ਚਰਚਾ ਕੀਤੀ ਗਈ। ਸ੍ਰੀ ਬ੍ਰਹਮ ਮਹਿੰਦਰਾ ਨੇ ਯੂਨੀਅਨਾਂ ਨੂੰ ਭਰੋਸਾ ਦਵਾਇਆ ਕਿ ਇਹਨਾਂ ਸਾਰੇ ਮਾਮਲਿਆਂ ਸਬੰਧੀ ਜਲਦ ਫੈਸਲਾ ਲਿਆ ਜਾਵੇਗਾ।    

 

Tags: Brahm Mohindra , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD