Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਵਿੱਚ ਆਈਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ : ਸੁਖਬਿੰਦਰ ਸਿੰਘ ਸਰਕਾਰੀਆ

ਕੈਬਨਿਟ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ

Web Admin

Web Admin

5 Dariya News

ਤਰਨ ਤਾਰਨ , 18 Dec 2020

Last updated on: Dec 18, 2020, 00:00 IST

ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ, ਜਲ ਸ੍ਰੋਤ, ਮਾਈਨਿੰਗ ਤੇ ਜੌਲੋਜੀ ਵਿਭਾਗ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਵਿੱਚ ਆਈਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਿਹਲੀ ਵਰਤਣ ਵਾਲੇ ਅਧਿਕਾਰੀ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਉਤੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇ। ਉਹਨਾਂ ਕਿਹਾ ਕਿ ਕਰੋਨਾ ਕਾਰਨ ਇਹ ਮੀਟਿੰਗ ਲੰਬਾ ਸਮਾਂ ਹੋ ਨਹੀਂ ਪਾਈ। ਪਰ ਹੁਣ ਸਥਿਤੀ ਠੀਕ ਹੋਣ ਕਾਰਨ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹਰੇਕ ਮਹੀਨੇ ਹੋਇਆ ਕਰੇਗੀ। ਉਹਨਾਂ ਸਮੂਹ ਮੈਂਬਰਾਂ ਨੰ ਅਪੀਲ ਕੀਤੀ ਕਿ ਕਿਸੇ ਵੀ ਵਿਭਾਗ ਵਿਰੁੱਧ ਸ਼ਿਕਾਇਤ ਲਿਖਤੀ ਰੂਪ ਵਿੱਚ ਦਿੱਤੀ ਜਾਵੇ ਅਤੇ ਕਮੇਟੀ ਨੂੰ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਚੰਗੇ ਸੁਝਾਅ ਵੀ ਦਿੱਤੇ ਜਾਣ।ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਨੂੰ ਸਰਕਾਰੀ ਮਾਪਦੰਡਾਂ ਮੁਤਾਬਿਕ ਪੂਰਾ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਕਮੇਟੀ ਕੋਲ ਆਈਆਂ ਸ਼ਿਕਾਇਤਾਂ ਦਾ ਸਬੰਧਿਤ ਵਿਭਾਗਾਂ ਵੱਲੋਂ ਨਿਪਟਾਰਾ ਕੀਤਾ ਗਿਆ ਹੈ।ਮੀਟਿੰਗ ਸ਼ੁਰੂ ਹੋਣ ਉੱਤੇ ਕਿਸਾਨ ਸੰਘਰਸ਼ ਦੌਰਾਨ ਸਵਾਸ ਤਿਆਗ ਚੁੱਕੇ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜ਼ਲੀ ਭੇਂਟ ਕੀਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਪਰਮਜੀਤ ਕੌਰ, ਐੱਸ, ਡੀ. ਐੱਮ. ਤਰਨ ਤਾਰਨ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ. ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ ਅਤੇ ਸੀਨੀਅਰ ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ ਤੋਂ ਇਲਾਵਾ ਕਮੇਟੀ ਮੈਂਬਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। 

 

Tags: Sukhbinder Singh Sarkaria , Punjab Pradesh Congress Committee , Congress , Punjab Congress , Government of Punjab , Punjab Government , Punjab , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD