Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਦੂਜੇ ਪੜਾਅ ਤਹਿਤ ਜ਼ਿਲ੍ਹੇ ਦੇ ਕਰੀਬ 2900 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ

ਵਿਧਾਇਕ ਮਾਨਸ਼ਾਹੀਆ, ਚੇਅਰਮੈਨ ਪ੍ਰੇਮ ਮਿੱਤਲ ਅਤੇ ਡਿਪਟੀ ਕਮਿਸ਼ਨਰ ਹੋਏ ਸ਼ਾਮਲ

Web Admin

Web Admin

5 Dariya News

ਮਾਨਸਾ , 18 Dec 2020

Last updated on: Dec 18, 2020, 00:00 IST

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬਾਰਵੀ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਮੁਫ਼ਤ ਸਮਾਰਟ ਮੋਬਾਇਲ ਫੋਨ ਵੰਡਣ ਦੀ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਤੋਂ ਵਰਚੂਅਲ ਕਾਨਫਰੰਸ ਦੌਰਾਨ ਕੀਤੀ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਵਿਧਾਇਕ ਸ. ਨਾਜਰ ਸਿੰਘ ਮਾਨਸਾਹੀਆ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ਼੍ਰੀ ਪ੍ਰੇਮ ਮਿੱਤਲ, ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਸਮੇਤ ਹੋਰ ਅਧਿਕਾਰੀਆਂ ਨੇ ਮਾਨਸਾ ਜ਼ਿਲ੍ਹੇ ਦੇ ਕਰੀਬ 2900 ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਮੁਹਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਰਸਮੀ ਤੌਰ ’ਤੇ ਕੁਝ ਸਕੂਲੀ ਵਿਦਿਆਰਥੀਆਂ ਨੂੰ ਸਮਾਰਟ ਫੋਨ ਅਤੇ ਅਧਿਆਪਕਾਂ ਨੂੰ ਟੈਬਲੇਟ ਵੀ ਪ੍ਰਦਾਨ ਕੀਤੇ ਗਏ।ਇਸ ਦੌਰਾਨ ਵਿਧਾਇਕ ਸ. ਮਾਨਸਾਹੀਆ ਨੇ ਦੱਸਿਆ ਕਿ ਕੋਵਿਡ ਦੇ ਅਜੋਕੇ ਸੰਕਟ ਭਰੇ ਦੌਰ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੁਆਰਾ ਆਨਲਾਈਨ ਪ੍ਰਣਾਲੀ ਰਾਹੀਂ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦਾ ਠੋਸ ਪ੍ਰਬੰਧ ਕੀਤਾ ਗਿਆ ਹੈ ਅਤੇ ਬਾਰਵੀਂ  ਦੇ ਵਿਦਿਆਰਥੀਆਂ ਨੂੰ ਪੜਾਅਵਾਰ ਸਮਾਰਟ ਫੋਨ ਪ੍ਰਦਾਨ ਕੀਤੇ ਜਾ ਰਹੇ ਹਨ ਤਾਂ ਜੋ ਵਿੱਤੀ ਕਮੀਆਂ ਕਾਰਨ ਵਿਦਿਆਰਥੀ ਸਿੱਖਿਆ ਹਾਸਲ ਕਰਨ ਤੋਂ ਵਾਂਝੇ ਨਾ ਰਹਿਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਵਿਸ਼ੇਸ ਦਿਲਚਸਪੀ ਲੈ ਕੇ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਿਆ ਜਾ ਰਿਹਾ ਹੈ ਤਾਂ ਜੋ ਸਾਡੇ ਵਿਦਿਆਰਥੀ ਭਵਿੱਖ ਵਿੱਚ ਕਿਸੇ ਵੀ ਖੇਤਰ ਵਿੱਚ ਪਿੱਛੇ ਨਾ ਰਹਿਣ। ਉਨ੍ਹਾਂ ਦੱਸਿਆ ਕਿ ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਤਾਂ ਜੋ ਸੰਚਾਰ ਮਾਧਿਅਮਾਂ ਤੇ ਅਤਿ ਆਧੁਨਿਕ ਪ੍ਰਣਾਲੀ ਬਾਰੇ ਵਿਦਿਆਰਥੀ ਸਮੇਂ ਦੀ ਲੋੜ ਮੁਤਾਬਕ ਸਿੱਖਿਆ ਹਾਸਲ ਕਰ ਸਕਣ। ਇਸ ਮੌਕੇ ਚੇਅਰਮੈਨ ਸ਼੍ਰੀ ਪ੍ਰੇਮ ਮਿੱਤਲ ਨੇ ਵੀ ਪੰਜਾਬ ਸਰਕਾਰ ਦੇ ਉਦਮ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਸਮਾਰਟ ਕੁਨੈਕਟ ਯੋਜਨਾ ਤਹਿਤ ਮੁਫ਼ਤ ਸਮਾਰਟ ਫੋਨ ਮੁਹੱਈਆ ਕਰਵਾਉਣ ਨੂੰ ਸਿੱਖਿਆ ਪ੍ਰਦਾਨ ਕਰਨ ਦੇ ਖੇਤਰ ਵਿੱਚ ਮੀਲ ਪੱਥਰ ਕਰਾਰ ਦਿੱਤਾ। ਸ਼੍ਰੀ ਮਿੱਤਲ ਨੇ ਕਿਹਾ ਕਿ ਜ਼ਿਲ੍ਹਾ ਮਾਨਸਾ ਵਿੱਚ ਸਕੂਲੀ ਸਿੱਖਿਆ ਨੂੰ ਹੋਰ ਬਿਹਤਰ ਕਰਨ ਲਈ ਪ੍ਰਸ਼ਾਸਨਿਕ ਅਧਿਕਾਰੀ ਤੇ ਸਿੱਖਿਆ ਵਿਭਾਗ ਵਡਮੁੱਲਾ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਵਾਅਦੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ।ਇਸ ਮੌਕੇ ਐਸ.ਡੀ.ਐਮ ਡਾ. ਸ਼ਿਖਾ ਭਗਤ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਕੁਮਾਰ ਬਾਂਸਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਰੂਪ ਸਿੰਘ ਭਾਰਤੀ, ਯੁਥ ਆਗੂ ਚੁਸਪਿੰਦਰਵੀਰ ਸਿੰਘ ਭੁਪਾਲ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Punjab Congress , #PunjabSmartConnectScheme , Punjab Smart Connect Scheme , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD