Thursday, 23 July 2026

 

 

ਖ਼ਾਸ ਖਬਰਾਂ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ

 

ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਨਵੀਨਤਮ ਤਕਨੀਕਾਂ ਰਾਹੀਂ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ : ਸੁਖਬਿੰਦਰ ਸਿੰਘ ਸਰਕਾਰੀਆਂ

ਵਿਦਿਆਰਥੀਆਂ ਨੂੰ ਆੱਨਲਾਇਨ ਪੜਾਈ ਵਿੱਚ ਹਰ ਸੰਭਵ ਸਹਾਇਤਾ ਕਰਨ ਲਈ ਵੰਡੇ ਜਾ ਰਹੇ ਹਨ ਸਮਾਰਟ ਫੋਨ

Web Admin

Web Admin

5 Dariya News

ਤਰਨ ਤਾਰਨ , 18 Dec 2020

Last updated on: Dec 18, 2020, 00:00 IST

ਪੰਜਾਬ ਸਰਕਾਰ ਵਲੋਂ ‘ ਸਮਾਰਟ ਕੁਨੈਕਟ’ ਯੋਜਨਾ ਤਹਿਤ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਜ਼ਿਲ੍ਹੇ ਅੰਦਰ 33 ਸਕੂਲਾਂ ਦੇ ਕੁੱਲ 2980 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ।ਇਸ ਸਬੰਧੀ ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਤਰਨ ਤਾਰਨ ਵਿਖੇ ਹੋਏ ਸਮਾਗਮ ਰਾਹੀਂ  ਕੈਬਨਿਟ ਮੰਤਰੀ ਪੰਜਾਬ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆਂ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ, ਐੱਸ, ਐੱਸ. ਪੀ. ਸ੍ਰੀ ਧਰੂਮਨ ਐੱਚ. ਨਿੰਬਾਲੇ ਤੇ ਹੋਰਨਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਵੱਲੋਂ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਮੌਕੇ ਹੋਏ ਸਮਾਗਮ ਵਿੱਚ ਵਰਚੁਅਲ ਤਰੀਕੇ ਨਾਲ ਭਾਗ ਲਿਆ।ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਨਵੀਨਤਮ ਤਕਨੀਕਾਂ ਰਾਹੀਂ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਹੁਣ ਜਦ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਸਕੂਲ ਬੰਦ ਪਏ ਹਨ ਤਾਂ ਵਿਦਿਆਰਥੀਆਂ ਨੂੰ ਆੱਨਲਾਇਨ ਪੜਾਈ ਵਿੱਚ ਹਰ ਸੰਭਵ ਸਹਾਇਤਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਇਹ ਸਮਾਰਟ ਫੋਨ ਵੰਡੇ ਜਾ ਰਹੇ ਹਨ ।ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ ਪੜਾਅ ਤਹਿਤ 50,000 ਨੂੰ ਸਮਾਰਟ ਫੋਨ ਮੁਹੱਈਆ ਕਰਵਾਏ ਗਏ ਹਨ ਅਤੇ ਦੂਜੇ ਪੜਾਅ ਵਿੱਚ 12ਵੀਂ ਜਮਾਤ ਦੇ 80,000 ਹੋਰ ਵਿਦਿਆਰੀਥਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਏ ਜਾ ਰਹੇ ਹਨ।ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਈ-ਲਰਨਿੰਗ ਨੂੰ ਉਤਸ਼ਾਹਿਤ ਕਰਨ ਲਈ 22 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 877 ਟੈਬਲੇਟਸ ਵੀ ਵੰਡੇ ਜਾ ਰਹੇ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਕੁੱਲ 6621 ਵਿਦਿਆਰਥੀਆਂ, ਜਿੰਨਾਂ ਵਿੱਚ 3669 ਲੜਕੇ ਅਤੇ 2952 ਲੜਕੀਆਂ ਸ਼ਾਮਿਲ ਹਨ ਨੂੰ ਸਮਾਰਟ ਫੋਨ ਦਿੱਤੇ ਜਾਣੇ ਹਨ, ਜਿਨ੍ਹਾਂ ਵਿਚੋਂ ਦੂਜੇ ਪੜਾਅ ਤਹਿਤ ਅੱਜ 2980 ਫੋਨ ਦਿੱਤੇ ਜਾ ਰਹੇ ਹਨ।  ਉਹਨਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਵੀ ਜ਼ਿਲ੍ਹੇ ਦੇ 08 ਸਕੂਲਾਂ ਦੇ 1799 ਵਿਦਿਆਰਥੀਆਂ ਨੂੰ ਵੀ ਸਮਾਰਟ ਫੋਨ ਮੁਹੱਈਆ ਕਰਵਾਏ ਜਾ ਚੁੱਕੇ ਹਨ। ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਵੀ ਜਲਦੀ ਹੀ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ।ਉਹਨਾਂ ਦੱਸਿਆ ਕਿ ਇਸ ਸਮਾਰਟ ਫੋਨ ਵਿੱਚ ਦੋ ਜੀ. ਬੀ. ਰੈਮ, 1.5 ਗੀਗਾ ਪ੍ਰੋਸੈਸਰ, ਡਿਸਪਲੇ 5.45 ਇੰਚ, ਰੈਜੂਲੇਸਨ 1280,720, ਬੈਟਰੀ 3000 ਐਮ. ਏ. ਐੱਚ., ਰੀਅਰ ਕੈਮਰਾ 8 ਮੈਗਾ ਪਿਕਸਲ, ਫਰੰਟ ਕੈਮਰਾ 5 ਮੈਗਾ ਪਿਕਸਲ, 2ਜੀ, 3ਜੀ, 4ਜੀ ਨੈਟਵਰਕ, ਓ.ਐਸ-9.0 ਐਨਰਾਇਡ, 16 ਜੀਬੀ ਰੋਮ ਜੋ ਕੇ 128 ਜੀਬੀ ਤੱਕ ਵਧਾਈ ਜਾ ਸਕਦੀ,ਪਾਵਰ ਅਡਾਪਟਰ, ਵਾਈ-ਫਾਈ, ਬਲੂਟੂਥ, ਜੀ. ਪੀ. ਐਸ., ਹੈਡਫੋਨ ਸਮੇਤ ਜੈਕ, ਯੂ. ਐਸ. ਬੀ. ਕੇਬਲ ਅਤੇ ਡਲਿਵਰੀ ਮਿਲਣ ਉਪਰੰਤ ਇਕ ਸਾਲ ਦੀ ਵਾਰੰਟੀ ਵਾਲੀਆਂ ਵਿਸ਼ੇਸਤਾਵਾਂ ਮੌਜੂਦ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤਸਿੰਘ ਗਰੇਵਾਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਸਿਵਲ ਸਰਜਨ ਡਾ. ਅਨੂਪ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕਡਰੀ ਸ੍ਰੀ ਸਤਨਾਮ ਸਿੰਘ ਬਾਠ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਹਰਪਾਲ ਸਿੰਘ ਤੋਂ ਇਾਲਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Sukhbinder Singh Sarkaria , Punjab Pradesh Congress Committee , Congress , Punjab Congress , Government of Punjab , Punjab Government , Punjab , #PunjabSmartConnectScheme , Punjab Smart Connect Scheme , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD