Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਮਾਰਟ ਕੁਨੈਕਟ : ਦੂਜੇ ਪੜਾਅ ਅਧੀਨ ਵਿਦਿਆਰਥੀਆਂ ਨੂੰ ਸਮਾਰਟ ਫੋਨਾਂ ਦੀ ਵੰਡ

ਜ਼ਿਲ੍ਹਾ ਬਰਨਾਲਾ ਵਿਚ 18 ਸਕੂਲਾਂ ਦੇ 1580 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ: ਤੇਜ ਪ੍ਰਤਾਪ ਸਿੰਘ ਫੂਲਕਾ

Web Admin

Web Admin

5 Dariya News

ਬਰਨਾਲਾ , 18 Dec 2020

Last updated on: Dec 18, 2020, 00:00 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਦੇ ਸਕੂਲ ਸਿੱਖਿਆ ਢਾਂਚੇ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੇ ਯਤਨਾਂ ਤਹਿਤ ਅੱਜ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ਵਿਚ ਪੜ੍ਹਦੇ ਵਿਦਆਰਥੀਆਂ ਨੂੰ ਸਮਾਰਟ ਫੋਨ ਦੇਣ ਦੇ ਦੂਜੇ ਪੜਾਅ ਨੂੰ ਨੇਪਰੇ ਚੜ੍ਹਿਆ ਗਿਆ।ਇਸ ਦੌਰਾਨ ਸਦਮ ਮੁਕਾਮ ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਜ਼ਿਲ੍ਹੇ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦੂਜੇ ਪੜਾਅ ਤਹਿਤ ਸਮਾਰਟ ਫੋਨ ਵੰਡੇ। ਅੱਜ ਦੂਜੇ ਪੜਾਅ ਵਿਚ ਜ਼ਿਲ੍ਹੇ ਵਿਚ ਵੱਖ ਵੱਖ ਥਾਈਂ 18 ਸਕੂਲਾਂ ਦੇ 1580 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਇਸ ਮੌਕੇ ਹੋਏ ਵਰਚੂਅਲ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਵਿਦਿਆ ਦੇਣ ਲਈ ਵਚਨਬੱਧ ਹੈ। ਵਿਦਿਆਰਥੀਆਂ ਦੀ ਸਿੱਖਿਆ ਨੂੰ ਸਮੇਂ ਦੇ ਹਾਣ ਦੇ ਬਣਾÎਉਂਦੇ ਹੋਏ ਸਕੂਲਾਂ ਨੂੰ ਸਮਾਰਟ ਬਣਾਇਆ ਜਾ ਰਿਹਾ ਹੈ ਅਤੇ ਈ-ਕੰਟੈਂਟ ਚਲਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ 50 ਹਜ਼ਾਰ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ ਹਨ ਅਤੇ ਦੂਜੇ ਪੜਾਅ ਤਹਿਤ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ 80 ਹਜ਼ਾਰ ਹੋਰ ਵਿਦਿਆਰਥੀਆਂ ਨੂੰ ਅੱਜ ਸਮਾਰਟ ਫੋਨ ਵੰਡੇ ਗਏ ਹਨ। ਇਸ ਦੇ ਨਾਲ ਹੀ ਈ-ਲਰਨਿੰਗ ਨੂੰ ਉਤਸ਼ਾਹਿਤ ਕਰਨ ਲਈ 22 ਸੀਨੀਅਰ ਸੈਕੰਡਰੀ ਸਕੂਲਾਂ ਵਿਚ 877 ਟੈਬਲੇਟਸ ਵੀ ਦਿੱਤੇ ਗਏ ਹਨ।

ਇਸ ਮੌਕੇ ਸੂਬੇ ਦੇ ਸਿੱਖਿਆ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਜਿੱਥੇ ਸਮਾਰਟ ਕੁਨੈਕਟ ਸਕੀਮ ਲਈ ਧੰਨਵਾਦ ਕੀਤਾ, ਉਥੇ ਆਖਿਆ ਕਿ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਸਿੱਖਿਆ ਨੂੰ ਮਿਆਰੀ ਬਣਾਉਣ ਤੇ ਵਿਦਿਆਰਥੀਆਂ ਦੇ ਡਿਜੀਟਲ ਸਸ਼ਕਤੀਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ 20 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡ ਕੇ ਜ਼ਿਲ੍ਹੇ ਵਿਚ ਦੂਜੇ ਪੜਾਅ ਤਹਿਤ 18 ਸਕੂਲਾਂ ਦੇ 1580 ਵਿਦਿਆਰਥੀਆਂ ਨੂੰ ਫੋਨ ਵੰਡਣ ਦੀ ਸ਼ੁਰੂਆਤ ਕੀਤੀ।  ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਟੂ ਨੂੰ 37 ਟੈਬਲੇਟਸ ਵੀ ਵੰਡੇ ਗਏ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਆਖਿਆ ਕਿ ਉਹ ਇਨ੍ਹਾਂ ਸਮਾਰਟ ਫੋਨਾਂ ਰਾਹੀਂ ਆਨਲਾਈਨ ਸਿੱਖਿਆ ਅਤੇ ਈ-ਕੰਟੈਂਟ ਦਾ ਵੱਧ ਤੋਂ ਵੱਧ ਲਾਭ ਲੈਣ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸਰਬਜੀਤ ਸਿੰਘ ਤੂਰ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਹਰਕੰਵਲਜੀਤ ਕੌਰ, ਪ੍ਰਿੰਸੀਪਲ ਦਰਸ਼ਨ ਸਿੰਘ ਚੀਮਾ, ਡੀਐਮ (ਸਪੋਰਟਸ) ਸਿਮਰਦੀਪ ਸਿੰਘ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਬਿੰਦਰ ਸਿੰਘ ਖੁੱਡੀ ਕਲਾਂ, ਡੀਐਮ ਕੰਪਿਊਟਰ ਮਹਿੰਦਰਪਾਲ, ਕੋਆਰਡੀਨੇਟਰ ਆਈਸੀਟੀ ਕੀਰਤੀ ਦੇਵ, ਨੀਰਜ ਕੁਮਾਰ, ਸਵਰਨ ਸਿੰਘ, ਮਹਿੰਦਰ ਸਿੰਘ, ਹਰਬੰਸ ਸਿੰਘ, ਪਰਮਜੀਤ ਕੌਰ ਤੇ ਮਨਜੀਤ ਕੌਰ ਹਾਜ਼ਰ ਸਨ।

 

Tags: DC Barnala , Deputy Commissioner Barnala , Tej Partap Singh Phoolka , Barnala , #PunjabSmartConnectScheme , Punjab Smart Connect Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD