Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਦੂਜੇ ਪੜਾਅ ਤਹਿਤ ਵਿਜੈ ਇੰਦਰ ਸਿੰਗਲਾ ਨੇ ਸੰਗਰੂਰ ‘ਚ ਵੰਡੇ ਮੁਫ਼ਤ ਮੋਬਾਇਲ ਫੋਨ

ਕੋਵਿਡ-19 ਮਹਾਂਮਾਰੀ ਤੇ ਸੀਤ ਲਹਿਰ ਦੇ ਮੱਦੇਨਜਰ ਕੈਬਨਿਟ ਮੰਤਰੀ ਨੇ ਸੰਗਰੂਰ ‘ਚ 16 ਵੱਖ-ਵੱਖ ਥਾਂਵਾਂ ‘ਤੇ ਵੰਡਵਾਏ ਸਮਾਰਟਫੋਨ

Web Admin

Web Admin

5 Dariya News

ਘਰਾਚੋ/ਸੰਗਰੂਰ , 18 Dec 2020

Last updated on: Dec 18, 2020, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਦੂਜੇ ਪੜਾਅ ਦੇ ਆਗਾਜ਼ ਨਾਲ ਅੱਜ ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਘਰਾਚੋਂ ਵਿਖੇ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ’ਚ ਪੜਦੇ 83 ਵਿਦਿਆਰਥੀਆਂ ਨੂੰ ਆਪਣੇ ਹੱਥੀ ਮੁਫ਼ਤ ਸਮਾਰਟ ਫੋਨਾਂ ਦੀ ਵੰਡ ਕੀਤੀ। ਇਸ ਤੋਂ ਇਲਾਵਾ ਕੋਵਿਡ-19 ਮਹਾਂਮਾਰੀ ਤੇ ਸੀਤ ਲਹਿਰ ਦੇ ਮੱਦੇਨਜਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦਿਆਂ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਸੰਗਰੂਰ ‘ਚ 16 ਵੱਖ-ਵੱਖ ਥਾਂਵਾਂ ‘ਤੇ ਸਮਾਰਟਫੋਨ ਵੰਡਵਾਏ।ਇਸ ਮੌਕੇ ਬੋਲਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਇਹ ਸਮਾਰਟਫੋਨ ਵਿਦਿਆਰਥੀਆਂ ਦੇ ਜੀਵਨ ਵਿੱਚ ਵੱਡੀ ਤਬਦੀਲੀ ਲਿਆਉਂਦਿਆਂ ਆਨਲਾਈਨ ਸਿੱਖਿਆ ਹਾਸਲ ਕਰਨ ਵਿੱਚ ਵਰਦਾਨ ਸਾਬਤ ਹੋਣਗੇ।ਸ੍ਰੀ ਸਿੰਗਲਾ ਨੇ ਕਿਹਾ ਕਿ ਇਹ ਸਮਾਰਟ ਫੋਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਤੌਰ ’ਤੇ ਮੌਜੂਦਾ ਕੋਰੋਨਾ ਵਾਇਰਸ ਦੇ ਸੰਕਟ ਸਮੇਂ ਆਨਲਾਈਨ ਸਿੱਖਿਆ ਹਾਸਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨਾਂ ਦੱਸਿਆ ਕਿ ਸਰਕਾਰ ਵਲੋਂ ਮੁਹੱਈਆ ਕਰਵਾਏ ਜਾ ਰਹੇ ਫੋਨਾਂ ਵਿੱਚ ਲਗਭਗ ਹਰ ਤਰਾਂ ਦੀ ਲੋੜੀਂਦੀ ਵਿਸ਼ੇਸ਼ਤਾ ਮੌਜੂਦ ਹੈ, ਜਿਹੜੀ ਕਿ ਉਨਾਂ ਲਈ ਮਦਦਗਾਰ ਰਹੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਸਾਰੇ ਚੋਣ ਵਾਅਦੇ ਮੁਕੰਮਲ ਕੀਤੇ ਜਾਣਗੇ। ਉਨਾਂ ਕਿਹਾ ਕਿ ਬਾਹਰਵੀਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਉਪਰੰਤ ਸਰਕਾਰੀ ਸਕੂਲਾਂ ਦੇ ਗਿਆਰਵੀਂ ਜਮਾਤ ਵਿਦਿਆਰਥੀਆਂ ਨੂੰ ਵੀ ਸਮਾਰਟ ਫੋਨ ਦਿੱਤੇ ਜਾਣਗੇ। ਉਨਾਂ ਕਿਹਾ ਕਿ ਭਵਿੱਖ ਅੰਦਰ ਵਿਦਿਆਰਥੀ ਵਰਗ ਦੀ ਸੁਵਿਧਾ ਲਈ ਸਰਕਾਰੀ ਸਕੂਲਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਜੋੜਨ ’ਚ ਕੋਈ ਕਸਰ ਨਹੀ ਰਹਿਣ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਤਕਰੀਬਨ 92 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਵਿੱਚ ਪੜਦੇ ਬਾਰਵੀਂ ਕਲਾਸ ਦੇ 1 ਲੱਖ 74 ਹਜ਼ਾਰ ਤੋਂ ਵਧੇਰੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਏ ਜਾਣੇ ਹਨ ਅਤੇ ਪਹਿਲੇ ਪੜਾਅ ’ਚ ਸੂਬੇ ਦੇ 50 ਹਜ਼ਾਰ ਤੋਂ ਵਧੇਰੇ ਵਿਦਿਆਰਥੀਆਂ ਨੂੰ ਮੁਫ਼ਤ ਸਮਾਰਟ ਮੋਬਾਇਲ ਫੋਨਾਂ ਦੀ ਵੰਡ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਤਕਰੀਬਨ 80 ਹਜ਼ਾਰ ਤੋਂ ਵਧੇਰੇ 12ਵੀਂ ਦੇ ਵਿਦਿਆਰਥੀਆਂ ਨੂੰ ਦੂਜੇ ਪੜਾਅ ਤਹਿਤ ਮੋਬਾਇਲ ਫੋਨ ਦਿੱਤੇ ਜਾਣਗੇ।ਉਨਾਂ ਕਿਹਾ ਕਿ ਇਨਾਂ ਵਿਦਿਆਰਥੀਆਂ ’ਚ 1 ਲੱਖ 11 ਹਜ਼ਾਰ 857 ਪੇਂਡੂ ਇਲਾਕਿਆਂ ਨਾਲ ਸਬੰਧਤ ਹਨ ਜਦਕਿ 62 ਹਜ਼ਾਰ 158 ਸ਼ਹਿਰੀ ਇਲਾਕਿਆਂ ਨਾਲ ਸਬੰਧਤ ਹਨ। ਉਨਾਂ ਦੱਸਿਆ ਕਿ ਕੁੱਲ ਵਿਦਿਆਰਥੀਆਂ ’ਚੋਂ 94,832 ਐਸ.ਸੀ. ਕੈਟੇਗਰੀ, 36,555 ਪੱਛੜੀਆਂ ਸ਼੍ਰੇਣੀਆਂ ਅਤੇ 42,615 ਜਨਰਲ ਕੈਟੇਗਿਰੀਆਂ ਨਾਲ ਸਬੰਧਤ ਵਿਦਿਆਰਥੀ ਹਨ। ਉਨਾਂ ਦੱਸਿਆ ਕਿ ਇਸੇ ਤਰਾਂ ਸੰਗਰੂਰ ਜ਼ਿਲੇ ’ਚ 11,179 ਵਿਦਿਆਰਥੀਆਂ ਨੂੰ ‘ਪੰਜਾਬ ਸਮਾਰਟ ਕੁਨੈਕਟ’ ਸਕੀਮ ਤਹਿਤ ਮੁਫ਼ਤ ਮੋਬਾਇਲ ਫ਼ੋਨ ਮਿਲਣੇ ਹਨ ਜਿਨਾਂ ’ਚੋਂ 5,521 ਲੜਕੀਆਂ ਤੇ 5,658 ਲੜਕੇ ਹਨ।ਸ੍ਰੀ ਸਿੰਗਲਾ ਨੇ ਕਿਹਾ ਕਿ ਸੰਗਰੂਰ  ਦੇ 3051 ਵਿਦਿਆਰਥੀਆਂ ਨੂੰ ਪਹਿਲੇ ਪੜਾਅ ਤਹਿਤ ਸਮਾਰਟ ਮੋਬਾਇਲ ਫੋਨ ਮੁਹੱਈਆ ਕਰਵਾਏ ਗਏ ਹਨ, ਜਦਕਿ ਅੱਜ ਦੂਜੇ ਪੜਾਅ ਤਹਿਤ 5240 ਵਿਦਿਆਰਥੀਆਂ ਨੂੰ ਮੋਬਾਇਲ ਫੋਨ ਮੁਹੱਈਆ ਕਰਵਾਏ ਜਾਣਗੇ।ਇਸ ਮੌਕੇ ਡਿਪਟੀ ਕਮਿਸਨਰ ਰਾਮਵੀਰ, ਐਸ.ਡੀ.ਐਮ. ਡਾ. ਕਰਮਜੀਤ ਸਿੰਘ, ਜਲਿਾ ਸਿੱਖਿਆ ਅਫਸਰ ਮਲਕੀਤ ਸਿੰਘ ਖੋਸਾ ਅਤੇ ਹੋਰ ਪਤਵੰਤੇ ਵੀ ਹਾਜਰ ਸਨ।

ਫੋਨ ਦੀਆਂ ਵਿਸ਼ੇਸ਼ਤਾਵਾਂ

ਮੈਸ: ਲਾਵਾ ਕੰਪਨੀ ਵਲੋਂ ਮੁਹੱਈਆ ਕਰਵਾਏ ਜਾ ਰਹੇ ਜ਼ੈਡ 61-2 ਜੀ.ਬੀ. ਮਾਡਲ ਵਾਲੇ ਇਸ ਸਮਾਰਟ ਫੋਨ ਦੀ ਰੈਮ 2 ਜੀ.ਬੀ., ਪ੍ਰੋਸੈਸਰ 1.5 ਜੀ.ਐਚ.ਜ਼ੈਡ ਅਤੇ ਸਕਰੀਨ ਡਿਸਪਲੇਅ 5.45 ਇੰਚ ਹੈ। ਫੋਨ ਦੀ ਰੈਜ਼ੋਲੇਸ਼ਨ 1280 ¿ 720, ਬੈਟਰੀ 3000 ਐਮ.ਏ.ਐਚ., 8 ਮੈਗਾ ਪਿਕਸਲ ਬੈਕਸਾਈਡ ਅਤੇ 5 ਮੈਗਾ ਪਿਕਸਲ ਫਰੰਟ ਕੈਮਰਾ ਹੈ। ਇਹ ਸਮਾਰਟ ਫੋਨ ਵਾਈਫਾਈ, ਬਲੂਟੂਥ , ਜੀ.ਪੀ.ਐਸ., ਹੈਡਫੋਨ ਜੈਕ ਦੀ ਸਹੂਲਤ ਸਮੇਤ ਹਰ ਤਰਾਂ ਦੇ ਨੈਟਵਰਕ 2 ਜੀ, 3 ਜੀ, 4 ਜੀ/ ਐਲ.ਟੀ.ਈ., ਵੋ.ਐਲ.ਟੀ.ਈ. ’ਤੇ ਚੱਲਣ ਵਾਲਾ ਹੈ। ਇਸ ਦੀ ਸਮਰਥਾ 16 ਜੀ.ਬੀ. ਦੀ ਹੈ ਜੋ ਕਿ 128 ਜੀ.ਬੀ. ਤੱਕ ਜਾ ਸਕਦੀ ਹੈ।  

 

Tags: Vijay Inder Singla , Sangrur , Punjab Pradesh Congress Committee , Congress , Punjab Congress , Government of Punjab , Punjab Government , Punjab , #PunjabSmartConnectScheme , Punjab Smart Connect Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD