Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਕਾਸ ਕਾਰਜਾਂ ਵਿੱਚ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ : ਸੁਖਬਿੰਦਰ ਸਿੰਘ ਸਰਕਾਰੀਆ

ਸ਼ਹਿਰ ਵਿਚ ਲੱਗ ਰਹੀਆਂ ਲਾਈਟਾਂ ਦੇ ਮਾਮਲੇ ਦੀ ਡਿਪਟੀ ਕਮਿਸ਼ਨਰ ਨੂੰ ਜਾਂਚ ਕਰਵਾਉਣ ਦੀ ਹਦਾਇਤ

Web Admin

Web Admin

5 Dariya News

ਮੋਗਾ , 18 Dec 2020

Last updated on: Dec 18, 2020, 00:00 IST

ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ, ਜਲ ਸ੍ਰੋਤ, ਮਾਈਨਿੰਗ ਤੇ ਜੌਲੋਜੀ ਵਿਭਾਗ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਵਿਕਾਸ ਕੰਮਾਂ ਵਿਚ ਗੁਣਵੱਤਾ ਨੂੰ ਹੈ ਹੀਲੇ ਬਰਕਰਾਰ ਰੱਖਿਆ ਜਾਵੇ। ਅਜਿਹੇ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਿਹਲੀ ਵਰਤਣ ਵਾਲੇ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹ ਅੱਜ ਇਥੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਦੌਰਾਨ ਸਾਹਮਣੇ ਆਇਆ ਕਿ ਸਰਕਾਰੀ ਤੌਰ ਉੱਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਦਾ ਖਿਆਲ ਨਹੀਂ ਰੱਖਿਆ ਜਾ ਰਿਹਾ ਹੈ। ਜਿਸ ਉੱਤੇ ਸ੍ਰ ਸਰਕਾਰੀਆ ਨੇ ਕਿਹਾ ਕਿ ਜੇਕਰ ਕੋਈ ਅਧਿਕਾਰੀ ਅਜਿਹੇ ਕਿਸੇ ਮਾਮਲੇ ਵਿੱਚ ਸਾਹਮਣੇ ਆਇਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਸ਼ਹਿਰ ਵਿਚ ਕਥਿਤ ਤੌਰ ਉੱਤੇ ਲੱਗ ਰਹੀਆਂ ਘਟੀਆ ਮਿਆਰ ਦੀਆਂ ਐਲ ਈ ਡੀ ਲਾਈਟਾਂ ਦਾ ਮੁੱਦਾ ਉੱਠਣ ਉੱਤੇ ਉਹਨਾਂ ਇਸ ਮਾਮਲੇ ਦੀ ਡਿਪਟੀ ਕਮਿਸ਼ਨਰ ਨੂੰ ਜਾਂਚ ਕਰਵਾਉਣ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਅਗਲੀ ਮੀਟਿੰਗ ਤੋਂ ਪਹਿਲਾਂ ਰਿਪੋਰਟ ਪੇਸ਼ ਕੀਤੀ ਜਾਵੇ।ਉਹਨਾਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਤਹਿਤ ਹਰੇਕ ਲੋੜਵੰਦ ਲੋਕਾਂ ਨੂੰ ਰਾਸ਼ਨ ਦੀ ਵੰਡ ਯਕੀਨੀ ਬਣਾਈ ਜਾਵੇ। ਖਰਾਬ ਕਣਕ ਦੀ ਵੰਡ ਨਾ ਹੋਣ ਦਿੱਤੀ ਜਾਵੇ। ਉਹਨਾਂ ਕਿਹਾ ਕਿ ਇਹ ਚੈਕ ਕਰਾਓ ਕਿੱਥੇ ਖਰਾਬ ਵੰਡੀ ਜਾ ਰਹੀ ਹੈ। ਜਿੱਥੇ ਕਣਕ ਵੰਡੀ ਨਹੀਂ ਗਈ, ਉਸ ਬਾਰੇ ਵੀ ਜਾਂਚ ਕੀਤੀ ਜਾਵੇਗੀ। ਉਹਨਾਂ ਡਿਪਟੀ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਇਸ ਮੀਟਿੰਗ ਦਾ ਹਵਾਲਾ ਦੇ ਕੇ ਖਰਾਬ ਕਣਕ ਦਾ ਮਾਮਲਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਹਨਾਂ ਮੀਟਿੰਗ ਵਿੱਚ ਉੱਠੇ ਮਾਮਲੇ ਉੱਤੇ ਹਦਾਇਤ ਕੀਤੀ ਕਿ ਜਿਹੜੀਆਂ ਡਰੇਨਾਂ ਦੀ ਸਫਾਈ ਰਹਿੰਦੀ ਹੈ ਉਹ ਤੁਰੰਤ ਕਰਵਾਈ ਜਾਵੇ। ਉਹਨਾਂ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਤੰਗ ਜਗ੍ਹਾ ਨੂੰ ਧਿਆਨ ਵਿੱਚ ਰੱਖਦਿਆਂ ਜੇਲ੍ਹ ਅਤੇ ਪੁਲਿਸ ਲਾਈਨ ਇਕੱਠੀ ਬਣਾਉਣ ਦੀ ਤਜਵੀਜ਼ ਬਣਾ ਲਈ ਜਾਵੇ ਤਾਂ ਜੋ ਇਸ ਬਾਰੇ ਪੰਜਾਬ ਸਰਕਾਰ ਵੱਲੋਂ ਪ੍ਰਵਾਨਗੀ ਲਈ ਜਾ ਸਕੇ। ਉਹਨਾਂ ਹਾਜ਼ਰੀਨ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਬ ਡਵੀਜ਼ਨ ਪੱਧਰ ਉੱਤੇ ਹਸਪਤਾਲ ਬਣਾਏ ਜਾ ਰਹੇ ਹਨ।

ਹੱਡਾਂ ਰੋੜੀ ਦੀ ਸਮੱਸਿਆ ਨੂੰ ਪੱਕੇ ਤੌਰ ਉੱਤੇ ਹੱਲ ਕਾਰਨ ਲਈ ਅਤੇ ਮਰੇ ਹੋਏ ਜਾਨਵਰਾਂ ਸੁਚੱਜੇ ਤਰੀਕੇ ਨਾਲ ਸਸਕਾਰ ਦੇ ਲਈ ਨਗਰ ਨਿਗਮ ਮੋਗਾ ਅਤੇ ਬਾਹਰੀ ਇਲਾਕੇ ਵਿਚ ਦੋ ਇੰਸਿਨ੍ਰੇਟਰ ਲਗਾਏ ਜਾ ਰਹੇ ਹਨ। ਅਵਾਰਾ ਕੁੱਤਿਆਂ ਦੀ ਨਸਬੰਦੀ ਦਾ ਕੰਮ ਜੋਰਾਂ ਉੱਤੇ ਚੱਲ ਰਿਹਾ ਹੈ। ਉਹਨਾਂ ਦੱਸਿਆ ਕਿ ਪਿੰਡ ਸੁਖਾਨੰਦ, ਸੰਤੁਵਾਲ ਅਤੇ ਹੋਰ ਵੀ ਪਿੰਡਾਂ ਵਿਚ ਥਾਪਰ ਮਾਡਲ ਨਾਲ ਗੰਦੇ ਪਾਣੀ ਦਾ ਨਿਕਾਸ ਕਰਵਾਇਆ ਜਾਵੇਗਾ। ਇਸ ਲਈ ਜੰਗੀ ਪੱਧਰ ਉੱਤੇ ਯਤਨ ਜਾਰੀ ਹਨ। ਉਹਨਾਂ ਹਦਾਇਤ ਕੀਤੀ ਕਿ ਪਿੰਡ ਡਗਰੁ ਕੋਲ ਸਰਵਿਸ ਰੋਡ ਨੂੰ ਤੁਰੰਤ ਤਿਆਰ ਕਰਵਾਇਆ ਜਾਵੇ।ਉਹਨਾਂ ਨਗਰ ਨਿਗਮ ਕਮਿਸ਼ਨਰ ਨੂੰ ਕਿਹਾ ਕਿ ਸ਼ਹਿਰ ਵਿਚ ਸਫਾਈ ਵਿਵਸਥਾ ਨੂੰ ਬਣਾਈ ਰੱਖਿਆ ਜਾਵੇ। ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਉਤੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇ। ਉਹਨਾਂ ਕਿਹਾ ਕਿ ਕਰੋਨਾ ਕਾਰਨ ਇਹ ਮੀਟਿੰਗ ਲੰਬਾ ਸਮਾਂ ਹੋ ਨਹੀਂ ਪਾਈ। ਪਰ ਹੁਣ ਸਥਿਤੀ ਠੀਕ ਹੋਣ ਕਾਰਨ ਇਹ ਮੀਟਿੰਗ ਹਰੇਕ ਮਹੀਨੇ ਹੋਇਆ ਕਰੇਗੀ। ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਪ੍ਰਸ਼ਾਸ਼ਨ ਵੱਲੋਂ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਨੂੰ ਸਰਕਾਰੀ ਮਾਪਦੰਡਾਂ ਮੁਤਾਬਿਕ ਪੂਰਾ ਕੀਤਾ ਜਾਵੇਗਾ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ ਰਸਮੀਂ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਕਿਸਾਨਾਂ ਦਾ ਰੋਹ ਜਾਰੀ ਹੈ। ਪੰਜਾਬ ਸਰਕਾਰ ਵੀ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਕਈ ਮੰਤਰੀ ਅਤੇ ਵਿਧਾੲਿਕ ਇਸ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਮੀਟਿੰਗ ਸ਼ੁਰੂ ਹੋਣ ਉੱਤੇ ਕਿਸਾਨ ਸੰਘਰਸ਼ ਦੌਰਾਨ ਸਵਾਸ ਤਿਆਗ ਚੁੱਕੇ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜ਼ਲੀ ਭੇਂਟ ਕੀਤੀ ਗਈ।ਮੀਟਿੰਗ ਵਿੱਚ ਲੋਕ ਸਭਾ ਮੈਂਬਰ ਮੁਹੰਮਦ ਸਦੀਕ, ਸ੍ਰ ਦਰਸ਼ਨ ਸਿੰਘ ਬਰਾੜ, ਸ੍ਰ ਸੁਖਜੀਤ ਸਿੰਘ ਲੋਹਗੜ੍ਹ (ਦੋਵੇਂ ਵਿਧਾਇਕ), ਜ਼ਿਲ੍ਹਾ ਪੁਲਿਸ ਮੁਖੀ ਸ੍ਰ ਹਰਮਨ ਬੀਰ ਸਿੰਘ ਗਿੱਲ, ਚੇਅਰਮੈਨ ਸ੍ਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਚੇਅਰਮੈਨ ਸ੍ਰ ਇੰਦਰਜੀਤ ਸਿੰਘ ਬੀੜ੍ਹ ਚੜਿੱਕ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੀਤਾ ਦਰਸ਼ੀ, ਸਮੂਹ ਉਪ ਮੰਡਲ ਮੈਜਿਸਟਰੇਟ, ਕਮੇਟੀ ਮੈਂਬਰ ਅਤੇ ਅਧਿਕਾਰੀ ਹਾਜ਼ਰ ਸਨ। 

 

Tags: Sukhbinder Singh Sarkaria , Punjab Pradesh Congress Committee , Congress , Punjab Congress , Government of Punjab , Punjab Government , Punjab , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD