Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਸਰਕਾਰੀ ਸਕੂਲ ਲਾਧੂਕਾ ਵਿਖੇ ਪੰਜਾਬ ਸਮਾਰਟ ਕਨੈਕਟ ਸਕੀਮ ਤਹਿਤ ਬੱਚਿਆਂ ਨੂੰ ਮੋਬਾਇਲ ਫੋਨ ਵੰਡੇ

Web Admin

Web Admin

5 Dariya News

ਫਾਜ਼ਿਲਕਾ , 18 Dec 2020

Last updated on: Dec 18, 2020, 00:00 IST

ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲਾਧੂਕਾ ਵਿਖੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਵਿਧਾਇਕ ਫਾਜ਼ਿਲਕਾ ਦਵਿੰਦਰ ਸਿੰਘ ਘੁਬਾਇਆ ਨੇ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਪੰਜਾਬ ਸਮਾਰਟ ਕਨੈਕਟ ਸਕੀਮ ਤਹਿਤ ਬੱਚਿਆਂ ਨੂੰ ਮੋਬਾਇਲ ਫੋਨ ਵੰਡੇ।ਵਿਧਾਇਕ ਘੁਬਾਇਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਅਸੀਂ ਧੰਨਵਾਦੀ ਹਾਂ ਜਿਨ੍ਹਾਂ ਨੇ ਕੋਵਿਡ ਕਾਲ ਦੌਰਾਨ ਬਚਿਆਂ ਦੀ ਪੜਾਈ ਦਾ ਨੁਕਸਾਨ ਨਾ ਹੋਵੇ, ਇਸ ਤਹਿਤ ਸਕੂਲ ਦੇ ਬੱਚਿਆਂ ਨੂੰ ਮੁਫਤ ਸਮਾਰਟ ਫੋਨ ਦੇਣ ਦਾ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮਾਰਟ ਫੋਨ ਨਾਲ ਬਚੇ ਈ-ਕੰਟੈਂਟ ਰਾਹੀਂ ਆਪਣੀ ਪੜਾਈ ਕਰ ਸਕਣਗੇ ਜਿਸ ਨਾਲ ਬਚਿਆਂ ਨੂੰ ਪੜਾਈ ਪਿਛੋਂ ਕੋਈ ਮੁਸ਼ਕਲ ਪੇਸ਼ ਨਾ ਆਵੇ।ਵਿਧਾਇਕ ਫਾਜ਼ਿਲਕਾ ਨੇ ਕਿਹਾ ਕਿ ਕਿਸਾਨਾਂ ਦੇ ਕਰਜੇ ਮੁਆਫ ਕਰਨਾ ਆਦਿ ਲੋਕਾਂ ਨੂੰ ਪੰਜਾਬ ਸਰਕਾਰ ਦੀ ਵੱਡੀ ਦੇਣ ਹੈ।ਉਨ੍ਹਾਂ ਪੂਰੇ ਸਕੂਲ ਸਟਾਫ ਅਤੇ ਬੱਚਿਆਂ ਨਾਲ ਮੀਟਿੰਗ ਕਰ ਕੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਕਿਹਾ ਅਤੇ ਕਲਾਸਾਂ ਜਾ ਕੇ ਬੱਚਿਆਂ ਦੀ ਪੜ੍ਹਾਈ ਅਤੇ ਉਹਨਾਂ ਦਾ ਹਾਲ ਚਾਲ ਪੁੱਛਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਸਕੂਲਾਂ ਨੂੰ ਅਪਗ੍ਰੇਡ ਕਰ ਰਹੀ ਹੈ ਅਤੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਰਿਹਾ ਹੈ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਹਰੀ ਚੰਦ ਕੰਬੋਜ ਨੇ ਵੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ, ਸਟਾਫ, ਬੱਚਿਆਂ ਅਤੇ ਹੋਰ ਲੀਡਰਸ਼ਿਪ ਨੇ ਹਿੱਸਾ ਲਿਆ।  

 

Tags: Davinder Singh Ghubaya , Fazilka , Congress , Punjab Congress , #PunjabSmartConnectScheme , Punjab Smart Connect Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD