Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫੇਜ ਦੋ ਵਿਚ ਫਾਜ਼ਿਲਕਾ ਦੇ 30 ਸਕੂਲਾਂ ਦੇ 3351 ਵਿਦਿਆਰਥੀਆਂ ਨੂੰ ਮਿਲਣਗੇ ਸਮਾਰਟ ਫੋਨ : ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਵੱਲੋਂ ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਦੂਜੇ ਪੜਾਅ ਤਹਿਤ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਨ ਦੀ ਮੁਹਿੰਮ ਦੀ ਵਰਚੁਅਲ ਸਮਾਗਮ ਰਾਹੀਂ ਸ਼ੁਰੂਆਤ

Web Admin

Web Admin

5 Dariya News

ਫਾਜ਼ਿਲਕਾ , 18 Dec 2020

Last updated on: Dec 18, 2020, 00:00 IST

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਮੁਹਈਆ ਕਰਵਾਉਣ ਦੇ ਦੂਜੇ ਫੇਜ ਦੀ ਸੁਰੂਆਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਵਰਚੁਅਲ ਸਮਾਗਮ ਦੌਰਾਨ ਕੀਤੀ। ਕੋਵਿਡ ਮਹਾਂਮਾਰੀ ਦੇ ਇਸ ਦੌਰ ਵਿਚ ਵਿਦਿਆਰਥੀਆਂ ਦੀ ਨਿਰਵਿਘਨ ਪੜਾਈ ਜਾਰੀ ਰੱਖਣ ਲਈ ਇਸ ਫੇਜ ਤਹਿਤ 80 ਹਜਾਰ ਮੋਬਾਇਲ ਫੋਨ ਵੰਡੇ ਜਾ ਰਹੇ ਹਨ ਜਿਸ ਵਿਚੋਂ ਫਾਜ਼ਿਲਕਾ ਜ਼ਿਲੇ ਦੇ 30 ਸਕੂਲਾਂ ਦੇ 3351 ਵਿਦਿਆਰਥੀਆਂ ਨੂੰ ਇਹ ਫੋਨ ਵੰਡੇ ਜਾ ਰਹੇ ਹਨ। ਇਸੇ ਤਰਾਂ ਅੱਜ 877 ਟੇਬਲੇਟ ਵੰਡੇ ਗਏ ਜਿਸ ਵਿਚੋਂ 40 ਫਾਜ਼ਿਲਕਾ ਜ਼ਿਲੇ ਦੇ ਸਾਬੂਆਣਾ ਦੇ ਸਕੂਲ ਨੂੰ ਮਿਲੇ ਹਨ।ਇਸ ਮੌਕੇ ਆਨਲਾਈਨ ਸੰਬੋਧਨ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਮੋਬਾਇਲ ਫੋਨ ਵੰਡਨ ਤੇ ਰਾਜ ਸਰਕਾਰ 88 ਕਰੋੜ ਰੁਪਏ ਖਰਚ ਕਰ ਰਹੀ ਹੈ। ਇਸ ਤਹਿਤ ਅੱਜ ਰਾਜ ਦੇ 845 ਸਕੂਲਾਂ ਵਿਚ ਸਮਾਗਮ ਕੀਤੇ ਗਏ।  ਇਸ ਸਕੀਮ ਤਹਿਤ ਕੁੱਲ 175443 ਬਾਹਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਫੋਨ ਵੰਡੇ ਜਾਣੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਟੀਚਾ ਇਸ ਮਹੀਨੇ ਦੇ ਆਖੀਰ ਤੱਕ ਪੂਰਾ ਕਰ ਲਿਆ ਜਾਵੇਗਾ। ਉਨਾਂ ਨੇ ਕਿਹਾ ਕਿ ਇਹ ਸਮਾਰਟ ਫੋਨ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਗ੍ਰਹਿਣ ਕਰਨ ਵਿਚ ਸਹਾਈ ਸਿੱਧ ਹੋਣਗੇ।

ਇਸ ਤੋਂ ਪਹਿਲਾਂ ਬੋਲਦਿਆਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਦੂਜੇ ਫੇਜ ਵਿਚ 7842 ਸਮਾਰਟ ਸਕੂਲ ਬਣਾਏ ਜਾ ਚੁੱਕੇ ਹਨ ਜਦ ਕਿ ਸਰਕਾਰੀ ਸਕੂਲਾਂ ਵਿਚ ਚੰਗੀ ਸਿੱਖਿਆ ਕਾਰਨ ਇਸ ਸਾਲ 3.5 ਲੱਖ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਹੋਏ ਹਨ। ਉਨਾਂ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਲਿਆਂਦੀ ਆਨਲਾਈਨ ਤਬਾਦਲ ਨੀਤੀ ਦਾ ਅਧਿਆਪਕਾਂ ਨੂੰ ਬਹੁਤ ਲਾਭ ਹੋਇਆ ਹੈ। ਉਨਾਂ ਨੇ ਕਿਹਾ ਕਿ ਪ੍ਰੀ ਪ੍ਰਾਇਮਰੀ ਸਿੱਖਿਆ ਲਈ ਰਾਜ ਸਰਕਾਰ ਨੇ 8393 ਪੋਸਟਾਂ ਦੀ ਸਿਰਜਣਾ ਕੀਤੀ ਹੈ ਜਿੰਨਾਂ ਦੀ ਜਲਦ ਭਰਤੀ ਕੀਤੀ ਜਾ ਰਹੀ ਹੈ।ਇਸ ਮੌਕੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਇੰਡਸਟਰੀ ਅਤੇ ਕਾਮਰਸ ਮੰਤਰੀ ਸ੍ਰੀ ਸ਼ਾਮ ਸੁੰਦਰ ਅਰੋੜ, ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਵੀ ਸੰਬੋਧਨ ਕੀਤਾ।ਓਧਰ ਜ਼ਿਲਾ ਪੱਧਰ ਤੋਂ ਇਸ ਸਮਾਗਮ ਵਿਚ ਹਲਕਾ ਵਿਧਾਇਕ ਸ: ਦਵਿੰਦਰ ਸਿੰਘ ਘੁਬਾਇਆ, ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਹੰਸ ਰਾਜ ਜੋਸ਼ਨ, ਯੂਥ ਕਾਂਗਰਸ ਪ੍ਰਧਾਨ ਸ੍ਰੀ ਰੂਬੀ ਗਿੱਲ, ਐਸ.ਡੀ.ਐਮ. ਸ੍ਰੀ ਕੇਸਵ ਗੋਇਲ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਜ਼ਿਲਾ ਸਿੱਖਿਆ ਅਫ਼ਸਰ ਸ: ਸੁਖਬੀਰ ਸਿੰਘ ਬੱਲ, ਉਪ ਜ਼ਿਲਾ ਸਿੱਖਿਆ ਅਫ਼ਸਰ ਸ: ਬ੍ਰਿਜਮੋਹਨ ਸਿੰਘ ਬੇਦੀ ਆਦਿ ਨੇ ਸ਼ਿਰਕਤ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲੇ ਵਿਚ ਪਹਿਲੇ ਫੇਜ ਵਿਚ 3468 ਵਿਦਿਆਰਥੀਆਂ ਨੂੰ ਫੋਨ ਵੰਡੇ ਗਏ ਸਨ ਜਦ ਕਿ ਅੱਜ 30 ਸਕੂਲਾਂ ਦੇ 3351 ਵਿਦਿਆਰਥੀਆਂ ਫੋਨ ਵੰਡੇ ਗਏ ਹਨ। ਉਨਾਂ ਨੇ ਦੱਸਿਆ ਕਿ ਜ਼ਿਲੇ ਵਿਚ ਪ੍ਰੀ ਪ੍ਰਾਇਮਰੀ ਜਮਾਤਾਂ ਦੇ 40 ਫੀਸਦੀ, ਪ੍ਰਾਈਮਰੀ ਜਮਾਤਾਂ ਦੇ 16 ਫੀਸਦੀ ਅਤੇ ਸੈਕੰਡਰੀ ਜਮਾਤਾਂ ਦੇ 14 ਫੀਸਦੀ ਦਾਖਲੇ ਸਰਕਾਰੀ ਸਕੂਲਾਂ ਵਿਚ ਵਧੇ ਹਨ।

 

Tags: DC Fazilka , Arvind Pal Singh Sandhu , Fazilka , Deputy Commissioner Fazilka , #PunjabSmartConnectScheme , Punjab Smart Connect Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD