Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਹਾਈ ਸਿੱਧ ਹੋਣਗੇ ਸਮਾਰਟ ਫ਼ੋਨ : ਮਨਪ੍ਰੀਤ ਸਿੰਘ ਬਾਦਲ

ਦੂਜੇ ਪੜਾਅ ਤਹਿਤ 2744 ਵਿਦਿਆਰਥੀਆਂ ਨੂੰ ਕਰਵਾਏ ਸਮਾਰਟ ਫੋਨ ਮੁਹੱਈਆ

Web Admin

Web Admin

5 Dariya News

ਬਠਿੰਡਾ , 18 Dec 2020

Last updated on: Dec 18, 2020, 00:00 IST

ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦਾ ਮੁੱਖ ਮਕਸਦ ਉਨਾਂ ਨੂੰ ਸਮੇਂ ਦਾ ਹਾਣੀ ਬਣਾਉਣਾ ਹੈ। ਸਮਾਰਟ ਫੋਨਾਂ ਰਾਹੀਂ ਵਿਦਿਆਰਥੀਆਂ ਦੀ ਡਿਜ਼ੀਟਲ ਪਹੁੰਚ, ਹੁਨਰ ਵਿਕਾਸ, ਤਕਨੀਕੀ ਜਾਣਕਾਰੀ ਤੇ ਆਨਲਾਇਨ ਸਿੱਖਿਆ ਪ੍ਰਣਾਲੀ ਨਾਲ ਜੋੜਨਾ ਹੈ। ਇਨਾਂ ਗੱਲਾਂ ਦਾ ਪ੍ਰਗਟਾਵਾਂ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵਿੱਤ ਮੰਤਰੀ, ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਦੂਜੇ ਪੜਾਅ ਤਹਿਤ ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਫੋਨ ਵੰਡਣ ਸਮੇਂ ਵਰਚੂਅਲ ਮੀਟਿੰਗ ਦੌਰਾਨ ਕੀਤਾ।ਰਾਜ ਪੱਧਰੀ ਹੋਈ ਇਸ ਵਰਚੂਅਲ ਮੀਟਿੰਗ ਉਪਰੰਤ ਵਿੱਤ ਮੰਤਰੀ ਸ. ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਜੋ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਦੇਣ ਦਾ ਵਾਅਦਾ ਕੀਤਾ ਸੀ, ਸਰਕਾਰ ਵਲੋਂ ਆਪਣਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਇਹ ਸਮਾਰਟ ਫ਼ੋਨ ਕੋਵਿਡ ਮਹਾਂਮਾਰੀ ਦੇ ਚਲਦਿਆਂ ਸਿੱਖਿਆ ਦੀਆਂ ਚੁਣੌਤੀਆਂ ਦਾ ਮੁਕਾਬਲਾ ਕਰ ਰਹੇ ਵਿਦਿਆਰਥੀਆਂ ਲਈ ਹੋਰ ਵੀ ਵਧੇਰੇ ਸਹਾਈ ਸਿੱਧ ਹੋਣਗੇ। ਵਿੱਤ ਮੰਤਰੀ ਸ. ਬਾਦਲ ਨੇ ਕਿਹਾ ਕਿ ਇਹ ਸਮਾਰਟ ਫੋਨ ਸਰਕਾਰੀ ਸਕੂਲਾਂ ਵਿੱਚ ਪੜ ਰਹੇ  ਵਿਦਿਆਰਥੀਆਂ ਦੇ ਜੀਵਨ ਵਿਚ ਵੱਡੀ ਤਬਦੀਲੀ ਲਿਆਉਂਦਿਆਂ ਆਨਲਾਇਨ ਸਿੱਖਿਆ ਹਾਸਲ ਕਰਨ ਵਿਚ ਵਰਦਾਨ ਸਾਬਤ ਹੋਣਗੇ। ਇਸ ਦੌਰਾਨ ਵਿੱਤ ਮੰਤਰੀ ਵਲੋਂ ਵੱਖ-ਵੱਖ ਸਰਕਾਰੀ ਸਕੂਲਾਂ ਤੋਂ ਆਏ 10 ਵਿਦਿਆਰਥੀਆਂ ਨੂੰ ਆਪਣੇ ਹੱਥੀ ਸਮਾਰਟ ਮੋਬਾਇਲ ਫੋਨਾਂ ਦੀ ਵੰਡ ਵੀ ਕੀਤੀ ਗਈ।

ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਜ਼ਿਲੇ ਅੰਦਰ ਦੂਜੇ ਪੜਾਅ ਤਹਿਤ 50 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ ਰਹੇ ਬਾਰਵੀਂ ਜਮਾਤ ਦੇ 2744 ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਫ਼ੋਨਾਂ ਦੀ ਵੰਡ ਕੀਤੀ ਗਈ ਜਦਕਿ ਪਹਿਲੇ ਪੜਾਅ ਤਹਿਤ 4689 ਸਮਾਰਟ ਮੋਬਾਇਲ ਫ਼ੋਨਾਂ ਦੀ ਵੰਡ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲੇ ਅੰਦਰ ਸਰਕਾਰੀ ਸਕੂਲਾਂ ਵਿਚ ਬਾਰਵੀਂ ਜਮਾਤ ਵਿੱਚ ਪੜ ਰਹੇ ਕੁੱਲ 8620 ਲੜਕੇ ਤੇ ਲੜਕੀਆਂ ਨੂੰ ਸਮਾਰਟ ਮੋਬਾਇਲ ਫੋਨ ਵੰਡੇ ਜਾਣੇ ਹਨ। ਜਿਨਾਂ ਵਿਚੋਂ ਹੁਣ ਤੱਕ ਜ਼ਿਲੇ ਦੇ 128 ਸੀਨੀਅਰ ਸੈਕੰਡਰੀ ਸਕੂਲਾਂ ਦੇ 7433 ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਫ਼ੋਨ ਵੰਡੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ 39 ਸਰਕਾਰੀ ਸੀਨੀਅਰ ਸਕੂਲਾਂ ਦੇ 1187 ਵਿਦਿਆਰਥੀਆਂ ਨੂੰ ਤੀਜੇ ਪੜਾਅ ਤਹਿਤ ਜਲਦ ਸਮਾਰਟ ਮੋਬਾਇਲ ਫੋਨ ਮੁਹੱਈਆ ਕਰਵਾ ਦਿੱਤੇ ਜਾਣਗੇ। ਇਸ ਮੌਕੇ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਜਗਰੂਪ ਸਿੰਘ ਗਿੱਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ. ਅਗਰਵਾਲ, ਉਪ ਜ਼ਿਲਾ ਸਿੱਖਿਆ ਅਫ਼ਸਰ ਸ਼੍ਰੀਮਤੀ ਭੁਪਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀ ਹਾਜ਼ਰ ਸਨ। 

 

Tags: Manpreet Singh Badal , Punjab Pradesh Congress Committee , Congress , Punjab Congress , Bathinda , Punjab , Government of Punjab , Punjab Government , #PunjabSmartConnectScheme , Punjab Smart Connect Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD