Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਪਟਨ ਸਰਕਾਰ ਨੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਪੂਰਾ : ਅਰੁਣਾ ਚੋਧਰੀ

ਕੈਬਨਿਟ ਮੰਤਰੀ ਸ੍ਰੀਮਤੀ ਚੋਧਰੀ ਨੇ ‘ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਦੂਜੇ ਪੜਾਅ ਤਹਿਤ ਤਹਿਤ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ

Web Admin

Web Admin

5 Dariya News

ਗੁਰਦਾਸਪੁਰ , 18 Dec 2020

Last updated on: Dec 18, 2020, 00:00 IST

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਨੌਜਵਾਨਾਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਅਗਸਤ ਮਹੀਨੇ ਵਿਚ ‘ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਪਹਿਲੇ ਪੜਾਅ  ਤਹਿਤ 50,000 ਵਿਦਿਆਰਥੀਆਂ ਦੇ ਸਫਲਤਾਪੂਰਵਕ ਡਿਜ਼ੀਟਲ ਸਸ਼ਕਤੀਕਰਨ ਤੋਂ ਬਾਅਦ ਅੱਜ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਦੂਜੇ ਪੜਾਅ ਤਹਿਤ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ 80,000 ਹੋਰ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਪ੍ਰਗਟਾਵਾ ਸ੍ਰੀਮਤੀ ਅਰੁਣਾ ਚੌਧਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਸਥਾਨਕ ਜ਼ਿਲਾ ਪ੍ਰਬੰਧਕੀ ਕੈਪਲੈਕਸ ਵਿਖੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਉਪਰੰਤ ਕੀਤਾ। ਇਸ ਮੌਕੇ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਗੁਰਦਾਸਪੁਰ, ਹਰਦੀਪ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰ), ਇਕਬਾਲ ਸਿੰਘ ਸਮਰਾ ਡਿਪਟੀ ਡੀ.ਈ.ਓ (ਖੇਡਾਂ), ਗਗਨਦੀਪ ਸਿੰਘ ਮੀਡੀਆ ਸੈੱਲ ਸਿੱਖਿਆ ਵਿਭਾਗ ਗੁਰਦਾਸਪੁਰ ਆਦਿ ਮੌਜੂਦ ਸਨ। ਇਸ ਮੌਕੇ ਕੋਵਿਡ-19 ਤਹਿਤ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਨੂੰ ਯਕੀਨੀ ਬਣਾਇਆ ਗਿਆ।ਇਸ ਮੌਕੇ ਕੈਬਨਿਟ ਮੰਤਰੀ ਸ੍ਰੀਮਤੀ ਚੋਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨਾਲ ਕੀਤੇ ਵਾਅਦੇ ਨੂੰ ਵਫਾ ਕੀਤਾ ਗਿਆ ਹੈ ਅਤੇ ਅੱਜ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਭਰ ਅੰਦਰ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਦੂਜੇ ਪੜਾਅ ਤਹਿਤ ਵੀਡੀਓ ਕਾਨਫਰੰਸ ਜਰੀਏ ਸਮਾਰਟ ਫੋਨ ਵੰਡਣ ਦਾ ਆਗਾਜ਼ ਕੀਤਾ ਗਿਆ ਹੈ ਤੇ ਪੰਜਾਬ ਸਰਕਾਰ ਵੱਲੋ ਨੋਜਵਾਨਾਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਲਈ 92 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਸਕੂਲ ਬੰਦ ਹੋਣ ਕਾਰਨ ਵਿਦਿਆਰਥੀਆਂ ਖਾਸਕਰਕੇ ਪੇਂਡੂ ਖੇਤਰ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦਾ ਬਹੁਤ ਲਾਭ ਮਿਲੇਗਾ ਤੇ ਸਮਾਰਟ ਫੋਨ ਵਿਦਿਆਰਥੀਆਂ ਨੂੰ ਕੋਵਿਡ-19 ਮਹਾਂਮਾਰੀ ਦੌਰਾਨ ਸਿੱਖਿਆ ਦੀਆਂ ਚੁਣੋਤੀਆਂ ਦਾ ਮੁਕਾਬਲਾ ਕਰਨ ਵਿਚ ਸਹਾਈ ਹੋਣਗੇ।ਸ੍ਰੀਮਤੀ ਚੌਧਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋ ਵਿੱਤੀ ਸਾਲ 2018-19 ਦੇ ਬਜਟ ਵਿੱਚ ਨੌਜਵਾਨਾ ਨੂੰ ਸਮਾਰਟ ਮੋਬਾਇਲ ਫੋਨ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਸੀ। ਜਿਸ ਤਹਿਤ ਲਾਵਾ ਕੰਪਨੀ ਦੇ ਸਮਾਰਟ ਮੋਬਾਇਲ ਫੋਨ ਨੌਜਵਾਨਾ ਨੂੰ ਪ੍ਰਦਾਨ ਕੀਤੇ ਜਾ ਰਹੇ ਹਨ। ਉੁਨਾਂ ਕਿਹਾ ਕਿ ਮਾਡਲ ਜੈੱਡ 61-272 ਦਾ ਲਾਵਾ ਸਮਾਰਟ ਫੋਨ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੈ ,ਰੈਮ 272 , ਡਿਸਪਲੇਅ ਸਾਈਜ 5.45 ਇੰਚ, ਬੈਟਰੀ 3000 ਐਮ.ਏ.ਐਚ, ਕੈਮਰਾ 8 ਐਮ ਪੀ, ਫਰੰਟ ਕੈਮਰਾ 5 ਐਮ ਪੀ ,ਟਚ ਸਕਰੀਨ ,ਰੋਮ 1672, ਓਐਸ ਅੰਡਰਾਇਡ 9.0 ਵਾਈਫਾਈ , ਬਲੂਟੁੱਥ, ਜੀਪੀਐਸ , ਹੈਡਫੋਨ ਅਤੇ ਯੂਐਸਬੀ ਕੇਬਲ ਆਦਿ ਸਹੂਲਤਾਂ ਹਨ।ਉਨਾਂ  ਨੇ ਅੱਗੇ ਕਿਹਾ ਕਿ ਸਮਾਰਟ ਮੋਬਾਇਲ ਫੋਨ ਵਿਦਿਆਰਥੀਆਂ ਨੂੰਸਿੱਖਿਆ /ਵੱਖ-ਵੱਖ ਕੋਰਸਾਂ ਦੀ ਸੂਚਨਾ ਅਤੇ ਅਧਿਆਪਕਾਂ ਨਾਲ ਰਾਬਤਾ ਰੱਖਣ ਵਿੱਚ ਬਹੁਤ ਸਹਾਈ ਸਿੱਧ ਹੋਣਗੇ। ਵਿਦਿਆਰਥੀ  ਸਰਕਾਰ ਵੱਲੋ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈ ਸਕਣਗੇ।ਨੋਜਵਾਨ ਆਨਲਾਈਨ ਸੇਵਾਵਾਂ ਹਾਸਿਲ ਕਰ ਸਕਣਗੇ। 

ਨੋਜਵਾਨ ਘਰ-ਘਰ ਰੋਜਗਾਰ  ,ਮਿਸ਼ਨ ਤਹਿਤ , ਸਵੈ ਰੋਜਗਾਰ ਅਤੇ ਰੁਜਗਾਰ ਹਾਸਿਲ ਕਰਨ ਦੇ ਮੌਕੇ ਹਾਸਿਲ ਕਰ ਸਕਣਗੇ।ਨੋਜਵਾਨ ਸਮਾਰਟ ਫੋਨ ਰਾਹੀ ਡਿਜੀਟਲ ਸੇਵਾਵਾਂ ਜਿਵੇ ਅਦਾਇਗੀ , ਆਨਲਾਈਨ ਬੈਕਿੰਗ ਤੇ ਬੀਮਾਂ ਆਦਿ ਸੇਵਾਵਾਂ ਲੈ ਸਕਦੇ ਹਨ। ਸਮਾਰਟ ਫੋਨ ਰਾਹੀ ਨੋਜਵਾਨ ਸ਼ੋਸ਼ਲ ਮੀਡੀਆ , ਆਪਣੇ ਮਾਪਿਆ ਅਤੇ ਦੋਸਤਾਂ ਦੇ ਸੰਪਰਕ ਵਿੱਚ  ਰਹਿਣਗੇ।ਉਨਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਏ ਗਏ ਹਨ , ਜਿਸ ਨਾਲ ਆਨਲਾਈਨ ਸਿੱਖਿਆ ਪ੍ਰਾਪਤ ਕਰਨ ਵਿਚ ਵਿਦਿਆਰਥੀਆਂ ਨੂੰ ਬਹੁਤ ਲਾਭ ਮਿਲੇਗਾ ਅਤੇ ਅਜੋਕੋ ਮੁਕਾਬਲੇ ਦੇ ਸਮੇਂ ਵਿਚ ਨਵੀਂ ਤਕਨੀਕ ਦਾ ਲਾਭ ਲੈ ਸਕਣਗੇ। ਇਸ ਮੌਕੇ ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਲੋਕ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਜਰੂਰ ਕਰਨ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ।ਕੈਬਨਿਟ ਮੰਤਰੀ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਗੁਰਦਾਸਪੁਰ ਜਿਲੇ ਅੰਦਰ 12ਵੀਂ ਜਮਾਤ ਵਿਚ 12 ਹਜਾਰ 398 ਵਿਦਿਆਰਥੀ ਪੜ੍ਹਦੇ ਹਨ, ਜਿਨਾਂ ਨੂੰ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਤਹਿਤ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ। ਪਹਿਲੇ ਪੜਾਅ ਵਿਚ 3723 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾ ਚੁੱਕੇ ਹਨ, ਦੂਸਰੇ ਪੜਾਅ ਵਿਚ 5794 ਵਿਦਿਆਰਥੀਆਂ ਨੂੰ ਸਮਾਰਟ ਦਿੱਤੇ ਜਾਣਗੇ ਅਤੇ ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਵੀ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ।ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਮੁੱਖ ਮਹਿਮਾਨ ਸ੍ਰੀਮਤੀ ਅਰੁਣਾ ਚੋਧਰੀ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਚੱਲਦਿਆਂ ਮੁਹੱਈਆ ਕਰਵਾਏ ਗਏ ਸਮਾਰਟ ਫੋਨਾਂ ਨਾਲ ਪੜ੍ਹਾਈ ਕਰਨ ਵਿਚ ਬਹੁਤ ਲਾਭ ਮਿਲੇਗਾ। ਉਨਾਂ ਅੱਗੇ ਦੱਸਿਆ ਕਿ ਜਿਲਾ ਪ੍ਰਸ਼ਾਸਨ ਵਲੋਂ ‘ਅਚਵੀਰਜ਼ ਪ੍ਰੋਗਾਰਮ ਸਟੋਰੀਜ਼ ਆਫ ਦ ਚੈਂਪੀਅਨ ਆਫ ਗੁਰਦਾਸਪੁਰ’ ਚਲਾਇਆ ਜਾ ਰਿਹਾ ਹੈ, ਜਿਸ ਵਿਚ ਗੁਰਦਾਸਪੁਰ ਜ਼ਿਲੇ ਦੀਆਂ ਸਖਸ਼ੀਅਤਾਂ ਜਿਨਾਂ ਨੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰੀਆਂ ਹਨ, ਉਨਾਂ ਨੂੰ ਹਰ ਸਨਿਚਵਾਰ ਵਿਦਿਆਰਥੀਆਂ ਨਾਲ ਜੂਮ ਮੀਟਿੰਗ ਰਾਹੀਂ ਰੂਬਰੂ ਕਰਵਾਇਆ ਜਾਂਦਾ ਹੈ। ਨਾਲ ਹੀ ਉਨਾਂ ਦੱਸਿਆ ਕਿ ਜ਼ਿਲੇ ਦੇ ਬਹੁਪੱਖੀ ਕਾਬੁਲ ਉਹ ਨੌਜਵਾਨ/ਵਿਦਿਆਰਥੀ ਜੋ ਪੜ੍ਹਾਈ, ਖੇਡਾਂ ਜਾਂ ਹੋਰ ਕਿਸੇ ਮੁਕਾਮ ਵਿਚ ਅੱਗੇ ਵੱਧਣਾ ਚਾਹੁੰਦੇ ਹਨ, ਉਨਾਂ ਦੀ ਵਿੱਤੀ ਮਦਦ ਕਰਨ ਲਈ ‘ਗੁਰਦਾਸਪੁਰ ਅਚਵੀਰਜ਼ ਪ੍ਰੋਮੇਸ਼ਨ ਸੁਸਾਇਟੀ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਲਦ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਵੈਬਸਾਈਟ ਤਿਆਰ ਕੀਤੀ ਜਾਵੇਗੀ, ਜਿਸ ਵਿਚ ਸਾਰੇ ਅਚਵੀਰਜ਼ ਮੈਨਟਰ  (Mentor) ਵਜੋਂ ਸ਼ਾਮਿਲ ਹੋਣਗੇ ਅਤੇ ਮੈਨਟਰਸ਼ਿਪ (Mentorship ) ਰਾਹੀਂ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿਚ ਅੱਗੇ ਵਧਣ ਲਈ ਜਾਣਕਾਰੀ ਪ੍ਰਦਾਨ ਕਰਨਗੇ, ਜੋ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ।ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰ ਸਕੂਲ ਮਗਰਮੂਦੀਆਂ ਵਿਚ 12ਵੀਂ ਜਮਾਤ ਵਿਚ ਪੜ੍ਹਦੀਆਂ ਵਿਦਿਆਰਥਣਾਂ ਦਿਸ਼ਾ ਤੇ ਪਵਨਦੀਪ ਕੋਰ ਨੇ ਕਿਹਾ ਕਿ ਸਕੂਲ ਬੰਦ ਹੋਣ ਕਾਰਨ ਉਨਾਂ ਨੂੰ ਆਨਾਲਈਨ ਸਿੱਖਿਆ ਪ੍ਰਾਪਤ ਕਰਨ ਵਿਚ ਦਿੱਕਤ ਪੇਸ਼ ਆ ਰਹੀ ਸੀ ਪਰ ਹੁਣ ਸਮਾਰਟ ਫੋਨ ਮਿਲਣ ਨਾਲ ਉਹ ਅਸਾਨੀ ਨਾਲ ਸਕੂਲੀ ਸਿੱਖਿਆ ਹਾਸਿਲ ਕਰ ਸਕਣਗੀਆਂ । ਉਨਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦਾ ਸਮਾਰਟ ਫੋਨ ਦੇਣ ’ਤੇ ਧੰਨਵਾਦ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਰਾਂਗਲਾ ਦੇ ਵਿਦਿਆਰਥਣ ਕੁਲਵਿੰਦਰ ਕੌਰ ਤੇ ਵਿਦਿਆਰਥੀ ਦਿਲਰਾਜ ਸਿੰਘ ਨੇ ਸਮਾਰਟ ਫੋਨ ਮਿਲਣ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ।

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development , #PunjabSmartConnectScheme , Punjab Smart Connect Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD